ਆਈ ਤਾਜਾ ਵੱਡੀ ਖਬਰ
ਹੁਣ ਇਕ ਵਾਰ ਫਿਰ ਤੋਂ ਸਾਰੇ ਸੰਸਾਰ ਵਿੱਚ ਕਰੋਨਾ ਦਾ ਕਹਿਰ ਵਧਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਜਾ। ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਮਹਾਰਾਸ਼ਟਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿਚ ਮੂਹਰਲੀ ਕਤਾਰ ਵਿਚ ਆਉਂਦਾ ਹੈ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅੰਦਰ ਵੀ ਆਏ ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਕਰੋਨਾ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਅੱਜ ਦੀ ਹੋਈ ਮੀਟਿੰਗ ਵਿੱਚ ਬਹੁਤ ਸਾਰੀਆਂ ਪਾਬੰਦੀਆਂ ਨੂੰ ਲਾਗੂ ਕਰਦੇ ਹੋਏ 31 ਮਾਰਚ ਤੱਕ ਲਈ ਸਕੂਲ ਅਤੇ ਕਾਲਜ ਨੂੰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ, ਵਿਆਹ ,ਧਾਰਮਿਕ ਅਤੇ ਹੋਰ ਸਮਾਜਿਕ ਹੋਣ ਵਾਲੇ ਇਕੱਠ ਦੀ ਗਿਣਤੀ ਵੀ 20 ਲੋਕਾਂ ਤੱਕ ਸੀਮਤ ਕੀਤੀ ਗਈ ਹੈ। ਸਿਨੇਮਾ ਹਾਲ ਅਤੇ ਮਾਲਜ਼ ਦੀ ਗਿਣਤੀ ਵੀ 50% ਕਰ ਦਿੱਤੀ ਗਈ ਹੈ।
ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ । ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜੋ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਕਾਰ ਵੱਲੋਂ ਸੂਬੇ ਅੰਦਰ ਸਾਰੇ ਨਿੱਜੀ ਹਸਪਤਾਲਾਂ ਨੂੰ ਵੀ ਬੈਡ ਦੀ ਸਮਰੱਥਾ ਵਧਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤੇ ਹੋਣ ਵਾਲੀਆਂ ਚੋਣਵੀਆਂ ਸਰਜਰੀਆਂ ਨੂੰ ਵੀ 31 ਮਾਰਚ ਤੱਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਤਾਂ ਜੋ ਕਰੋਨਾ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਕੀਤਾ ਜਾ ਸਕੇ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ ਜਦੋਂ ਕਿ 2490 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15459 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207888 ਹੋ ਗਈ ਹੈ ਜਦੋਂ ਕਿ 186187 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਅੱਜ ਸੂਬੇ ਦੇ ਮੁੱਖ ਮੰਤਰੀ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਵਿਚ ਇਹ ਅਹਿਮ ਫੈਸਲਾ ਲੈਂਦਿਆਂ ਹੋਇਆਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿਤੀਆਂ ਗਈਆਂ ਹਨ।
Previous Postਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੂੰ ਦਿਤੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ
Next Postਕਰਲੋ ਘਿਓ ਨੂੰ ਭਾਂਡਾ ਭਾਜਪਾ ਨਾਲ ਹੋ ਗਈ ਜੱਗੋਂ ਤੇਰਵੀਂ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ