ਆਈ ਵੱਡੀ ਮਾੜੀ ਖਬਰ : 2 ਸਕੂਲਾਂ ਚ 5 ਬੱਚੇ ਆਏ ਕੋਰੋਨਾ ਪੌਜੇਟਿਵ, ਲੋਕਾਂ ਚ ਛਾਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ। ਸਾਰੇ ਦੇਸ਼ਾਂ ਵਿੱਚ ਜਿੱਥੇ ਕੋਰੋਨਾ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉੱਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ। ਸਾਰੇ ਦੇਸ਼ਾਂ ਵਿੱਚ ਇਸ ਪਬੰਦੀਆਂ ਦੇ ਚੱਲਦੇ ਹੋਏ ਅਤੇ ਟੀਕਾਕਰਨ ਦੇ ਨਾਲ ਕਰੋਨਾ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਮੁੜ ਤੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਗਈ।

ਉਥੇ ਹੀ ਮੁੜ ਤੋਂ ਕਈ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਬੀਤੇ ਕਈ ਦਿਨਾਂ ਤੋਂ ਚੀਨ ਵਿਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਅਤੇ ਰੋਜ਼ਾਨਾ ਹੀ 20 ਹਜ਼ਾਰ ਤੱਕ ਮਾਮਲੇ ਸਾਹਮਣੇ ਆ ਰਹੇ ਹਨ। ਜਿੱਥੇ 10 ਵੱਡੇ ਸ਼ਹਿਰਾਂ ਵਿਚ ਤਾਲਾਬੰਦੀ ਕੀਤੀ ਗਈ ਹੈ। ਹੁਣ ਇੱਥੇ ਦੋ ਸਕੂਲਾਂ ਵਿੱਚ ਪੰਜ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਮਾੜੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਚਿੰਤਾ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਫਿਰ ਤੋਂ ਉਹਨਾਂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਿਥੇ ਕਰੋਨਾ ਦੀ ਚੋਥੀ ਲਹਿਰ ਦੇ ਆਉਣ ਦਾ ਖਤਰਾ ਮੰਡਰਾ ਰਿਹਾ ਹੈ।

ਹੁਣ ਸਾਹਮਣੇ ਜਾਣਕਾਰੀ ਦੇ ਅਨੁਸਾਰ ਜਿਥੇ ਗਾਜ਼ੀਆਬਾਦ ਦੇ ਦੋ ਸਕੂਲਾਂ ਵਿੱਚ ਪੰਜ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਸੇਂਟ ਫਰਾਂਸਿਸ ਸਕੂਲ ਇੰਦਰਾਪੁਰਮ ਵਿੱਚ ਦੋ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਆਏ ਹਨ। ਇਸੇ ਤਰਾਂ ਹੀ ਵੈਸ਼ਾਲੀ ਸਥਿਤ ਕੇਅਰ ਮੰਗਲਮ ਸਕੂਲ ਵਿੱਚ ਵੀ ਤਿੰਨ ਬੱਚੇ ਕਰੋਨਾ ਦੀ ਚਪੇਟ ਵਿਚ ਆਏ ਹਨ।

ਇਨ੍ਹਾਂ ਪੰਜ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਇਹਨਾਂ ਸਕੂਲਾਂ ਵਿੱਚ ਹੋਰ ਬੱਚਿਆਂ ਦੇ ਟੈਸਟ ਵੀ ਕੀਤੇ ਗਏ ਹਨ। ਉਥੇ ਹੀ ਇਨ੍ਹਾਂ ਸਕੂਲਾਂ ਨੂੰ ਇਹਤਿਆਤ ਵਜੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਮੁੜ ਤੋਂ 19 ਅਪ੍ਰੈਲ ਨੂੰ ਸਕੂਲਾਂ ਨੂੰ ਖੋਲ੍ਹਿਆ ਜਾਵੇਗਾ। ਜਿੱਥੇ ਸਕੂਲਾਂ ਦੇ ਵਿੱਚ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਟੀਕਾ ਕਰਨ ਤੋਂ ਬਾਅਦ ਹੀ ਅਧਿਆਪਕਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਵਿੱਚ ਵਾਧਾ ਇਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ।