ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਨਾਲ ਪੂਰੇ ਵਿਸ਼ਵ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਵੇਂ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋ ਰਹੇ ਹਨ ਪਰ ਜਦੋਂ ਤੱਕ ਇਸ ਤੋਂ ਬਚਾਅ ਲਈ ਕੋਈ ਦਵਾਈ ਜਾਂ ਵੈਕਸੀਨ ਲਈ ਆ ਜਾਂਦੀ ਉਦੋਂ ਤੱਕ ਇਸ ਵਾਇਰਸ ਦਾ ਖ਼ੌਫ਼ ਲੋਕਾਂ ਨੂੰ ਦਿਨ ਬ ਦਿਨ ਡਰਾਉਂਦਾ ਰਹੇਗਾ। ਦੁਨੀਆਂ ਭਰ ਦੇ ਵਿੱਚ ਕੋਰੋਨਾ ਵਾਇਰਸ ਨਾਲ ਗ੍ਰਸਤ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।
ਤਾਜ਼ਾਂ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 46,074,471 ਗਈ ਹੈ ਜਿਸ ਵਿਚ ਅਮਰੀਕਾ 9,324,833 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,157,902 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ।
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 16 ਮੌਤਾਂ ਹੋਈਆਂ ਹਨ ਜਦੋਂ ਕਿ 503 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4257 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 133658 ਹੋ ਗਈ ਹੈ ਜਦੋਂ ਕਿ 125198 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 8,157,902 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ
ਜਿਨ੍ਹਾਂ ਵਿੱਚੋਂ 7,461,633 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 122,099 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 46,074,471 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 33,345,996 ਲੋਕ ਠੀਕ ਹੋ ਗਏ ਹਨ ਅਤੇ 1,196,341 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 11,532,134 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 83,597 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਕੋਰੋਨਾ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਨੇ ਹੁਣ 30 ਨਵੰਬਰ ਤਕ ਇਥੇ ਵਧਾਇਆ ਲਾਕਡਾਊਨ, ਬਾਕੀ ਥਾਵਾਂ ‘ਤੇ ਦਿੱਤੀ ਖੁੱਲ੍ਹ
Next Postਹੁਣੇ ਹੁਣੇ ਇਸ ਚੋਟੀ ਦੇ ਕਬੱਡੀ ਖਿਡਾਰੀ ਦਾ ਹੋਇਆ ਐਕਸੀਡੈਂਟ ਹੋਈ ਮੌਤ, ਛਾਇਆ ਸੋਗ