ਅਚਾਨਕ ਵਧੇ ਕੋਰੋਨਾ ਨੂੰ ਰੋਕਣ ਲਈ ਜਲੰਧਰ ਚ ਜਾਰੀ ਹੋਏ ਇਹ ਨਵੇਂ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸੂਬੇ ਵਿੱਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।

ਪੰਜਾਬ ਵਿੱਚ ਹੋਣ ਵਾਲੇ ਸਮਾਜਿਕ,ਧਾਰਮਿਕ ਤੇ ਰਾਜਨੀਤਕ ਇਕੱਠਾ ਉਪਰ ਵੀ ਪਾਬੰਦੀ ਲਗਾਈ ਗਈ ਹੈ। ਹੁਣ ਅਚਾਨਕ ਵਧੇ ਕਰੋਨਾ ਕੇਸਾਂ ਕਾਰਨ ਜਲੰਧਰ ਵਿੱਚ ਜਾਰੀ ਕੀਤੇ ਗਏ ਹਨ ਇਹ ਨਵੇਂ ਹੁਕਮ। ਜ਼ਿਲ੍ਹਾ ਜਲੰਧਰ ਦੇ ਅੰਦਰ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿਲਾ ਮਜਿਸਟ੍ਰੇਟ ਵੱਲੋਂ ਜ਼ਿਲੇ ਅੰਦਰ ਕਰੋਨਾ ਤੋਂ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਆਕਸੀਜਨ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾ ਰਿਹਾ ਹੈ।

ਉਥੇ ਹੀ ਜ਼ਿਲ੍ਹਾ ਮਜਿਸਟ੍ਰੇਟ ਘਣਸ਼ਾਮ ਥੋਰੀ ਵੱਲੋਂ ਜ਼ਿਲੇ ਅੰਦਰ ਚੱਲ ਰਹੇ ਤਿੰਨ ਪ੍ਰਾਈਵੇਟ ਆਕਸੀਜਨ ਪਲਾਂਟਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਪਹਿਲਾਂ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਕਰਨ। ਉਸ ਤੋਂ ਬਾਅਦ ਹੀ ਇੰਡਸਟਰੀ ਨੂੰ ਆਕਸੀਜਨ ਦੀ ਸਪਲਾਈ ਦਿੱਤੀ ਜਾਵੇ। ਆਕਸੀਜ਼ਨ ਪਲਾਟਾਂ ਤੇ ਨਿਗਰਾਨੀ ਵਾਸਤੇ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਵੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਹੈ ਕਿ ਅਜੇ ਜ਼ਿਲ੍ਹੇ ਅੰਦਰ ਅਜੇ ਆਕਸੀਜ਼ਨ ਦੀ ਕਮੀ ਤਾਂ ਨਹੀਂ ਆ ਰਹੀ, ਪਰ ਐਮਰਜੰਸੀ ਹਲਾਤਾਂ ਨਾਲ ਨਿਪਟਣ ਲਈ ਪਹਿਲਾਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ।

ਤਾਂ ਜੋ ਹਸਪਤਾਲਾਂ ਦੇ ਵਿੱਚ ਕਰੋਨਾ ਦੇ ਮਰੀਜ਼ਾਂ ਨੂੰ ਕਿਸੇ ਵੀ ਤਰਾਂ ਦੀ ਆਕਸੀਜਨ ਸੰਬੰਧੀ ਸਮੱਸਿਆ ਨਾ ਆ ਸਕੇ। ਉਨ੍ਹਾਂ ਨੇ ਜਲੰਧਰ ਜ਼ਿਲ੍ਹੇ ਦੇ ਵਿੱਚ ਵੀ ਹੋਣ ਵਾਲੀਆਂ ਇਲੈਕਟਿਵ ਸਰਜਰੀ ਦੇ ਕੇਸਾਂ ਨੂੰ ਅੱਗੇ ਟਾਲਣ ਦੇ ਹੁਕਮ ਵੀ ਜਾਰੀ ਕੀਤੇ ਹਨ। ਤਾਂ ਜੋ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਕੀਤਾ ਜਾ ਸਕੇ।