ਅੰਤਰਾਸਟਰੀ ਫਲਾਈਟਾਂ ਬਾਰੇ ਆਈ ਵੱਡੀ ਖਬਰ – ਹੋਇਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਆਈ ਕਰੋਨਾ ਦੀ ਲਾਗ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ। ਜਿਸ ਕਾਰਨ ਸਾਰੀ ਦੁਨੀਆਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ ਸੀ। ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਆਪਣੀਆਂ ਸਰਹੱਦਾਂ ਨੂੰ ਬੰਦ ਕਰਦੇ ਹੋਏ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਕੀਤੀ ਗਈ ਤਾਲਾਬੰਦੀ ਕਾਰਨ ਹਵਾਈ ਯਾਤਰਾ ਤੇ ਲਗਾਈਆਂ ਰੋਕਾਂ ਨੂੰ ਕਾਫੀ ਸਮੇਂ ਤੱਕ ਲਈ ਅੱਗੇ ਵਧਾ ਦਿੱਤਾ ਗਿਆ ਸੀ।

ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਅਗਲੇ ਸਟ੍ਰੇਨ ਨੂੰ ਦੇਖਦੇ ਹੋਏ ਦੁਬਾਰਾ ਤਾਲਾਬੰਦੀ ਕੀਤੀ ਜਾ ਰਹੀ ਹੈ। ਹੁਣ ਅੰਤਰਰਾਸ਼ਟਰੀ ਫਲਾਈਟ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪਿਛਲੇ ਸਾਲ ਮਾਰਚ ਵਿੱਚ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਭਾਰਤ ਸਮੇਤ 4 ਦੇਸ਼ਾਂ ਤੇ ਲਾਈ ਗਈ ਪਾਬੰਦੀ ਨੂੰ ਰੂਸ ਨੇ 9 ਮਹੀਨਿਆਂ ਬਾਅਦ ਹਟਾ ਦਿੱਤਾ ਹੈ। ਇਸ ਪਾਬੰਦੀ ਨੂੰ ਹਟਾਉਣ ਸਬੰਧੀ ਰੂਸੀ ਸਰਕਾਰ ਦੇ ਚੇਅਰਮੈਨ ਮਿਖਾਇਲ ਮਿਸ਼ੁਸਤੀਨ ਨੇ 25 ਜਨਵਰੀ ਨੂੰ ਦਸਤਖਤ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਰੂਸੀ ਦੂਤਾਵਾਸ ਨੇ ਟਵੀਟ ਕਰਕੇ ਦਿੱਤੀ ਹੈ ਉਨ੍ਹਾਂ ਦੱਸਿਆ ਕਿ ਭਾਰਤ, ਫ਼ਿਨਲੈਂਡ, ਵੀਅਤਨਾਮ ਅਤੇ ਕਤਰ ਦੇ ਨਾਗਰਿਕਾਂ ਨੂੰ ਕਰੋਨਾ ਕਾਰਨ ਰੂਸ ਵਿੱਚ ਦਾਖਲ ਹੋਣ ਤੇ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਰੂਸ ਵੱਲੋਂ 16 ਮਾਰਚ 2020 ਰੂਸ ਵਿਚ ਦਾਖਲ ਹੋਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ। ਰੂਸ ਵੱਲੋਂ ਹੁਣ ਜਾਰੀ ਕੀਤੇ ਗਏ ਬਿਆਨ ਵਿਚ ਕਿਹਾ ਗਿਆ ਹੈ ਕਿ ਰੂਸ ਅੰਦਰ ਦਾਖਲ ਹੋਣ ਵਾਲੇ ਨਾਗਰਿਕਾਂ ਨੂੰ ਹਵਾਈ ਚੈੱਕਪੁਆਇੰਟ ਰਾਹੀਂ ਦੇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਕਰੋਨਾ ਦੇ ਨਵੇਂ ਸਟਰੇਨ ਨੂੰ ਦੇਖਦੇ ਹੋਏ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਯੂਰਪ ਤੋਂ ਆਉਣ ਵਾਲੇ ਯਾਤਰੀਆਂ ਦੀ ਯਾਤਰਾ ਤੇ ਦੁਬਾਰਾ ਪਾਬੰਦੀ ਲਗਾ ਦਿੱਤੀ ਗਈ ਹੈ। ਉਹਨਾਂ ਨੇ ਇਹ ਫੈਸਲਾ ਮੈਡੀਕਲ ਟੀਮ ਦੀ ਸਲਾਹ ਉੱਪਰ ਲਿਆ ਹੈ, ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਰੂਸ ਵੱਲੋਂ ਪਾਬੰਧੀ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਦੇਸ਼ਾਂ ਦੇ ਲੋਕ ਰੂਸ ਜਾ ਸਕਣਗੇ ਜਿਨ੍ਹਾਂ ਦੇਸ਼ਾਂ ਉੱਪਰ ਰੂਸ ਵੱਲੋਂ ਪਾਬੰਦੀ ਲਗਾਈ ਗਈ ਸੀ।