ਅਚਾਨਕ ਮੌਜੂਦਾ ਹਾਲਾਤਾਂ ਨੂੰ ਦੇਖ ਪੰਜਾਬ ਚ ਇਥੇ ਲਈ ਲਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ ਚਰਚਾ ਕੀਤੀ ਗਈ ਹੈ। ਤਾਂ ਜੋ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਹਿਮ ਫੈਸਲੇ ਲਏ ਜਾ ਸਕਣ। ਸੂਬੇ ਵਿੱਚ ਜਿੱਥੇ ਹੋਣ ਵਾਲੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਅੰਦਰ ਹੋਰ ਵੀ ਕਈ ਜਨਤਕ ਸਥਾਨਾਂ ਉਪਰ ਪਾਬੰਦੀ ਲਗਾਈ ਗਈ ਹੈ।

ਅਚਾਨਕ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਵਿੱਚ ਇੱਥੇ ਲੱਗ ਗਈ ਹੈ ਇਹ ਪਾਬੰਦੀ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲੇ ਦੇ ਵਿੱਚ ਵੀ ਮਰੀਜ਼ਾਂ ਦੀ ਸਹੂਲਤ ਨੂੰ ਦੇਖਦੇ ਹੋਏ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਵੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਲੰਧਰ ਦੇ ਵਿੱਚ ਸਾਰੇ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਸਾਰੀ ਆਕਸੀਜਨ ਦੀ ਸਪਲਾਈ ਉਪਰ ਪੂਰੀ ਤਰਾ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 9 ਉਦਯੋਗਾਂ ਨੂੰ ਆਕਸੀਜਨ ਦੀ ਸਪਲਾਈ ਕਰਨ ਦੀ ਛੋਟ ਦਿੱਤੀ ਗਈ ਸੀ।

ਪਰ ਮਰੀਜ਼ਾਂ ਦੀ ਸਥਿਤੀ ਨੂੰ ਦੇਖਦੇ ਹੋਏ ਉਹ ਸਪਲਾਈ ਬੰਦ ਕਰ ਦਿੱਤੀ ਗਈ ਹੈ। ਸਾਰੀ ਦੀ ਸਾਰੀ ਆਕਸੀਜਨ ਦੀ ਸਪਲਾਈ ਸਿਰਫ ਹਸਪਤਾਲਾਂ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਨੇ ਆਕਸੀਜਨ ਦੀ ਕਾਲਾਬਾਜ਼ਾਰੀ ਰੋਕਣ ਲਈ ਸਪਲਾਈ ਸਬੰਧੀ ਚੈਕਿੰਗ ਕਰਨ ਲਈ ਪੁਲਸ ਕਮਿਸ਼ਨਰ ਤੇ ਜਿਲ੍ਹਾ ਪੁਲਿਸ ਮੁਖੀ ਨੂੰ ਪੱਤਰ ਵੀ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਆਖਿਆ ਆਕਸੀਜਨ ਦੀ ਸਾਰੀ ਸਪਲਾਈ ਹਸਪਤਾਲਾਂ ਨੂੰ ਕੀਤੀ ਜਾਣੀ ਚਾਹੀਦੀ ਹੈ ਕਿਸੇ ਵੀ ਉਦਯੋਗ ਨੂੰ ਆਕਸੀਜਨ ਦੀ ਸਪਲਾਈ ਨਹੀਂ ਦਿੱਤੀ ਜਾਣੀ ਚਾਹੀਦੀ।

ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਜਾਰੀ ਹੁਕਮਾਂ ਦਾ ਉਤਾਰਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਭੇਜ ਦਿੱਤਾ ਗਿਆ ਹੈ ਤਾਂ ਜੋ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਕੌਮੀ ਆਫ਼ਤ ਪ੍ਰਬੰਧਨ ਐਕਟ ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਉਪਰ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।