ਆਈ ਤਾਜ਼ਾ ਵੱਡੀ ਖਬਰ
ਜਿੱਥੇ ਪਿਛਲੇ ਸਾਲ ਕਰੋਨਾ ਦੀ ਦਸਤਕ ਦੇ ਨਾਲ ਹੀ ਸਭ ਦੀ ਜ਼ਿੰਦਗੀ ਵਿੱਚ ਉਥੱਲ-ਪੁੱਥਲ ਪੈਦਾ ਹੋ ਗਈ ਸੀ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਅਤੇ ਐਮਰਜੈਂਸੀ ਹਲਾਤਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆ ਵਾਸਤੇ ਕੁਝ ਸਮਝੌਤਿਆਂ ਦੇ ਤਹਿਤ ਹੀ ਕੁਝ ਖਾਸ ਦੇਸ਼ਾਂ ਨਾਲ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਸੀ। ਜਿਸ ਸਦਕਾ ਯਾਤਰੀ ਆਪਣੀ ਮੰਜ਼ਲ ਤੱਕ ਪਹੁੰਚਣ ਵਿਚ ਕਾਮਯਾਬ ਹੋ ਸਕਣ। ਭਾਰਤ ਵਿੱਚ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।
ਸਰਕਾਰ ਵੱਲੋਂ ਅੰਤਰਰਾਸ਼ਟਰੀ ਉਡਾਨਾਂ ਉਪਰ ਪਾਬੰਦੀ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ। ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋਣ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਕੇਂਦਰ ਸਰਕਾਰ ਕਾਫੀ ਉਤਸੁਕ ਹੈ ਅਤੇ ਉਸ ਵੱਲੋਂ ਜਲਦ ਹੀ ਕੌਮਾਂਤਰੀ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਸਕਦਾ ਹੈ।
ਉੱਥੇ ਹੀ ਹੁਣ ਦਸੰਬਰ ਅੰਤ ਤੋਂ ਪਹਿਲਾਂ ਹੀ ਇਨ੍ਹਾਂ ਉਡਾਨਾਂ ਨੂੰ ਸ਼ੁਰੂ ਕੀਤੇ ਜਾਣ ਦੀ ਉਮੀਦ ਪ੍ਰਗਟਾਈ ਗਈ ਹੈ। ਕਿਉਂ ਕੇ ਮਾਰਚ ਵਿੱਚ ਕਰੋਨਾ ਦੇ ਕਾਰਨ ਲੱਗੀਆਂ ਪਾਬੰਦੀਆਂ ਨੂੰ ਦੇਖਦੇ ਹੋਏ ਇਨ੍ਹਾਂ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਭਾਰਤ ਵੱਲੋਂ ਭੂਟਾਨ, ਕੀਨੀਆ, ਯੂਏਈ, ਯੂ ਕੇ ,ਅਮਰੀਕਾ, ਫਰਾਂਸ ਅਤੇ ਹੋਰ ਲਗਭਗ 28 ਦੇਸ਼ਾਂ ਨਾਲ ਏਅਰ ਬੱਬਲ ਸਮਝੌਤੇ ਦੇ ਤਹਿਤ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਹੈ। ਇਨ੍ਹਾਂ ਸਮਝੌਤਿਆਂ ਦੇ ਤਹਿਤ ਹੀ ਇਨ੍ਹਾਂ ਦੇਸ਼ਾਂ ਵਿਚ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਜਾ ਸਕਦਾ ਸੀ।
ਇਸ ਸਮੇਂ ਬੰਦੇ ਭਾਰਤ ਮਿਸ਼ਨ ਦੇ ਤਹਿਤ ਹੀ ਕੁਝ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਹੈ। ਹੁਣ ਮੁੜ ਤੋਂ ਕੌਮਾਂਤਰੀ ਉਡਾਣਾਂ ਨੂੰ ਸ਼ੁਰੂ ਕੀਤੇ ਜਾਣ ਨਾਲ ਕਾਫੀ ਲੰਮੇ ਸਮੇਂ ਤੋਂ ਇਨ੍ਹਾਂ ਉਡਾਨਾਂ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲ ਜਾਵੇਗੀ ।
Previous Post13 ਸਾਲਾਂ ਦੇ ਬੱਚੇ ਨੇ ਇੰਗਲੈਂਡ ਚ ਇਸ ਤਰਾਂ ਦਿਤੀ ਜਾਨ 8 ਦਿਨਾਂ ਬਾਅਦ ਮਿਲੀ ਲਾਸ਼
Next Postਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਬਾਰੇ ਹੁਣ ਕਾਂਗਰਸ ਪਾਰਟੀ ਚੋ ਆਈ ਇਹ ਵੱਡੀ ਖਬਰ