ਅਕਾਲੀ ਦਲ ਨੇ ਕਰਤਾ 14 ਦਸੰਬਰ ਲਈ ਇਹ ਵੱਡਾ ਐਲਾਨ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਦਾ ਸਾਰੇ ਭਾਰਤ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਤਾਂ ਜੋ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ। ਜਿਸ ਸਮੇਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ। ਉਸ ਸਮੇਂ ਤੋਂ ਹੀ ਹਰ ਵਰਗ ਵੱਲੋਂ ਇਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ,ਰਿਲਾਇੰਸ ਦੇ ਪੈਟ੍ਰੋਲ ਪੰਪ ਬੰਦ ਕਰਕੇ ,ਟੋਲ ਪਲਾਜ਼ਾ ਤੇ ਰੇਲਵੇ ਲਾਈਨਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਉਥੇ ਹੀ ਬਾਕੀ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਭਰਪੂਰ ਹਮਾਇਤ ਦਿੱਤੀ ਗਈ ਹੈ । ਇਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਜਿਸ ਦੇ ਕਾਰਨ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਕੇਂਦਰ ਸਰਕਾਰ ਵੱਲੋਂ ਆਪਣੀ ਹਮਾਇਤ ਵਾਪਸ ਲੈ ਲਈ ਗਈ ਸੀ। ਹੁਣ ਜਿੱਥੇ 25,26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਦਿੱਲੀ, ਹਰਿਆਣਾ ਦੇ ਸਿੰਘੂ ਬਾਰਡਰ ਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ।

ਉੱਥੇ ਹੀ 8 ਦਸੰਬਰ ਦੇ ਬੰਦ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਇਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਗਿਆ ਸੀ। ਉੱਥੇ ਹੀ ਅਕਾਲੀ ਦਲ ਨੇ 14 ਦਸੰਬਰ ਲਈ ਇੱਕ ਵੱਡਾ ਐਲਾਨ ਕੀਤਾ ਹੈ।

ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ 14 ਦਸੰਬਰ ਲਈ ਐਲਾਨ ਕੀਤਾ ਗਿਆ ਸੀ। ਉੱਥੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਨ੍ਹਾਂ ਖੇਤੀ ਕਨੂੰਨਾਂ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਧਰਨਾ 14 ਦਸੰਬਰ, ਸੋਮਵਾਰ ਨੂੰ 11 ਵਜੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ।

ਇਸ ਮੌਕੇ ਤੇ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਹਾਈਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੌਜੂਦ ਰਹੇਗੀ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨੂੰ ਉਹਨਾਂ ਦੇ ਨਾਲ ਹੋਣ ਦਾ ਅਹਿਸਾਸ ਕਰਵਾ ਰਹੀ ਹੈ। ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਚੁੱਪੀ ਤੋੜਦਿਆਂ ਕੇਂਦਰ ਸਰਕਾਰ ਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਇਲਜ਼ਾਮ ਲਗਾਇਆ ਸੀ।