ਅਮਰੀਕਾ ਦੇ ਸਕੂਲ ਚ ਹੋਇਆ ਵੱਡਾ ਹਮਲਾ ਹੋਈਆਂ ਏਨੀਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਸਾਰੇ ਦੇਸ਼ਾਂ ਵਿੱਚ ਮਾਪਿਆਂ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਲਈ ਜਿੱਥੇ ਸਕੂਲ ਭੇਜਿਆ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਆਪਣੀ ਪੜ੍ਹਾਈ ਨੂੰ ਪੂਰੇ ਕਰ ਸਕਣ ਅਤੇ ਆਪਣੀ ਜ਼ਿੰਦਗੀ ਨੂੰ ਬਿਹਤਰ ਤਰੀਕੇ ਨਾਲ ਜੀ ਸਕਣ। ਕਿਉਂਕਿ ਕਿਹਾ ਜਾਂਦਾ ਹੈ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੁੰਦੀ ਹੈ ਅਤੇ ਇਸ ਤੋਂ ਬਿਨਾ ਮਨੁੱਖ ਜ਼ਿੰਦਗੀ ਵਿਚ ਅੱਗੇ ਨਹੀਂ ਵਧ ਸਕਦਾ। ਅੱਜ ਦੇ ਦੌਰ ਵਿਚ ਕਿਸੇ ਵੀ ਮੁਕਾਮ ਤੱਕ ਪਹੁੰਚਣ ਵਾਸਤੇ ਪੜ੍ਹਾਈ ਦੀ ਜ਼ਰੂਰਤ ਪੈਂਦੀ ਹੈ। ਉੱਥੇ ਹੀ ਬਹੁਤ ਸਾਰੇ ਬੱਚੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਚਾਈਂ ਚਾਈਂ ਸਕੂਲ ਜਾਂਦੇ ਹਨ ਅਤੇ ਬਹੁਤ ਸਾਰੇ ਬੱਚੇ ਸਕੂਲ ਦੇ ਨਾਲ ਨਾਲ ਅਪਰਾਧ ਜਗਤ ਵਿਚ ਵੀ ਪੈ ਜਾਂਦੇ ਹਨ।

ਉੱਥੇ ਹੀ ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਿੱਥੇ ਵਧੇਰੇ ਸਹੂਲਤਾਂ ਹਨ ਉਥੇ ਵੀ ਅਜਿਹੇ ਕੇਸ ਸਾਹਮਣੇ ਆਈ ਜਾ ਰਹੇ ਹਨ। ਹੁਣ ਅਮਰੀਕਾ ਦੇ ਇੱਕ ਸਕੂਲ ਵਿੱਚ ਵੱਡਾ ਹਮਲਾ ਹੋਇਆ ਹੈ ਜਿਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਮਿਸ਼ੀਗਨ ਵਿੱਚ ਇੱਕ ਸਕੂਲ ਤੋ ਸਾਹਮਣੇ ਆਈ ਹੈ। ਜਿੱਥੇ ਸਕੂਲ ਵਿਚ ਇਕ ਵਿਦਿਆਰਥੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ।

15 ਸਾਲਾਂ ਦੇ ਇਸ ਵਿਦਿਆਰਥੀ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਤਿੰਨ ਵਿਦਿਆਰਥੀਆਂ ਦੀ ਮੌਕੇ ਤੇ ਮੌਤ ਹੋ ਗਈ ਹੈ ਉਥੇ ਹੀ 6 ਹੋਰ ਵਿਦਿਆਰਥੀ ਇਸ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਐਮਰਜੈਂਸੀ ਫੋਨ 911 ਉਪਰ ਕਾਲ ਕਰਕੇ ਦਿੱਤੀ ਗਈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਵੱਲੋਂ ਹਮਲਾ ਕਰਨ ਵਾਲੀ ਆਟੋ ਮੈਟਿਕ ਬੰਦੂਕ ਵੀ ਬਰਾਮਦ ਕਰ ਲਈ ਹੈ।

ਪੁਲਿਸ ਵੱਲੋਂ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਸਕੂਲ ਵਿੱਚ ਬਾਅਦ ਦੁਪਹਿਰ 12:55 ਮਿੰਟ ਤੇ ਪਹੁੰਚ ਕੀਤੀ ਗਈ ਸੀ। ਉਥੇ ਹੀ ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਵੱਲੋਂ ਦੱਸਿਆ ਗਿਆ ਹੈ ਕਿ ਹਮਲਾ ਕਰਨ ਵਾਲੇ ਵਿਦਿਆਰਥੀ ਦੇ ਇਸ ਹਮਲੇ ਪਿੱਛੇ ਦੇ ਮਕਸਦ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ। ਇਹ ਘਟਨਾ ਆਕਸਫੋਰਡ ਟਾਊਨਸ਼ਿਪ ਦੇ ਆਕਸਫੋਰਡ ਹਾਈ ਸਕੂਲ ਤੋਂ ਸਾਹਮਣੇ ਆਈ ਹੈ।