ਆਈ ਤਾਜ਼ਾ ਵੱਡੀ ਖਬਰ
ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਵਾਪਰੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਵੇਖਿਆ ਜਾਂਦਾ ਹੈ ਜਿਥੇ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਜਿੱਥੇ ਲੋਕਾਂ ਦੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾਂਦੇ ਹਨ। ਉਥੇ ਵੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, 2 ਸਿੱਖ ਧੜਿਆਂ ਚ ਗੁਰਦਵਾਰੇ ਦੇ ਬਾਹਰ ਹੋਈ ਫਾਇਰਿੰਗ, ਕਈ ਜਖਮੀ, ਜਿਸ ਬਾਰੇ ਤਾਜਾ ਖ਼ਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਸਾਹਮਣੇ ਆਈ ਹੈ ਜਿੱਥੇ ਗੁਰਦੁਆਰੇ ਦੇ ਬਾਹਰ ਦੋ ਸਿੱਖਾਂ ਦੇ ਗਰੁੱਪ ਵਿੱਚ ਝੜਪ ਹੋ ਗਈ ਅਤੇ ਇਸ ਦੌਰਾਨ ਜਿਥੇ ਹੋਈ ਫਾਇਰਿੰਗ ਦੋਰਾਨ 3 ਲੋਕ ਜ਼ਖਮੀ ਹੋ ਗਏ ਹਨ। ਇਹ ਘਟਨਾ ਜਿੱਥੇ ਅਮਰੀਕਾ ਦੇ ਕੈਲੇਫੋਰਨੀਆਂ ਦੇ ਗੁਰਦੁਆਰੇ ਦੇ ਨਜ਼ਦੀਕ ਵਾਪਰੀ ਹੈ। ਦੱਸਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਵਾਪਰੀ ਗੋਲੀਬਾਰੀ ਦੀ ਘਟਨਾ ਜਿੱਥੇ ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 6.42 ਵਜੇ ਵਾਪਰੀ ਹੈ।
ਜਿੱਥੇ ਦੋ ਧੜਿਆਂ ਦੇ ਵਿਚਕਾਰ ਹੋਈ ਆਪਸੀ ਤਕਰਾਰ ਦੇ ਚਲਦਿਆਂ ਹੋਇਆਂ ਇਹ ਘਟਨਾ ਵਾਪਰੀ ਹੈ ਉਥੇ ਗੋਲੀਬਾਰੀ ਕਾਰਨ ਤਿੰਨ ਲੋਕ ਇਸ ਘਟਨਾ ਵਿਚ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਗੋਲੀ ਚਲਾਉਣ ਵਾਲਾ ਅਤੇ ਪੀੜਤ ਪਰਿਵਾਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਜਿਥੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਉਥੇ ਹੀ ਇਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਵਾਪਰੀ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਸਟਾਕਟਨ ਦੀ ਹੈ। ਇਹ ਘਟਨਾ ਦੋ ਸਿੱਖ ਧੜਿਆਂ ਵਿਚਾਲੇ ਹੋਏ ਝਗੜੇ ਦਾ ਨਤੀਜਾ ਦੱਸੀ ਜਾ ਰਹੀ ਹੈ। ਇਸ ਗੋਲੀਬਾਰੀ ਦੀ ਘਟਨਾ ਕਾਰਨ ਇਲਾਕੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Previous Postਸਮੁੰਦਰ ਚ ਜਹਾਜ ਨੂੰ ਲੱਗੀ ਭਿਆਨਕ ਅੱਗ, ਯਾਤਰੀਆਂ ਨੇ ਮਾਰ ਮਾਰ ਛਾਲਾਂ ਬਚਾਈ ਜਾਨ
Next Postਸਿਗਰਟ ਪੀਣ ਤੋਂ ਰੋਕਣ ਤੇ ਅਮ੍ਰਿਤਧਾਰੀ ਗੁਰਸਿੱਖ ਮੁੰਡੇ ਸਮੇਤ ਪਰਿਵਾਰ ਨਾਲ ਕੀਤੀ ਕੁੱਟਮਾਰ, ਦਿਤੀਆਂ ਜਾਨੋ ਮਾਰਨੀ ਦੀਆਂ ਧਮਕੀਆਂ