ਆਈ ਤਾਜਾ ਵੱਡੀ ਖਬਰ
ਦੁਨੀਆਂ ਵਿੱਚ ਫੈਲੀ ਹੋਈ ਬੀਮਾਰੀ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲ-ਪੇ-ਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਤੋਂ ਨਹੀਂ ਬਚ ਸਕਿਆ। ਇਸ ਦਾ ਸਭ ਤੋਂ ਵਧੇਰੇ ਅਸਰ ਅਮਰੀਕਾ ਵਿੱਚ ਹੋਇਆ ਹੈ। ਜਿੱਥੇ ਕਰੋਨਾ ਨਾਲ ਵੱਧ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਗਿਣਤੀ ਹੈ। ਜਿੱਥੇ ਸਰਕਾਰ ਵੱਲੋਂ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਹੈ। ਓਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਇਸ ਕਰੋਨਾ ਦੀ ਰੋਕਥਾਮ ਲਈ ਬਹੁਤ ਸਾਰੀਆਂ ਵੈਕਸੀਨ ਮਾਰਕੀਟ ਵਿੱਚ ਆ ਚੁੱਕੀਆਂ ਹਨ।
ਜਿਸ ਦੀ ਵਰਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਕੀਤੀ ਜਾ ਰਹੀ ਹੈ। ਭਾਰਤ ਵਿੱਚ ਬਣੀਆਂ ਹੋਈਆਂ ਵੈਕਸੀਨ ਦੀ ਸਪਲਾਈ ਵੀ ਬਹੁਤ ਸਾਰੇ ਦੇਸ਼ਾਂ ਨੂੰ ਕੀਤੀ ਗਈ ਹੈ। ਉਥੇ ਹੀ ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਵੈਕਸੀਨ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ। ਹੁਣ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਰੋਨਾ ਦੇ ਕਹਿਰ ਵਿਚਕਾਰ ਹੀ ਪੈ ਗਿਆ ਹੈ ਇਹ ਨਵਾਂ ਸੰਕਟ। ਦੇਸ਼ ਵਿਚ ਜਿਥੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਬਾਤ ਕਰਕੇ ਆਪਣੇ-ਆਪਣੇ ਸੂਬਿਆਂ ਵਿੱਚ ਕਰੋਨਾ ਦੀ ਰੋਕਥਾਮ ਲਈ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਗਿਆ ਸੀ।
ਉਥੇ ਹੀ ਕਈ ਸੂਬਿਆਂ ਵਿੱਚ ਵੈਕਸੀਨ ਦੀ ਸਪਲਾਈ ਵਿਚ ਕਮੀ ਆਈ ਹੈ। ਜਿਸ ਕਾਰਨ ਕਈ ਸੂਬਿਆਂ ਵਿੱਚ ਕਰੋਨਾ ਟੀਕਾਕਰਣ ਨੂੰ ਰੋਕਿਆ ਜਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਹੁਣ ਇਕ ਹਫਤੇ ਲਈ ਵੈਕਸੀਨ ਸਾਰੇ ਸੂਬਿਆਂ ਨੂੰ ਸਪਲਾਈ ਕੀਤੀ ਜਾ ਸਕਦੀ ਹੈ , ਕਿਉਂਕਿ ਭਾਰਤ ਕੋਲ ਵੈਕਸੀਨ 5.5 ਦਿਨਾਂ ਵਾਸਤੇ ਹੀ ਬਾਕੀ ਬਚੀ ਹੈ। ਦੇਸ਼ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬੇ ਮਹਾਰਾਸ਼ਟਰ ਦੇ ਮੁੰਬਈ ਵਿਚ ਵੀ ਟੀਕਾਕਰਨ 25 ਹਸਪਤਾਲਾਂ ਵਿਚ ਨਹੀਂ ਕੀਤਾ ਗਿਆ।
ਕਿਉਂਕਿ ਟੀਕਿਆਂ ਦੀ ਕਮੀ ਹੋਣ ਕਾਰਨ 25 ਹਸਪਤਾਲਾਂ ਦੇ ਵਿੱਚ ਲੋਕ ਟੀਕਾਕਰਣ ਤੋਂ ਵਾਂਝੇ ਰਹਿ ਗਏ ਹਨ। ਇਸ ਬਾਰੇ ਇੱਕ ਬੀ ਐਮ ਸੀ ਨੇ ਦੱਸਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤਰ ਵਾਰਾਣਸੀ ਦੇ ਵਿੱਚ ਵੀ 66 ਸਰਕਾਰੀ ਟੀਕਾਕਰਨ ਕੇਂਦਰਾਂ ਵਿਚੋਂ ਸਿਰਫ 25 ਟੀਕਾਕਰਣ ਕੇਂਦਰਾਂ ਤੇ ਹੀ ਟੀਕਾਕਰਨ ਹੋ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਵੈਕਸੀਨ ਦੀ ਭਾਰੀ ਕਮੀ ਹੋ ਰਹੀ ਹੈ, ਜਿਸ ਕਾਰਨ ਸੂਬਾ ਸਰਕਾਰਾਂ ਲਗਾਤਾਰ ਕੇਂਦਰ ਸਰਕਾਰ ਤੋਂ ਵੈਕਸੀਨ ਦੀ ਮੰਗ ਕਰ ਰਹੀਆ ਹਨ।
Previous Postਕੋਰੋਨਾ ਸੰਕਟ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 11 ਅਪ੍ਰੈਲ ਤੋਂ 14 ਅਪ੍ਰੈਲ ਬਾਰੇ ਆਈ ਇਹ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਕਾਂਡ , ਮਚੀ ਹਾਹਾਕਾਰ ਛਾਇਆ ਸੋਗ