ਅਮਰੀਕ ਚ ਵਾਪਰਿਆ ਇਹ ਕਹਿਰ ਹੋਈਆਂ ਇਸ ਤਰਾਂ ਨਾਲ ਮੌਤਾਂ – ਇੰਡੀਆ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਪਹਿਲਾਂ ਹੀ ਕਰੋਨਾ ਦੇ ਕਾਰਨ ਭਾਰੀ ਤਬਾਹੀ ਮਚੀ ਹੈ, ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਲੋਕਾਂ ਦੇ ਮਨਾਂ ਉਪਰ ਅਜੇ ਵੀ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਉਥੇ ਹੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਵੱਖ ਵੱਖ ਦੇਸ਼ਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਲੋਕ ਪੇਸ਼ ਆਉਂਣ ਵਾਲੀਆਂ ਇਨ੍ਹਾਂ ਮੁਸ਼ਕਲਾਂ ਦੇ ਦੌਰ ਚੋਂ ਬਾਹਰ ਜਾਣ ਦੀਆਂ ਕੋਸ਼ਿਸ਼ਾਂ ਕਰਦੇ ਹਨ।

ਉੱਥੇ ਹੀ ਇਕ ਤੋਂ ਬਾਅਦ ਇਕ ਹੋਰ ਕੁਦਰਤੀ ਆਫ਼ਤਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਤੱਕ ਦੁਨੀਆਂ ਵਿੱਚ ਹੜ੍ਹ ,ਭੂਚਾਲ ,ਸਮੁੰਦਰੀ ਤੂਫ਼ਾਨ, ਜੰਗਲੀ ਅੱਗ, ਭਿਆਨਕ ਬਿਮਾਰੀਆਂ, ਅਤੇ ਮੌਸਮ ਦੀ ਤਬਦੀਲੀ ਕਾਰਨ ਹੋਰ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਕੁਦਰਤ ਵੱਲੋਂ ਵੀ ਬਾਰ-ਬਾਰ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਹੋਈਆਂ ਮੌਤਾਂ ਕਾਰਨ ਇੰਡੀਆ ਵਿਚ ਵੀ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊ ਜਰਸੀ ਵਿੱਚ ਆਏ ਤੂਫਾਨ ਕਾਰਨ ਭਾਰੀ ਤਬਾਹੀ ਮਚਾਈ ਹੈ।

ਉਥੇ ਹੀ ਨਦੀ ਵਿੱਚੋਂ ਪ੍ਰਾਪਤ ਹੋਣ ਵਾਲੀਆਂ ਲਾਸ਼ਾਂ ਵਿਚ 2 ਭਾਰਤੀਆਂ ਦੀਆਂ ਲਾਸ਼ਾਂ ਵੀ ਦੱਸੀਆਂ ਗਈਆਂ ਹਨ। ਜਿਹਨਾਂ ਦੀ ਪਹਿਚਾਣ ਭਾਰਤੀ ਮੂਲ ਦੇ ਮੁੰਡੇ ਅਤੇ ਕੁੜੀ ਵਜੋਂ ਹੋਈ ਹੈ। ਜੋ ਹੜ੍ਹ ਦੇ ਪਾਣੀ ਵਿੱਚ ਲਾਪਤਾ ਹੋ ਗਏ ਸਨ। ਉਹ ਵੀ ਈਡਾ ਤੂਫ਼ਾਨ ਦੀ ਲਪੇਟ ਵਿੱਚ ਆ ਗਏ ਸਨ। ਇਸ ਤੂਫਾਨ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਨਿਊਯਾਰਕ ਅਤੇ ਨਿਊਜਰਸੀ ਵਿਚ ਹੜ੍ਹ ਦੀ ਸਥਿਤੀ ਵੀ ਪੈਦਾ ਹੋ ਗਈ ਹੈ। ਜਿੱਥੇ ਹੁਣ ਤੱਕ 27 ਮੌਤਾਂ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਦੋਹਾਂ ਸੂਬਿਆਂ ਨੂੰ ਸਰਕਾਰ ਵੱਲੋਂ ਤਬਾਹੀ ਵਾਲੇ ਸੂਬੇ ਘੋਸ਼ਿਤ ਕਰ ਦਿੱਤਾ ਗਿਆ ਹੈ।

ਹੜ੍ਹ ਕਾਰਨ ਹੋਏ ਨੁਕਸਾਨ ਲਈ ਰਾਹਤ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਉਥੇ ਹੀ ਮਰਨ ਵਾਲਿਆਂ ਵਿੱਚ ਭਾਰਤੀਆਂ ਦੀ ਮੌਜੂਦਗੀ ਵੀ ਪਾਈ ਗਈ ਹੈ। ਜਿਨ੍ਹਾਂ ਦੀ ਪਹਿਚਾਣ ਭਾਰਤੀ ਮੂਲ ਦੇ ਲੜਕੇ ਆਯੁਸ਼ ਰਾਣਾ ਅਤੇ ਲੜਕੀ ਨਿਧੀ ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਕੇਰਨੀ ਅਤੇ ਨੇਵਾਰਕ ਨਦੀ ਵਿੱਚੋਂ ਪ੍ਰਾਪਤ ਹੋਈਆਂ ਹਨ।