ਆਈ ਮਾੜੀ ਖਬਰ : ਹੁਣੇ ਹੁਣੇ ਕੇਂਦਰ ਸਰਕਾਰ ਨੇ ਲਾਕ ਡਾਊਨ ਬਾਰੇ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਕਰਨ ਸਥਿਤੀ ਹੋਰ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਦੇਸ਼ ਅੰਦਰ ਜਿੱਥੇ ਕਰੋਨਾ ਟੈਸਟ ਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੀ ਲਹਿਰ ਪਹਿਲਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਤੇਜ਼ ਹੋ ਰਹੀ ਹੈ। ਜੋ ਕੇਂਦਰ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਦੇਸ਼ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਈ ਵਾਰ ਵੀਡੀਓ ਕਾਨਫਰੈਂਸਿੰਗ ਰਾਹੀ ਕਰੋਨਾ ਦੇ ਮਾਮਲਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ।

ਜਿਸ ਨਾਲ ਸਥਿਤੀ ਨੂੰ ਕਾਬੂ ਕਰਨ ਬਾਰੇ ਕੋਈ ਹੱਲ ਕੱਢਿਆ ਜਾਵੇ। ਹੁਣ ਕੇਂਦਰ ਸਰਕਾਰ ਨੇ ਲਾਕ ਡਾਊਨ ਬਾਰੇ ਕੀਤਾ ਇਹ ਐਲਾਨ । ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਤੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਤੇ ਜਿਲ੍ਹਿਆ ਵਿੱਚ ਸ਼ਖਤੀ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਸਨ। ਜਿਸ ਸਦਕਾ ਫਿਰ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਦੇਸ਼ ਵਿੱਚ ਕੋਰੋਨਾ ਇਨਫੈਕਸ਼ਨ ਨੇ ਹੁਣ ਤਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ‘ਚ 2,73, 810 ਨਵੇਂ ਕੇਸ ਆਏ ਤੇ 1,619 ਇਨਫੈਕਟਡ ਲੋਕਾਂ ਦੀ ਜਾਨ ਚਲੀ ਗਈ ਹੈ।

ਹਾਲਾਂਕਿ 1,44,178 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ 2, 61, 500 ਨਵੇਂ ਕੇਸ ਸਾਹਮਣੇ ਆਏ ਹਨ। 24 ਘੰਟਿਆਂ ਦੇ ਅੰਕੜਿਆਂ ਨੂੰ ਦੇਖਣ ਪਿੱਛੋਂ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਤਾਲਾਬੰਦੀ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਮੁਤਾਬਕ ਹਰ ਰਾਜ ਆਪਣੇ ਸੂਬੇ ਵਿੱਚ ਪਾਬੰਦੀਆਂ ਲਾ ਸਕਦਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਆਖਿਆ ਗਿਆ ਹੈ ਹਰ ਰਾਜ ਨੂੰ ਪਾਬੰਦੀਆਂ ਲਾਉਣ ਤੇ ਤਾਲਾਬੰਦੀ ਕਰਨ ਦੀ ਛੋਟ ਦੇ ਦਿੱਤੀ ਗਈ ਹੈ।

ਇਸ ਲਈ ਹੁਣ ਦੇਸ਼ ਵਿੱਚ ਨਹੀਂ ਸਗੋਂ ਵੱਖ-ਵੱਖ ਸੂਬਿਆਂ ਦੇ ਹਾਲਾਤਾਂ ਦੇ ਅਨੁਸਾਰ ਹੀ ਤਾਲਾਬੰਦੀ ਤੇ ਪਾਬੰਦੀਆਂ ਲਗਾਈਆਂ ਜਾਣਗੀਆਂ। ਜਿੱਥੇ ਬਹੁਤ ਸਾਰੇ ਰਾਜਾਂ ਵਿੱਚ ਰਾਤ ਦਾ ਕਰਫਿਊ ਅਤੇ ਮਿੰਨ੍ਹੀ ਲਾਕਡਾਊਨ ਲਗਾ ਦਿੱਤਾ ਗਿਆ ਹੈ। ਉਸ ਤੋਂ ਬਾਦ ਵੀ ਸਥਿਤੀ ਕਾਬੂ ਹੇਠ ਆਉਂਦੀ ਨਜ਼ਰ ਨਹੀਂ ਆ ਰਹੀ। ਇਕ ਵਾਰ ਫਿਰ ਤੋਂ ਸਥਿਤੀ ਪਿਛਲੇ ਸਾਲ ਵਰਗੀ ਹੁੰਦੀ ਜਾ ਰਹੀ ਹੈ। ਜਿੱਥੇ ਰੋਜ਼ਾਨਾ ਹੀ ਦੋ ਲੱਖ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ।