ਆਈ ਮਾੜੀ ਖਬਰ : ਹੁਣੇ ਹੁਣੇ ਇੰਡੀਆ ਸਰਕਾਰ ਨੇ 7 ਜਨਵਰੀ ਤੱਕ ਲਗਾਤੀ ਇਹ ਪਾਬੰਦੀ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਸਭ ਤੋਂ ਜ਼ਿਆਦਾ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਸਾਰੀ ਦੁਨੀਆਂ ਅੰਦਰ ਵਧੇ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਭ ਦੇਸ਼ਾਂ ਵੱਲੋਂ ਤਾਲਾਬੰਦੀ ਦੌਰਾਨ ਹਵਾਈ ਆਵਾਜਾਈ ਤੇ ਰੋਕ ਲਗਾ ਦਿਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਵਿਦੇਸ਼ਾਂ ਵਿੱਚ ਫਸ ਗਏ ਸਨ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਕੁਝ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ।

ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਜਾਰੀ ਸਨ, ਪਰ ਬ੍ਰਿਟੇਨ ਵਿੱਚ ਹੁਣ ਫਿਰ ਕਰੋਨਾ ਦੇ ਨਵੇਂ ਸਟਰੇਂਨ ਕਾਰਨ ਸਾਰੀ ਦੁਨੀਆ ਚਿੰਤਾ ਵਿਚ ਪੈ ਗਈ ਹੈ । ਇਸ ਖ਼ਤਰਨਾਕ ਵਾਇਰਸ ਨੂੰ ਦੇਖਦੇ ਹੋਏ , ਬ੍ਰਿਟੇਨ, ਸਾਊਦੀ ਅਰਬ, ਓਮਾਨ ਤੋਂ ਆਉਣ ਵਾਲੀਆਂ ਉਡਾਣਾਂ ਤੇ 22 ਦਸੰਬਰ ਤੋਂ 31 ਦਸੰਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਭਾਰਤ ਸਰਕਾਰ ਨੇ 7 ਜਨਵਰੀ ਤੱਕ ਅੰਤਰਰਾਸ਼ਟਰੀ ਫਲਾਈਟ ਬਾਰੇ ਇਕ ਐਲਾਨ ਹੋਰ ਕਰ ਦਿੱਤਾ ਹੈ। ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ਤੇ ਲਾਈ ਗਈ ਪਾਬੰਦੀ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਕਰੋਨਾ ਨੂੰ ਦੇਖਦੇ ਹੋਏ ਤੇ ਲਗਾਈ ਗਈ ਪਾਬੰਦੀ 22 ਦਸੰਬਰ ਤੋਂ 31 ਦਸੰਬਰ ਤੱਕ ਲਾਗੂ ਕੀਤੀ ਗਈ ਸੀ। ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਹਿਰੀ ਹਵਾ ਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕਰ ਕੇ ਭਾਰਤ ਅਤੇ ਇੰਗਲੈਂਡ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਪਾਬੰਦੀ 7 ਜਨਵਰੀ ਤੱਕ ਲਗਾਉਣ ਦੀ ਜਾਣਕਾਰੀ ਦਿੱਤੀ ਹੈ। ਕਰੋਨਾ ਦੇ ਨਵੇ ਸਟਰੇਂਨ ਦੇ ਜੋਖਮ ਨੂੰ ਵੇਖਦੇ ਹੋਏ ਤੋਂ ਆਉਣ ਵਾਲੀਆਂ ਉਡਾਣਾਂ ਤੇ ਲਾਈ ਗਈ ਪਾਬੰਦੀ ਹੁਣ ਅੱਗੇ ਵਧਾ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂ ਕੇ ਤੋਂ ਉਡਾਣਾਂ ਨੂੰ ਥੋੜ੍ਹੇ ਹੋਰ ਸਮੇਂ ਲਈ ਮੁਅੱਤਲ ਕੀਤੇ ਜਾਣ ਦੀ ਉਮੀਦ ਹੈ।

ਅਜੇਹਾ ਲੰਮੇ ਸਮੇਂ ਤੱਕ ਲਈ ਨਹੀਂ ਹੋ ਸਕਦਾ। ਬ੍ਰਿਟੇਨ ਤੋਂ ਭਾਰਤ ਆਏ ਯਾਤਰੀਆਂ ਵਿੱਚ ਕਰੋਨਾ ਦੇ ਨਵੇ ਸਟਰੇਨ ਦੇ ਛੇ ਮਾਮਲੇ ਸਾਹਮਣੇ ਆਏ ਸਨ। ਕਰੋਨਾ ਦਾ ਇਹ ਨਵਾਂ ਵਾਇਰਸ 70 ਫੀਸਦੀ ਜ਼ਿਆਦਾ ਖ-ਤ-ਰ-ਨਾ-ਕ ਹੈ। ਭਾਰਤ ਵਿੱਚ ਬ੍ਰਿਟੇਨ ਤੋਂ ਉਡਾਣਾਂ ਰਾਹੀਂ ਆਏ ਯਾਤਰੀਆਂ ਆਰ ਟੀ ਪੀ ਸੀ ਆਰ ਦਾ ਟੈਸਟ ਕਰਵਾਉਣ ਦੌਰਾਨ 6 ਯਾਤਰੀ ਸੰ-ਕ੍ਰ-ਮਿ-ਤ ਮਿਲੇ ਸਨ ਜਿਨ੍ਹਾਂ ਨੂੰ ਉਨ੍ਹਾਂ ਵੱਖ-ਵੱਖ ਸੂਬਿਆਂ ਵਿਚ ਇਕਾਂਤਵਾਸ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਇਕਾਂਤ ਵਾਸ ਕੀਤਾ ਗਿਆ ਹੈ। ਯੂ ਕੇ ਤੋਂ ਆਏ 6 ਯਾਤਰੀਆਂ ਵਿੱਚ ਇਹ ਵਾਇਰਸ ਪਾਇਆ ਗਿਆ ਸੀ।