ਆਈ ਤਾਜ਼ਾ ਵੱਡੀ ਖਬਰ
ਪੰਜਾਬ ਤੋਂ ਬਹੁਤ ਸਾਰੇ ਲੋਕ ਆਪਣੀਆਂ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ , ਪਰ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਨਾਲ ਕੁਝ ਅਜਿਹੀਆਂ ਵਾਰਦਾਤਾਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ । ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਮਰੀਕਾ ਦੇ ਵਿੱਚ ਇੱਕ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਬਨੇਸ਼ੀਆ ਵਿਖੇ ਇਕ ਸਟੋਰ ਮਾਲਿਕ ਬਹਾਦਰ ਸਿੰਘ ਦਾ ਰੋਜ ਮਾਰਕੀਟ ਵਿਚ ਇਕ ਲੁਟੇਰੇ ਵੱਲੋਂ ਕਤਲ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ।
ਉੱਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮ੍ਰਿਤਕ ਪੰਜਾਬੀ ਵਿਅਕਤੀ ਦੀ ਪਿਛੋਕੜ ਪੰਜਾਬ ਦੇ ਪਿੰਡ ਸਕੋਹਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਜਾ ਰਿਹਾ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੰਜਾਬ ਦੇ ਵਿੱਚ ਸੋਗ ਦੀ ਲਹਿਰ ਹੈ । ਉਥੇ ਹੀ ਇਸ ਪੂਰੀ ਘਟਨਾ ਨੂੰ ਲੈ ਕੇ ਪੁਲੀਸ ਦਾ ਕਹਿਣਾ ਹੈ ਕਿ ਬਹਾਦਰ ਸਿੰਘ ਦਾ ਲੰਘੇ ਦਿਨ ਰਾਤ ਦਸ ਵਜੇ ਦੇ ਕਰੀਬ ਸਟੋਰ ਤੇ ਇਕ ਲੁਟੇਰੇ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ।
ਉਥੇ ਹੀ ਜਾਂਚ ਕਰ ਰਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਟੋਰ ਦੇ ਮੇਨ ਦਰਵਾਜ਼ੇ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਵਿੱਚ ਬਹਾਦਰ ਸਿੰਘ ਨੂੰ ਗੋਲੀ ਮਾਰ ਕੇ ਸਟੋਰ ਤੋਂ ਭੱਜਦੇ ਇੱਕ ਨੌਜਵਾਨ ਨੂੰ ਵੇਖਿਆ ਜਾ ਸਕਦਾ ਹੈ । ਪੁਲੀਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਕੁਝ ਸਮੇਂ ਬਾਅਦ ਹੀ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ।
ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਅਜਿਹੇ ਮਾਮਲਿਆਂ ਵਿੱਚ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ ਜਿੱਥੇ ਪੰਜਾਬੀਆਂ ਨੂੰ ਵੱਖ ਵੱਖ ਕਾਰਨਾਂ ਕਾਰਨ ਉਨ੍ਹਾਂ ਦਾ ਕਤਲ ਕੀਤਾ ਜਾ ਰਿਹਾ ਹੈ ।
Previous Postਮੁੰਡੇ ਨੇ ਛੋਟੇ ਭਰਾ ਨੂੰ ਬਹਾਨੇ ਨਾਲ ਬਜ਼ਾਰ ਭੇਜ ਕੇ ਪਿੱਛੋਂ ਕਰਤਾ ਇਹ ਖੌਫਨਾਕ ਕਾਂਡ – ਤਾਜਾ ਵੱਡੀ ਖਬਰ
Next Postਵੋਟਾਂ ਚ ਹਾਰਨ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਲਈ ਆ ਗਈ ਇਹ ਵੱਡੀ ਮਾੜੀ ਖਬਰ