ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦੀ ਮਾਰ ਹੇਠ ਲੋਕ ਅਜੇ ਤੱਕ ਵੀ ਆਏ ਹੋਏ ਹਨ। ਉਥੇ ਹੀ ਦੇਸ਼ ਅੰਦਰ ਇਕ ਤੋਂ ਬਾਅਦ ਇਕ ਅਜਿਹੀਆਂ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉੱਪਰ ਦੀ ਹੋਰ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਬੀਤੇ ਕੁਝ ਸਮੇਂ ਤੋਂ ਜਿੱਥੇ ਭਾਰਤ ਵਿਚ ਮੌਸਮ ਵਿਚ ਭਾਰੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਮੌਸਮ ਦੇ ਕਾਰਨ ਕਈ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਕਿਉਂ ਕਿ ਪਹਾੜੀ ਖੇਤਰਾਂ ਵਿਚ ਹੋਣ ਵਾਲੀ ਬਰਸਾਤ ਨਾਲ ਵੀ ਕਈ ਭਾਰੀ ਹਾਦਸੇ ਹੋ ਗਏ ਹਨ ਉਥੇ ਹੀ ਅਸਮਾਨੀ ਬਿਜਲੀ ਅਤੇ ਭਾਰੀ ਬਰਸਾਤ ਕਾਰਨ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਹੁਣ ਅਚਾਨਕ ਇੱਥੇ ਦੋ ਦਿਨ ਸਕੂਲ ਬੰਦ ਰਹਿਣ ਬਾਰੇ ਸਰਕਾਰੀ ਹੁਕਮ ਜਾਰੀ ਕਰ ਦਿਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੌਰਾਨ ਮੌਸਮ ਨੂੰ ਵੇਖਦੇ ਹੋਏ ਚੇਨਈ ਅਤੇ 3 ਹੋਰ ਜ਼ਿਲਿਆਂ ਵਿਚ ਅਗਲੇ ਦੋ ਦਿਨਾਂ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਸਰਕਾਰੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਕਿਉਂਕਿ ਬੀਤੇ ਦੋ ਦਿਨਾਂ ਤੋਂ ਲਗਾਤਾਰ ਤਾਮਿਲਨਾਡੂ ਦੇ ਉੱਤਰੀ ਤਟੀ ਇਲਾਕਿਆ ਵਿੱਚ ਪੈ ਰਹੀ ਭਾਰੀ ਬਰਸਾਤ ਦੇ ਕਾਰਨ ਹੀ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਬੰਗਾਲ ਦੀ ਖਾੜੀ ਵਿੱਚ ਬਣੇ ਚਕਰਵਾਤ ਦੇ ਕਾਰਨ ਚੇਨਈ ਵਿੱਚ ਭਾਰੀ ਬਰਸਾਤ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸ ਕਾਰਨ ਚੇਨਈ ਅਤੇ ਕੁਝ ਉਪਨਗਰ ਬਰਸਾਤ ਦੇ ਕਾਰਨ ਜਲਥਲ ਹੋ ਜਾਣਗੇ ਅਤੇ ਲੋਕਾਂ ਨੂੰ ਆਉਣ ਜਾਣ ਵਿਚ ਸੱਮਸਿਆ ਦਰਪੇਸ਼ ਆਉਣਗੀਆਂ ਉਥੇ ਹੀ ਐਤਵਾਰ ਨੂੰ ਲੋਕਾਂ ਨੂੰ ਹੜ੍ਹਾਂ ਦੀ ਚੇਤਾਵਨੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਸੀ।
ਇਸ ਲਈ ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਤੱਕ ਚੇਨਈ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਸਕੂਲ ਅਤੇ ਕਾਲਜ ਦੋ ਦਿਨ ਬੰਦ ਰੱਖਣ ਦੇ ਹੁਕਮ ਲਾਗੂ ਕੀਤੇ ਗਏ ਹਨ ਜਿਨ੍ਹਾਂ ਵਿਚ ਚੇਨਈ, ਕਾਂਚੀਪੁਰਮ ,ਚੇਂਗਪੱਟੂ, ਰਿਤੂਵੱਲੂਰ, ਜ਼ਿਲ੍ਹੇ ਸ਼ਾਮਲ ਹਨ।
Previous Postਖੇਤੀ ਕਨੂੰਨਾਂ ਬਾਰੇ ਕੇਂਦਰ ਵਲੋਂ ਆਈ ਇਹ ਤਾਜਾ ਵੱਡੀ ਖਬਰ – ਕੇਂਦਰੀ ਮੰਤਰੀ ਨੇ ਦਸਿਆ ਕੇ ਰੱਦ ਹੋਣਗੇ ਜਾਂ ਨਹੀਂ
Next Postਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਭਰ ਜਵਾਨੀ ਚ ਮੌਤ – ਦੇਸ਼ ਵਿਦੇਸ਼ ਛਾਇਆ ਸੋਗ