ਆਈ ਤਾਜਾ ਵੱਡੀ ਖਬਰ
ਪਿਛਲੇ 7 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਵੱਲੋਂ ਰਾਜਧਾਨੀ ਦਿੱਲੀ ਵਿੱਚ ਮੋਰਚਾ ਲਗਾ ਕੇ ਰੱਖਿਆ ਹੋਇਆ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਪੰਜਾਬ ਦੇ ਸਾਰੇ ਕਿਸਾਨ ਧਰਨਾ ਦੇ ਰਹੇ ਹਨ, ਇਸ ਵਿੱਚ ਦੇਸ਼ ਭਰ ਦੀਆਂ ਕਈ ਫ਼ਿਲਮੀ ਜਗਤ ਦੀਆਂ ਹਸਤੀਆਂ, ਗਾਇਕਾਂ ਅਤੇ ਕਈ ਹੋਰ ਨਾਮੀ ਹਸਤੀਆਂ ਨੇ ਕਿਸਾਨਾਂ ਦਾ ਖੁੱਲ੍ਹੇਆਮ ਸਮਰਥਨ ਕੀਤਾ ਹੈ। ਜਿੱਥੇ ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਨੂੰਨਾਂ ਨੂੰ ਸਰਕਾਰ ਵੱਲੋਂ ਵਾਪਸ ਲੈਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਕਰੋਨਾ ਮਹਾਂਮਾਰੀ ਦੇ ਚਲਦਿਆਂ ਵੀ ਕਿਸਾਨ ਆਪਣੀਆਂ ਮੰਗਾਂ ਤੇ ਡਟੇ ਹੋਏ ਹਨ ਅਤੇ ਕਿਸੇ ਵੀ ਕੀਮਤ ਤੇ ਸਰਕਾਰ ਅੱਗੇ ਝੁਕਣਾ ਨਹੀਂ ਚਾਹੁੰਦੇ।
ਕਿਸਾਨ ਅੰਦੋਲਨ ਨਾਲ ਜੁੜੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਕਿਸਾਨ ਲੀਡਰ ਰਾਕੇਸ਼ ਟਿਕੈਤ ਵੱਲੋਂ ਸਰਕਾਰ ਨੂੰ ਖੁੱਲ੍ਹੇਆਮ ਚੇਤਾਵਨੀ ਦਿਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 200 ਤੋਂ ਜ਼ਿਆਦਾ ਦਿਨਾਂ ਤੋਂ ਕਰੋਨਾ ਸੰਕਟਕਾਲ ਵਿੱਚ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦ ਉੱਤੇ ਲਗਾਤਾਰ ਜਾਰੀ ਹੈ। ਰਾਕੇਸ਼ ਟਿਕੈਤ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਸਰਕਾਰ ਇਸ ਭੁੱਲੇਖੇ ਨੂੰ ਆਪਣੇ ਮਨ ਵਿੱਚੋਂ ਦੂਰ ਕਰ ਦੇਵੇ ਕਿ ਕਿਸਾਨ ਵਾਪਸ ਚਲੇ ਜਾਣਗੇ
ਜਦ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀ ਹੋ ਜਾਂਦੀਆਂ ਉਦੋਂ ਤਕ ਕੋਈ ਵੀ ਕਿਸਾਨ ਵਾਪਸ ਨਹੀਂ ਜਾਵੇਗਾ ਅਤੇ ਉਹਨਾਂ ਦੁਆਰਾ ਮੰਗ ਕੀਤੀ ਗਈ ਹੈ ਕਿ ਖੇਤੀਬਾੜੀ ਦੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਕੇ ਐੱਮ ਐੱਮ ਸੀ ਉੱਪਰ ਇੱਕ ਨਵਾਂ ਕਾਨੂੰਨ ਲਾਗੂ ਕੀਤਾ ਜਾਵੇ। ਰਾਕੇਸ਼ ਟਿਕੈਤ ਵੱਲੋਂ ਸੋਸ਼ਲ ਮੀਡੀਆ ਤੇ ਟਵੀਟ ਕਰਕੇ ਲਿਖਿਆ ਗਿਆ ਕਿ”ਸਰਕਾਰ ਸਹਿਮਤ ਨਹੀਂ ਹੋ ਰਹੀ ਹੈ।
ਇਲਾਜ ਤਾਂ ਕਰਨਾ ਹੀ ਪਵੇਗਾ, ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ, ਜ਼ਮੀਨ ਬਚਾਉਣ ਲਈ ਅੰਦੋਲਨ ਤੇਜ਼ ਕਰਨਾ ਪਵੇਗਾ”, ਇਹ ਦੂਸਰੀ ਵਾਰ ਲਗਾਤਾਰ ਰਾਕੇਸ਼ ਟਿਕੈਤ ਵੱਲੋਂ ਕੇਂਦਰ ਸਰਕਾਰ ਨੂੰ ਸਖ਼ਤ ਲਹਿਜ਼ੇ ਵਿਚ ਚਿਤਾਵਨੀ ਦਿੱਤੀ ਗਈ ਹੈ। ਰਾਕੇਸ਼ ਤਹਿਤ ਵੱਲੋਂ ਕਿਸਾਨਾਂ ਨੂੰ ਆਪਣਾ ਅੰਦੋਲਨ ਉਦੋਂ ਤੱਕ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਗਿਆ ਹੈ ਜਦੋਂ ਤੱਕ ਸਰਕਾਰ ਵਲੋਂ ਖੇਤੀ ਦੇ ਤਿੰਨਾਂ ਬਿੱਲਾਂ ਨੂੰ ਵਾਪਿਸ ਨਹੀਂ ਲੈ ਲਿਆ ਜਾਂਦਾ।
Previous Postਹੁਣੇ ਹੁਣੇ ਪੰਜਾਬ ਚ ਇਥੇ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸਭਿਆਚਾਰਕ ਪ੍ਰੋਗਰਾਮਾਂ ਲਈ ਹੋ ਗਿਆ ਇਹ ਹੁਕਮ ਜਾਰੀ
Next Postਇੰਡੀਆ ਚ ਸਰਕਾਰ ਵਲੋਂ 30 ਸਤੰਬਰ ਤੱਕ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ