ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਨਿਰੰਤਰ ਸੰਘਰਸ਼ ਚੱਲ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚੇ ਲਾਏ ਹੋਏ ਹਨ। ਜਿਸ ਨੂੰ ਪੂਰਾ ਇਕ ਮਹੀਨਾ ਹੋ ਗਿਆ ਹੈ। ਇਸ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਭਾਰਤ ਦੇ ਸਾਰੇ ਸੂਬਿਆਂ ਵਿੱਚੋਂ ਹਰ ਵਰਗ ਵੱਲੋਂ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਦੀ ਗਿਣਤੀ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਕਿਸਾਨ ਜਥੇ ਬੰਦੀਆਂ ਨੂੰ ਹਰ ਲੋੜ ਦੀ ਚੀਜ਼ ਮੁਹਈਆ ਕਰਵਾਈ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਪਰ ਦੁਬਾਰਾ ਤੋਂ ਅਗਲੇ ਦੌਰ ਦੀ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਪੇਸ਼ਕਸ਼ ਕੀਤੀ ਗਈ ਹੈ। ਇਹ ਮੀਟਿੰਗ ਹੁਣ 29 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿਚ ਹੋਣੀ ਤੈਅ ਕੀਤੀ ਗਈ ਸੀ।
ਹੁਣ ਕਿਸਾਨਾਂ ਵੱਲੋਂ 31 ਦਸੰਬਰ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿਸਾਨ ਜਥੇ ਬੰਦੀਆ ਵਲੋ ਕੱਢਿਆ ਜਾਣ ਵਾਲਾ ਟਰੈਕਟਰ ਮਾਰਚ 31 ਦਸੰਬਰ ਤੱਕ ਅਜੇ ਟਾਲ ਦਿੱਤਾ ਗਿਆ ਹੈ। ਕਿਸਾਨ ਜਥੇ ਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਵਿਚਕਾਰ ਹੋਣ ਵਾਲੀ ਮੀਟਿੰਗ ਤੋਂ ਬਾਅਦ ਹੀ ਕੋਈ ਨਤੀਜਾ ਸਾਹਮਣੇ ਆਵੇਗਾ। ਇਹ ਟਰੈਕਟਰ ਮਾਰਚ ਇਕ ਬਾਰਡਰ ਤੋਂ ਦੂਸਰੇ ਬਾਰਡਰ ਤੱਕ ਕੱਢਿਆ ਜਾਣਾ ਸੀ।
ਕੇਂਦਰ ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੀ ਹੋਣ ਵਾਲੀ ਮੀਟਿੰਗ ਨੂੰ ਵੇਖਦੇ ਹੋਏ ਕਿਸਾਨ ਜਥੇਬੰਦੀਆਂ ਨੇ ਆਪਣੀ ਅਗਲੀ ਰਣਨੀਤੀ ਵਿਚ ਬਦਲਾਵ ਕਰਦੇ ਹੋਏ ਟਰੈਕਟਰ ਮਾਰਚ ਨੂੰ 31 ਦਸੰਬਰ ਤੱਕ ਲਈ ਰੋਕ ਦਿੱਤਾ ਹੈ। ਕਿਸਾਨ ਜਥੇ ਬੰਦੀਆਂ ਨੇ ਐਲਾਨ ਕੀਤਾ ਹੈ ਕਿ ਕੱਲ ਅਗਰ ਸਰਕਾਰ ਨਾਲ ਕੀਤੀ ਜਾਣ ਵਾਲੀ ਮੀਟਿੰਗ ਵਿੱਚ ਕੋਈ ਮਸਲਾ ਹੱਲ ਨਾ ਹੋਇਆ ਤਾਂ ਇਹ ਟਰੈਕਟਰ ਮਾਰਚ 31 ਤਰੀਕ ਨੂੰ ਕੱਢਿਆ ਜਾਵੇਗਾ। ਹੁਣ ਕਿਸਾਨ ਜਥੇ ਬੰਦੀਆਂ ਵੱਲੋਂ ਟਰੈਕਟਰ ਮਾਰਚ ਨੂੰ ਇਕ ਦਿਨ ਲਈ ਟਾਲ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਪਹਿਲਾਂ ਹੀ ਚੇਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਅਗਰ ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਕਿਉਂਕਿ ਕਿਸਾਨ ਜਥੇ ਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ।
Previous Postਆਖਰ ਕਿਸਾਨਾਂ ਦਾ ਵਿਰੋਧ ਦੇਖਣ ਤੋਂ ਬਾਅਦ ਹੁਣ ਹੰਸ ਰਾਜ ਹੰਸ ਵਲੋਂ ਆ ਗਈ ਇਹ ਖਬਰ
Next Postਚੋਟੀ ਦੇ ਮਸ਼ਹੂਰ ਕ੍ਰਿਕਟਰ ਯੁਵਰਾਜ ਸਿੰਘ ਬਾਰੇ ਹੁਣੇ ਹੁਣੇ ਆਈ ਮਾੜੀ ਖਬਰ