ਆਈ ਤਾਜਾ ਵੱਡੀ ਖਬਰ
26 ਨਵੰਬਰ ਤੋਂ ਕਿਸਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਡ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਵਿੱਚ ਸੁਧਾਰ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹਿਣ ਕਾਰਨ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਗਿਆ ਹੈ।
ਕਿਸਾਨਾਂ ਨੇ ਹੁਣ 26 ਅਤੇ 27 ਦਸੰਬਰ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਕਿਸਾਨਾਂ ਦਾ ਸੰਘਰਸ਼ ਦਿਨ-ਬ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਅੱਜ ਸ਼ਾਮ ਇਕ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਜਿਹੜੇ ਕਿਸਾਨ ਦੇਸ਼ ਭਰ ਵਿਚ ਧਰਨੇ ਤੇ ਬੈਠੇ ਹਨ। ਉਥੇ 11-11 ਮੈਂਬਰੀ ਟੀਮ ਨਿਰੰਤਰ ਭੁੱਖ ਹੜਤਾਲ ਤੇ ਬੈਠ ਜਾਣਗੀਆਂ। 23 ਦਸੰਬਰ ਲਈ ਇਹ ਐਲਾਨ ਕੀਤਾ ਗਿਆ ਹੈ ਕਿ ਚੌਧਰੀ ਚਰਨ ਸਿੰਘ ਦੇ ਜਨਮ ਦਿਹਾੜੇ ਤੇ ਸਾਰੇ ਲੋਕ ਖਾਣਾ ਨਾ ਬਣਾਉਣ ਅਤੇ ਨਾ ਹੀ ਖਾਣ।
ਇਸ ਤਰ੍ਹਾਂ 25 ਦਸੰਬਰ ਨੂੰ ਹਰਿਆਣਾ ਸੂਬੇ ਦੇ ਸਾਰੇ ਟੋਲ ਪਲਾਜ਼ਾ ਨੂੰ ਫਰੀ ਕਰ ਦਿੱਤਾ ਜਾਵੇਗਾ। ਇਸ ਤੋਂ ਅੱਗੇ 26 ਤੇ 27 ਦਸੰਬਰ ਲਈ ਜੋ ਐਲਾਨ ਕੀਤਾ ਗਿਆ ਹੈ ਉਸ ਦੇ ਵਿਚ ਕਿਸਾਨ ਜਥੇ ਬੰਦੀਆਂ ਵੱਲੋਂ ਐਨਡੀਏ ਦੇ ਭਾਈਵਾਲਾਂ ਦੇ ਆਗੂਆਂ ਦੇ ਘਰਾਂ ਨੂੰ ਘੇਰਿਆ ਜਾਵੇਗਾ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਕਿ ਉਹ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਉਪਰ ਦਬਾਅ ਪਾਉਣ। ਕਿਸਾਨ ਜਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਹੈ,
ਕਿਉ ਕਿ ਗਾਇਕਾਂ ਅਤੇ ਆੜਤੀਆਂ ਦੇ ਘਰਾਂ ਨੂੰ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਪ੍ਰੇ-ਸ਼ਾ-ਨ ਕਰਨ ਦੀ ਘਟਨਾ ਦੀ ਸਖਤ ਨਿੰਦਾ ਕੀਤੀ। ਕਿਸਾਨ ਜਥੇਬੰਦੀਆਂ ਵੱਲੋਂ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਨੂੰ ਵੀ ਇਸ ਸੰਘਰਸ਼ ਵਿੱਚ ਪੂਰਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ਾਂ ਵਿੱਚ ਬੈਠੇ ਹੋਏ ਭਾਰਤੀ ਵੀ 26 ਅਤੇ 27 ਦਸੰਬਰ ਨੂੰ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਸ-ਫਾ-ਰ-ਤ-ਖਾ-ਨਿ-ਆ ਦਾ ਘਿਰਾਓ ਕਰਨ। ਤਾਂ ਜੋ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰ ਦਵੇ।
Previous Postਕਿਸਾਨ ਅੰਦੋਲਨ : ਹੁਣੇ ਹੁਣੇ ਇਸ ਕਾਰਨ ਅਚਾਨਕ ਭਰ ਜਵਾਨੀ ਚ ਕਿਸਾਨ ਨੇ ਦਿੱਤੀ ਜਾਨ
Next Postਹੁਣੇ ਹੁਣੇ ਪੰਜਾਬ ਦੇ ਇਸ ਮਸ਼ਹੂਰ ਧਾਕੜ ਲੀਡਰ ਦੀ ਹੋਈ ਅਚਾਨਕ ਮੌਤ , ਛਾਇਆ ਸੋਗ