ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿੱਥੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਜੋ ਅੱਜ ਨਿਰੰਤਰ ਜਾਰੀ ਹੈ। ਜਿੱਥੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਅੱਜ ਸੱਤ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਉਥੇ ਹੀ ਕੇਂਦਰ ਸਰਕਾਰ ਆਪਣੀ ਜ਼ਿੱਦ ਉਪਰ ਅੜੀ ਹੋਈ ਹੈ। ਆਖਰ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ ਦੇਖਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਅੱਜ ਵੱਡੀ ਖਬਰ ਸਾਹਮਣੇ ਆਈ। ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਸੱਤ ਮਹੀਨੇ ਦਾ ਸਮਾਂ ਬੀਤ ਜਾਣ ਤੇ ਸਾਰੇ ਰਾਜਾਂ ਦੇ ਰਾਜਪਾਲਾਂ ਨੂੰ ਰਾਸ਼ਟਰਪਤੀ ਨੂੰ ਦੇਣ ਲਈ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਸੀ।
ਉਸੇ ਅਨੁਸਾਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸਾਰੇ ਕਿਸਾਨਾਂ ਨਾਲ ਮੁੜ ਤੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਦੀਆਂ ਧਾਰਾਵਾਂ ਉਪਰ ਗੱਲਬਾਤ ਕਰਨ ਲਈ ਤਿਆਰ ਹੈ। ਹੁਣ ਤੱਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਇਹ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹੋਈ ਲਾਲ ਕਿਲੇ ਦੀ ਹਿੰਸਕ ਘਟਨਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਣ ਵਾਲੀ ਗੱਲਬਾਤ।
ਉੱਥੇ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ ਪੰਜਾਬ ਹਰਿਆਣਾ ਅਤੇ ਪੱਛਮੀ-ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਰੋਸ ਮਾਰਚ ਕੱਢ ਕੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤੇ ਗਏ। ਕਿਸਾਨਾਂ ਦੇ ਇਸ ਪ੍ਰਦਰਸ਼ਨ ਅਤੇ ਰੋਸ ਨੂੰ ਵੇਖਦੇ ਹੋਏ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਆਪਣਾ ਪੱਖ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉਨ੍ਹਾਂ ਟਵਿੱਟਰ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਮੈਂ ਤੁਹਾਡੇ ਰਾਹੀਂ ਦੱਸਣਾ ਚਾਹੁੰਦਾ ਹਾਂ ਕਿਸਾਨਾਂ ਨੂੰ ਆਪਣਾ ਅੰਦੋਲਨ ਨੂੰ ਖ਼ਤਮ ਕਰਨਾ ਚਾਹੀਦਾ ਹੈ। ਦੇਸ਼ ਭਰ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਨਵੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਹਨ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਦੇ ਵਿਰੋਧ ਵਿੱਚ ਹਨ। ਉਨ੍ਹਾਂ ਕਿਹਾ ਕਿ ਅਗਰ ਫਿਰ ਵੀ ਕੁਝ ਕਿਸਾਨਾਂ ਨੂੰ ਇਨ੍ਹਾਂ ਵਿੱਚ ਕੋਈ ਸਮੱਸਿਆ ਲੱਗਦੀ ਹੈ ਤਾਂ ਉਹ ਸਰਕਾਰ ਨਾਲ ਗੱਲਬਾਤ ਕਰ ਸਕਦੇ ਹਨ।