ਅੰਮ੍ਰਿਤਸਰ ਸਾਹਿਬ ਮੱਥਾ ਟੇਕਣ ਜਾ ਰਹੀਆਂ ਨਾਲ ਵਾਪਰਿਆ ਕਹਿਰ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਵਾਪਰ ਰਹੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਅਜਿਹੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ ,ਉਥੇ ਹੀ ਸੜਕੀ ਆਵਾਜਾਈ ਦੌਰਾਨ ਕੁਝ ਲੋਕਾਂ ਦੀ ਅਣਗਹਿਲੀ ਦੇ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਜਿਸ ਵਿੱਚ ਕਈ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ। ਸਰਕਾਰ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ।

ਜਿਨ੍ਹਾਂ ਦੀ ਪਾਲਣਾ ਕੁਝ ਲੋਕਾਂ ਵੱਲੋਂ ਨਹੀਂ ਕੀਤੀ ਜਾਂਦੀ ਤੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਹੁਣ ਅੰਮ੍ਰਿਤਸਰ ਸਾਹਿਬ ਮੱਥਾ ਟੇਕਣ ਜਾ ਰਿਹਾ ਨਾਲ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਅਧੀਨ ਆਉਣ ਵਾਲੇ ਬਹਿਰਾਮ ਦੇ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਦੁਰਾਲੀ ਥਾਣਾ ਸੋਹਾਣਾ ਮੋਹਾਲੀ ਦਾ ਲਖਵਿੰਦਰ ਸਿੰਘ ਆਪਣੇ ਇੱਕ ਦੋਸਤ ਬਹਾਦਰ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ।

ਜਿਸ ਸਮੇਂ ਇਹ ਦੋਨੋਂ ਬਹਿਰਾਮ ਦੇ ਇੱਕ ਸੰਦੀਪ ਨਾਮ ਦੇ ਢਾਬੇ ਉਪਰ ਚਾਹ ਪੀਣ ਲਈ ਰੁਕਣ ਲੱਗੇ ਤਾਂ, ਉਸ ਸਮੇਂ ਪਿਛੋਂ ਆ ਰਹੀ ਇਕ ਤੇਜ਼ ਰਫ਼ਤਾਰ ਗੱਡੀ ਨੇ ਇਹਨਾਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਇਸ ਟੱਕਰ ਵਿਚ ਲਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਉੱਥੇ ਹੀ ਬਹਾਦਰ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਬੰਗਾ ਵਿਖੇ ਭੇਜ ਦਿਤਾ ਗਿਆ । ਜਿੱਥੇ ਉਸ ਦੀ ਜੇਰੇ ਇਲਾਜ ਮੌਤ ਹੋ ਗਈ। ਉਥੇ ਹੀ ਗੱਡੀ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ। ਬਹਿਰਾਮ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਉੱਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।