ਤਾਜਾ ਵੱਡੀ ਖਬਰ
ਵਿਦੇਸ਼ ਜਾਣ ਦਾ ਸੁਪਨਾ ਬਹੁਤ ਸਾਰੇ ਲੋਕ ਵੇਖਦੇ ਹਨ, ਜੋ ਪੂਰੇ ਹੁੰਦੇ ਹਨ ਉਨ੍ਹਾਂ ਦੀ ਮਿਹਨਤ ਨਾਲ ਤੇ ਉਥੇ ਦੀਆਂ ਸਰਕਾਰਾਂ ਵਲੋਂ ਲਾਗੂ ਕੀਤੇ ਗਏ ਕਾਨੂੰਨਾਂ ਨਾਲ। ਵਿਸ਼ਵ ਦੇ ਇਤਿਹਾਸ ਵਿੱਚ ਜਦੋਂ ਵੀ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਉਸ ਦੇਸ਼ ਦਾ ਰੂਪ ਹੀ ਬਦਲ ਜਾਂਦਾ ਹੈ। ਅਜਿਹੀ ਸਰਕਾਰ ਦੇ ਆਉਣ ਸਾਰ ਹੀ ਦੇਸ਼ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਜਾਂਦੀ ਹੈ। ਬੀਤੇ ਸਾਲਾਂ ਦੌਰਾਨ ਵਿਗੜੇ ਹੋਏ ਸਾਰੇ ਕੰਮਕਾਜ ਸਹੀ ਹੋਣ ਲੱਗ ਪੈਂਦੇ ਹਨ। ਉਪਰੋਕਤ ਸਤਰਾਂ ਕਿਸੇ ਕਹਾਣੀ ਨੂੰ ਨਹੀਂ ਦਰਸਾਉਂਦੀਆਂ ਸਗੋਂ ਇਹ ਸੱਚ ਬਿਆਨ ਕਰ ਰਹੀਆਂ ਹਨ ਦੁਨੀਆਂ ਦੇ ਸਭ ਤੋਂ ਤਾਕਤਵਰ ਮੁਲਕ ਮੰਨੇ ਜਾਂਦੇ ਅਮਰੀਕਾ ਦਾ।
ਪੂਰੇ ਸੰਸਾਰ ਨੂੰ ਇਸ ਗੱਲ ਦਾ ਇਲਮ ਹੋ ਚੁੱਕਾ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੇ ਲਈ ਕਰਵਾਈਆਂ ਗਈਆਂ ਚੋਣਾਂ ਵਿੱਚ ਆਪਣੇ ਵਿਰੋਧੀ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਕੇ ਡੇਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਈਡਨ ਨਵੇਂ ਰਾਸ਼ਟਰਪਤੀ ਬਣ ਚੁੱਕੇ ਹਨ। ਉਹਨਾਂ ਨੇ ਆਪਣਾ ਕਾਰਜਭਾਰ ਸੰਭਾਲਦੇ ਹੋਏ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ ਤੋਂ ਆਈ ਵੱਡੀ ਖਬਰ ਹੁਣ ਇੰਡੀਆ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਹੈ।
ਨਵੀਂ ਸਰਕਾਰ ਨੇ ਇਕ ਅਹਿਮ ਫੈਸਲਾ ਲਿਆ ਹੈ ,ਅਮਰੀਕੀ ਸੰਸਦ ਵਿਚ ਪੇਸ਼ ਹੋਇਆ ਨਾਗਰਿਕ ਬਿੱਲ 2021 ਭਾਰਤੀਆਂ ਲਈ ਬਹੁਤ ਜ਼ਿਆਦਾ ਫਾਇਦੇ ਵਾਲਾ ਹੋਵੇਗਾ।ਹੁਣ ਸੈਨੇਟ ਵਿਚ ਬਿੱਲ ਪਾਸ ਹੋ ਜਾਣ ਤੇ ਅਤੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਸ ਉੱਪਰ ਦਸਤਖ਼ਤ ਕਰਕੇ ਕਾਨੂੰਨ ਬਣਾ ਦੇਣ ਨਾਲ ਵੈਧ ਤਰੀਕੇ ਨਾਲ ਦੇਸ਼ ਵਿਚ ਰਹਿ ਰਹੇ ਲੋਕਾਂ ਨੂੰ ਨਾਗਰਿਕਤਾ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।
ਜੋ ਲੋਕ ਪਿਛਲੇ 10 ਸਾਲਾਂ ਤੋਂ ਵੀ ਵਧੇਰੇ ਸਮੇਂ ਤੋਂ ਗਰੀਨ ਕਾਰਡ ਮਿਲਣ ਦਾ ਇੰਤਜ਼ਾਰ ਕਰ ਰਹੇ ਸਨ ਉਨ੍ਹਾਂ ਨੂੰ ਹੁਣ ਰਹਿਣ ਦੀ ਮਨਜ਼ੂਰੀ ਮਿਲ ਜਾਵੇਗੀ। ਬਾਈਡਨ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦੇ ਨਾਲ ਪੂਰੇ ਅਮਰੀਕਾ ਵਿੱਚ ਵਸਦੇ ਭਾਰਤੀਆਂ ਵਿਚ ਖ਼ੁਸ਼ੀ ਦੀ ਲਹਿਰ ਛਾਅ ਗਈ ਹੈ। ਕਿਉਂਕਿ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਸਭ ਤੋਂ ਜ਼ਿਆਦਾ ਫਾਇਦਾ ਭਾਰਤੀਆਂ ਨੂੰ ਹੋਵੇਗਾ। ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਪੇਂਡਿੰਗ ਵਿਦਿਆ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਤੇ ਲੋਕਾਂ ਦਾ ਇੰਤਜ਼ਾਰ ਵੀ ਘਟ ਜਾਵੇਗਾ। ਬਹੁਤ ਸਾਰੇ ਵਿਦਿਆਰਥੀਆਂ ਲਈ ਵੀ ਅਮਰੀਕਾ ਵਿੱਚ ਰਹਿਣ ਦਾ ਰਾਹ ਪੱਧਰਾ ਹੋ ਜਾਵੇਗਾ।
Previous Postਪੰਜਾਬ: ਖੇਤਾਂ ਚ ਇਸ ਤਰਾਂ ਮਿਲੀ ਨੌਜਵਾਨ ਨੂੰ ਮੌਤ ਦੇਖ ਨਿਕਲੀਆਂ ਸਾਰੇ ਪਿੰਡ ਦੀਆਂ ਧਾਹਾਂ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਸਾਰੇ ਸਕੂਲਾਂ ਲਈ ਸਰਕਾਰ ਨੇ ਬਦਲ ਦਿੱਤਾ ਸਮਾਂ – ਹੁਣ ਏਨੇ ਤੋਂ ਏਨੇ ਵਜੇ ਤੱਕ ਲੱਗਣਗੇ ਸਕੂਲ