ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ 2 ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਕਈ ਸੂਬਿਆਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਐਤਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਮੰਤਰੀ ਮੰਡਲ ਦੀ ਬੈਠਕ ਵੱਲੋਂ ਫੈਸਲਾ ਲਿਆ ਗਿਆ ਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ 8 ਅਪ੍ਰੈਲ ਨੂੰ ਮੁੜ ਕਰੋਨਾ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।
ਅਚਾਨਕ ਹੁਣ ਇੱਥੇ ਵੀ ਕਰੋਨਾ ਕਰਕੇ 30 ਅਪ੍ਰੈਲ ਤੱਕ ਲਈ ਇਹ ਪਾਬੰਦੀ ਲੱਗ ਗਈ ਹੈ। ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਸਖਤ ਫੈਸਲਾ ਲੈਂਦੇ ਹੋਏ ਰਾਤ ਦਾ ਕਰਫ਼ਿਊ ਲਾਗੂ ਕਰਨ ਦੇ ਆਦੇਸ਼ ਵੀ ਲਾਗੂ ਕਰ ਦਿੱਤੇ ਗਏ ਹਨ। ਰਾਤ ਦਾ ਇਹ ਕਰਫਿਊ ਅੱਜ ਤੋਂ ਹੀ ਲਗਾ ਦਿੱਤਾ ਗਿਆ ਹੈ ਜੋ ਦਸ ਵਜੇ ਰਾਤ ਤੋਂ ਸ਼ੁਰੂ ਹੋ ਕੇ ਸਵੇਰੇ ਪੰਜ ਵਜੇ ਤਕ ਜਾਰੀ ਰਹੇਗਾ।
ਰਾਤ ਸਮੇਂ ਵਾਹਨਾਂ ਦੀ ਆਵਾਜਾਈ ਉਪਰ ਵੀ ਪਾਬੰਦੀ ਰਹੇਗੀ ਅਤੇ ਕਿਸੇ ਵੀ ਤਰਾਂ ਦੀ ਕੋਈ ਵੀ ਗਤੀਵਿਧੀ ਨਹੀਂ ਹੋ ਸਕੇਗੀ। ਕਿਉਂਕਿ ਰਾਜਧਾਨੀ ਦਿੱਲੀ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਸ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ úਸਖ਼ਤੀ ਲਾਗੂ ਕਰਦੇ ਹੋਏ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ , ਜੋ 30 ਅਪ੍ਰੈਲ ਤੱਕ ਜਾਰੀ ਰਹੇਗਾ।
Previous Postਕਿਸਾਨਾਂ ਦੇ ਰੋਹ ਅਗੇ ਆਖਰ ਝੁੱਕੀ ਕੇਂਦਰ ਸਰਕਾਰ – ਖਤਮ ਹੋਇਆ ਇਹ ਅੜਿਕਾ, ਆਈ ਇਹ ਵੱਡੀ ਖਬਰ
Next Postਪੰਜਾਬ ਚ ਮੀਂਹ ਦੇ ਬਾਰੇ ਹੁਣੇ ਹੁਣੇ ਜਾਰੀ ਹੋਇਆ ਇਹ ਵੱਡਾ ਅਲਰਟ – ਤਾਜਾ ਵੱਡੀ ਖਬਰ