ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਪੂਰਾ ਵਿਸ਼ਵ ਕਾਫ਼ੀ ਜਿਆਦਾ ਪ੍ਰਭਾਵਿਤ ਹੋਇਆ। ਜਿਸ ਕਾਰਨ ਸਥਾਨਕ ਸਰਕਾਰਾਂ ਵੱਲੋਂ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਉਤੇ ਥੰਮ ਪਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਧੀਆਂ ਵੀ ਲਗਾਇਆਂ ਗਈਆਂ। ਜਿਸ ਦੇ ਚਲਦਿਆ ਕੁਝ ਦੇਸ਼ਾਂ ਵਿੱਚ ਸਰਕਾਰਾਂ ਵੱਲੋ ਪੂਰਨ ਤੌਰ ਤੇ ਕਰਫਿਊ ਜਾਂ ਲਾਕਡਾਊਨ ਲਗਾਇਆ ਗਿਆ। ਪਰ ਜਦੋ ਕਰੋਨਾ ਦੇ ਮਾਮਲਿਆ ਲਗਾਤਾਰ ਘੱਟਣ ਲੱਗੇ ਤਾਂ ਪ੍ਰਸ਼ਾਸਨ ਵੱਲੋਂ ਪੜਾਅ ਦਰ ਪੜਾਅ ਇਨ੍ਹਾਂ ਪਾਬੰਧੀਆ ਨੂੰ ਹਟਾਇਆ ਗਿਆ। ਪਰ ਹੁਣ ਕਰੋਨਾ ਵਾਇਰਸ ਦੀ ਤੀਜੀ ਲਹਿਰ ਦਾ ਡਰ ਜਤਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਥਾਨਕ ਸਰਕਾਰਾਂ ਜਾਂ ਪ੍ਰਸ਼ਾਸਨ ਹਰਕਤ ਵਿਚ ਨਜ਼ਰ ਆ ਰਿਹਾ ਹੈ। ਇਸ ਤਰ੍ਹਾਂ ਹੁਣ ਪ੍ਰਸ਼ਾਸਨ ਦੇ ਵੱਲੋ ਹੁਣ ਸ਼ਖਤੀ ਅਪਣਾਈ ਗਈ ਹੈ।
ਦਰਅਸਲ ਮਣੀਪੁਰ ਵਿਚ ਲਗਾਤਾਰ ਵਧਦੇ ਰਹੇ ਡੈਲਟਾ ਵੇਰੀਐਂਟ ਦੇ ਮਾਮਲਿਆਂ ਕਾਰਨ ਹੁਣ ਪ੍ਰਸ਼ਾਸਨ ਹਰਕਤ ਵਿਚ ਹੈ। ਜਿਸ ਦੇ ਚਲਦਿਆ ਹੁਣ ਇਥੇ ਸੂਬਾ ਸਰਕਾਰ ਨੇ ਇਨ੍ਹਾਂ ਮਾਮਲਿਆ ਤੇ ਠੱਲ ਪਾਉਣ ਲਈ ਅਤੇ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਹੁਣ ਪੂਰਬ-ਉੱਤਰ ਵਿੱਚ ਕਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵੱਡੀ ਕਮੀ ਨਜ਼ਰ ਆ ਰਹੀ ਹੈ ਪਰ ਇਸ ਦੇ ਨਾਲ ਹੀ ਕਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮਾਮਲੇ ਦਾ ਡਰ ਲਗਾਤਾਰ ਬਣਿਆ ਹੋਇਆ ਹੈ।
ਦੱਸ ਦਈਏ ਕਿ ਹੁਣ ਮਣੀਪੁਰ ਵਿੱਚ ਪੂਰਨ ਤੌਰ ਤੇ ਲਾਕਡਾਊਨ 18 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਇਹ ਲਾਕਡਾਊਨ ਆਉਣ ਵਾਲੇ 10 ਦਿਨਾਂ ਤਕ ਲਾਗੂ ਰਹੇਗਾ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਣੀਪੁਰ ਦੇ ਸਿਹਤ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਡੈਲਟਾ ਵੇਰੀਐਂਟ ਦੇ ਵੱਧ ਰਹੇ ਮਾਮਲਿਆ ਦੀ ਲੜੀ ਨੂੰ ਤੋੜਨ ਲਈ ਇਹ ਕਦਮ ਚੁੱਕਣ ਦੀ ਜਰੂਰਤ ਹੈ। ਜਿਸ ਕਾਰਨ ਹੁਣ ਇਥੇ ਸੂਬਾ ਸਰਕਾਰ ਨੇ ਲਾਕਡਾਊਨ ਲਗਾਉਣ ਦਾ ਸਖ਼ਤ ਫ਼ੈਸਲਾ ਲਿਆ ਹੈ।
ਇਸ ਸੰਬੰਧੀ ਹੁਣ ਮਣੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਇਹ ਕਿਹਾ ਹੈ ਕਿ ਲਾਕਡਾਊਨ ਦੌਰਾਨ ਸਿਰਫ਼ ਜ਼ਰੂਰੀ ਸੇਵਾਵਾਂ ਚੱਲਦਿਆ ਰਹਿਣ ਗਈਆ ਪਰ ਇਸ ਦੌਰਾਨ ਹੋਰ ਸਾਰੀਆਂ ਸੰਸਥਾਵਾਂ ਬੰਦ ਹੋਣਗੀਆਂ। ਦੱਸ ਦਈਏ ਕਿ ਜਰੂਰੀ ਸੇਵਾਵਾਂ ਤੋਂ ਇਲਾਵਾ ਕਰੋਨਾ ਵੈਕਸੀਨੇਸ਼ਨ ਤੇ ਟੈਸਟਿੰਗ ਲਈ ਵੀ ਸੂਬੇ ਦੇ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਹੋਵੇਗੀ। ਇਸ ਤੋ ਇਲਾਵਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਲੋਕ ਪ੍ਰਸ਼ਾਸਨ ਦਾ ਕੋਰੋਨਾ ਨਾਲ ਨਜਿੱਠਣ ’ਚ ਸਹਿਯੋਗ ਕਰਨ।
Previous Postਇਥੇ ਆਇਆ ਵੱਡਾ ਭੁਚਾਲ ਮਚੀ ਹਾਹਾਕਾਰ ਕੰਬੀ ਧਰਤੀ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਮਾੜੀ ਖਬਰ