ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿਥੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਮੁੜ ਤੋਂ ਹਟਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਹਵਾਈ ਉਡਾਨਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਧਾਰਮਿਕ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਲਈ ਕੁਝ ਕਰੋਨਾ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਹੁਣ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਇੱਕ ਤੋਹਫਾ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕਰਤਾਰਪੁਰ ਲਾਂਘੇ ਨੂੰ 17 ਨਵੰਬਰ ਤੋਂ ਖੋਲ ਦਿੱਤਾ ਗਿਆ ਹੈ। ਉੱਥੇ ਹੀ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੰਜਾਬ ਕਾਂਗਰਸ ਦੀ ਕੈਬਨਿਟ ਵੱਲੋਂ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਗੱਲ ਆਖੀ ਸੀ। ਹੁਣ ਅਚਾਨਕ ਰਾਤ ਨੂੰ ਆਏ ਫ਼ੋਨ ਨਾਲ ਹੀ ਸਿੱਧੂ ਦੀ ਤਿਆਰੀ ਧਰੀ ਧਰਾਈ ਰਹਿ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਜਿੱਥੇ ਬਾਕੀ ਵਿਧਾਇਕਾਂ ਵੱਲੋਂ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੀ ਗੱਲ ਆਖੀ ਗਈ ਸੀ। ਉਥੇ ਹੀ ਬੀਤੀ ਰਾਤ ਨਵਜੋਤ ਸਿੱਧੂ ਨੂੰ ਆਏ ਫ਼ੋਨ ਦੇ ਕਾਰਨ ਉਨ੍ਹਾਂ ਨੂੰ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜ਼ਾਜ਼ਤ ਨਹੀਂ ਮਿਲੀ ਹੈ। ਉਨ੍ਹਾਂ ਨੂੰ 20 ਨਵੰਬਰ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।
ਜਿਸ ਕਾਰਨ ਨਵਜੋਤ ਸਿੱਧੂ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੇ ਨਾਲ ਦਰਸ਼ਨ ਕਰਨ ਲਈ ਨਹੀਂ ਜਾ ਸਕੇ ਹਨ। ਉਨ੍ਹਾਂ ਨੂੰ ਸਰਕਾਰ ਦੇ ਦੋ ਅਫਸਰਾਂ ਵੱਲੋਂ ਫ਼ੋਨ ਕੀਤੇ ਗਏ ਸਨ ਜਿਸ ਬਾਰੇ ਉਨ੍ਹਾ ਨੂੰ ਜਾਣਕਾਰੀ ਦਿੱਤੀ ਗਈ। ਨਵਜੋਤ ਸਿੱਧੂ ਦੇ 20 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਪੁਸ਼ਟੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਢੱਲਾ ਵੱਲੋਂ ਕੀਤੀ ਗਈ ਹੈ।
Previous Postਮਸ਼ਹੂਰ ਰਾਜਨੀਤਕ ਲੀਡਰ ਸਿਮਰਜੀਤ ਬੈਂਸ ਲਈ ਆ ਗਈ ਇਹ ਵੱਡੀ ਮਾੜੀ ਖਬਰ
Next Postਹੁਣੇ ਹੁਣੇ ਇੰਡੀਆ ਚ ਏਥੇ ਹੋਇਆ ਹਵਾਈ ਹਾਦਸਾ – ਆਈ ਤਾਜਾ ਵੱਡੀ ਖਬਰ