ਅਚਾਨਕ ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁੱਖ ਭਰੀਆਂ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਗੱਲ ਕੀਤੀ ਜਾਵੇ ਵੱਖ ਵੱਖ ਖੇਤਰਾਂ ਦੀਆਂ ਇਕ ਤੋਂ ਬਾਅਦ ਇਕ ਸਖਸੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਦੇਸ਼ ਵਿਚ ਬਹੁਤ ਸਾਰੀਆਂ ਅਹਿਮ ਸ਼ਖਸ਼ੀਅਤਾਂ ਨੂੰ ਆਪਣੀ ਚਪੇਟ ਵਿੱਚ ਲਿਆ, ਉਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਕਾਬੂ ਪਾਉਣ ਵਿਚ ਕਾਮਯਾਬ ਹੋ ਗਈਆਂ ਅਤੇ ਕੁਝ ਸਖਸ਼ੀਅਤਾਂ ਇਸ ਕਰੋਨਾ ਦੇ ਚਲਦੇ ਹੋਏ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆ ।

ਹੁਣ ਅਚਾਨਕ ਸਾਬਕਾ ਮੁੱਖ ਮੰਤਰੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵੀਰਭੱਦਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਤੇ ਹਸਪਤਾਲ ਵਿੱਚ ਦਾਖਲ ਕਰਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਅੱਜ ਉਨ੍ਹਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣਦੇ ਹੀ ਸਾਰੇ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਉਹ ਪਿਛਲੇ ਮਹੀਨੇ ਕਰੋਨਾ ਤੋਂ ਸੰਕ੍ਰਮਿਤ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਨੂੰ ਉਸ ਸਮੇਂ ਵੀ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ ਪਰ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਹੁਣ ਦੁਬਾਰਾ ਕਰੋਨਾ ਪੀੜਤ ਹੋਣ ਅਤੇ ਦਿਲ ਦਾ ਦੌਰਾ ਪੈਣ ਤੇ ਸ਼ਿਮਲਾ ਦੇ ਆਈ ਜੀ ਐਮ ਸੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ। ਜਿੱਥੇ ਇਲਾਜ ਅਧੀਨ ਸਨ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ।

ਜਿੱਥੇ ਵੀਰਵਾਰ ਸਵੇਰੇ 3:40 ਮਿੰਟ ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਹਸਪਤਾਲ ਦੇ ਐੱਮ ਐੱਸ ਡਾਕਟਰ ਜਨਕ ਰਾਜ ਵੱਲੋਂ ਕੀਤੀ ਗਈ ਹੈ। ਹਿਮਾਚਲ ਦੇ ਛੇ ਵਾਰ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦੇ ਦੇਹਾਂਤ ਉੱਪਰ ਵੱਖ-ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।