ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਜਿਥੇ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਵਾਸਤੇ ਆਪਣੇ-ਆਪਣੇ ਦੇਸ਼ਾਂ ਦੀਆਂ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਲੰਮਾ ਸਮਾਂ ਜਿੱਥੇ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾਈ ਰੱਖੀ, ਉਥੇ ਹੀ ਸਾਰੇ ਯਾਤਰੀਆਂ ਨੂੰ ਕਾਫੀ ਲੰਮਾ ਸਮਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਾਰੇ ਦੇਸ਼ਾਂ ਵੱਲੋਂ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਟੀਕਾਕਰਨ ਮੁਹਿੰਮ ਦਾ ਅਰੰਭ ਕੀਤਾ ਗਿਆ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿਥੇ ਲਾਗੂ ਕੀਤੀਆਂ ਗਈਆਂ ਕਰੋਨਾ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਅਤੇ ਹਵਾਈ ਉਡਾਨਾਂ ਨੂੰ ਮੁੜ ਸ਼ੁਰੂ ਕੀਤਾ ਗਿਆ।
ਉੱਥੇ ਹੀ ਦੱਖਣੀ ਅਫਰੀਕਾ ਵਿੱਚ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਫਿਰ ਤੋਂ ਕਰੋਨਾ ਪਾਬੰਦੀਆਂ ਨੂੰ ਸਖ਼ਤ ਕਰ ਦਿੱਤਾ ਗਿਆ। ਉਥੇ ਹੀ ਕੈਨੇਡਾ ਵਿੱਚ ਅਮਰੀਕਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ ਨੇ ਟੀਕਾਕਰਨ ਲਾਜ਼ਮੀ ਕੀਤਾ ਗਿਆ। ਪਿੱਛਲੇ ਕਾਫੀ ਦਿਨਾਂ ਤੋਂ ਰਾਜਧਾਨੀ ਓਟਾਵਾ ਅਤੇ ਹੋਰ ਬਹੁਤ ਸਾਰੇ ਸ਼ਹਿਰਾਂ ਵਿੱਚ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਟਰੂਡੋ ਸਰਕਾਰ ਵੱਲੋਂ ਅੱਕ ਕੇ ਇਹ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕਈ ਦਿਨਾਂ ਤੋਂ ਟਰੱਕਾਂ ਵਾਲਿਆਂ ਵੱਲੋਂ ਵਿਖਾਵਾ ਕੀਤਾ ਜਾ ਰਿਹਾ ਹੈ ਅਤੇ ਹੜਤਾਲ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ।
ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ 50 ਸਾਲਾਂ ਵਿੱਚ ਪਹਿਲੀ ਵਾਰ ਕੈਨੇਡਾ ਵਿੱਚ ਐਮਰਜੰਸੀ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਦਾ ਐਲਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ ਗਿਆ ਹੈ।
ਜਿਨ੍ਹਾਂ ਇਸ ਵਿਰੋਧ ਨੂੰ ਕੁਚਲਣ ਵਾਸਤੇ ਦੇਸ਼ ਅੰਦਰ ਐਮਰਜੰਸੀ ਲੱਗਣ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਇਲਾਕਿਆਂ ਦੇ ਹਿਸਾਬ ਨਾਲ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਨੂੰਨੀ ਵਿਵਸਥਾ ਦੇ ਅਨੁਸਾਰ ਕਦਮ ਚੁੱਕੇ ਜਾ ਰਹੇ ਹਨ। ਇਸਦਾ ਐਲਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਾਰਲੀਮੈਂਟ ਹਿੱਲ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਾਰੀ ਕੀਤਾ ਹੈ।
Previous Postਕਨੇਡਾ ਚ ਇਸ ਕਾਰਨ ਪੰਜਾਬੀ ਮੁੰਡੇ ਨੂੰ ਦਿੱਤੀ ਗਈ 10 ਸਾਲ ਦੀ ਸਜਾ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਦੀਪ ਸਿੱਧੂ ਦੀ ਹੋਈ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ – ਇਸ ਵੇਲੇ ਦੀ ਵੱਡੀ ਖਬਰ