ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਮਹੀਨੇ ਤੋਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਵੀਡੀਓ ਨੂੰ ਲੈ ਕੇ ਲੋਕਾਂ ਦੀ ਨਜ਼ਰ ਲਵਪ੍ਰੀਤ ਅਤੇ ਬੇਅੰਤ ਕੌਰ ਦੇ ਮਾਮਲੇ ਉੱਪਰ ਟਿਕੀ ਹੋਈ ਹੈ। ਇਸ ਕੇਸ ਤੋਂ ਬਾਅਦ ਹੋਰ ਵੀ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆ ਰਹੇ ਹਨ ਜਿਥੇ ਕੁੜੀਆਂ ਵੱਲੋਂ ਆ ਕੇ ਸਹੁਰਾ ਪਰਿਵਾਰ ਦਾ ਪੈਸਾ ਲਗਵਾ ਕੇ ਕੈਨੇਡਾ ਜਾਣ ਉਪਰਾਂਤ ਲੜਕੇ ਨੂੰ ਨਹੀਂ ਬੁਲਾਇਆ ਗਿਆ ਹੈ। ਅਜਿਹੇ ਬਹੁਤ ਸਾਰੇ ਪੀੜਤ ਪਰਵਾਰਾਂ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰਾਂ ਨੇ ਅਜਿਹੀਆਂ ਲੜਕੀਆਂ ਅਤੇ ਲੜਕਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਗੁਹਾਰ ਸਰਕਾਰ ਕੋਲ ਲਗਾਈ ਹੈ।
ਹੁਣ ਟਰੂਡੋ ਤੱਕ ਪਹੁੰਚ ਕੀਤੀ ਗਈ ਹੈ ਜਿਸ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਤੇ ਬੇਅੰਤ ਕੋਰ ਮਾਮਲੇ ਨੂੰ ਲੈ ਕੇ ਮਨੀਸ਼ਾ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਜ਼ਾਹਿਰ ਕੀਤਾ ਹੈ ਕਿ ਕੈਨੇਡੀਅਨ ਨਾਗਰਿਕਤਾ ਦੇ ਨਾਮ ਉਪਰ ਬੇਕਸੂਰ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਉਨ੍ਹਾਂ ਨੇ ਕਰੋਨਾ ਨਾਲ ਨਜਿੱਠਣ ਲਈ ਕੈਨੇਡਾ ਨੂੰ ਦਿਲੋਂ ਮੁਬਾਰਕਬਾਦ ਭੇਜੀ ਹੈ।
ਇਸ ਮਹਾਮਾਰੀ ਉਪਰ ਕਾਬੂ ਪਾ ਕੇ ਲੱਖਾਂ ਲੋਕਾਂ ਦੀ ਜਾਨ ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹੋਣ ਦੇ ਨਾਤੇ ਬੇਨਤੀ ਕੀਤੀ ਹੈ ਕਿ ਜਿਸ ਤਰਾ ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ ਅਗਰ ਉਸਨੂੰ ਰੋਕਿਆ ਨਾ ਗਿਆ ਤਾਂ ਅਜਿਹੇ ਮਾਮਲੇ ਵਧਦੇ ਜਾਣਗੇ। ਇਸ ਲਈ ਇਸ ਸ਼ੋਸ਼ਣ ਨੂੰ ਰੋਕਣ ਲਈ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਸਖਤ ਕਦਮ ਚੁੱਕੇ ਜਾਣ ਜਿੱਥੇ ਵਿਆਹ ਵਰਗੇ ਪਵਿੱਤਰ ਰਿਸ਼ਤਿਆਂ ਦੀ ਆੜ ਵਿਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਪੈਸੇ ਕਮਾਏ ਜਾ ਰਹੇ ਹਨ। ਅਜਿਹੇ ਲੋਕ ਮਨੁਖਤਾ ਦੇ ਨਾਮ ਉਪਰ ਇੱਕ ਧੱਬਾ ਹਨ ਜੋ ਰਿਸ਼ਤਿਆਂ ਦਾ ਘਾਣ ਕਰ ਰਹੇ ਹਨ।
ਇਸ ਲਈ ਮੈਂ ਕੈਨੇਡੀਅਨ ਅਧਿਕਾਰੀਆਂ ਦੀ ਧੰਨਵਾਦੀ ਹੋਵਾਂਗਾ ਅਗਰ ਉਹ ਇੱਕ ਮਜ਼ਬੂਤ ਪ੍ਰਣਾਲੀ ਲਾਗੂ ਕਰਦੇ ਹਨ, ਜਿਸ ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਵੱਲੋਂ ਲਿਖੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਆਏ ਦਿਨ ਧੋਖਾਧੜੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਪੰਜਾਬੀਆਂ ਵਿੱਚ ਭਾਰੀ ਨਿਰਾਸ਼ਾ ਪੈਦਾ ਹੋ ਰਹੀ ਹੈ। ਕਿਉਂਕਿ ਬਹੁਤ ਸਾਰੇ ਪਰਿਵਾਰਾਂ ਦੇ ਨੌਜਵਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ।
Previous Postਹੁਣੇ ਹੁਣੇ ਇਥੇ 3 ਮੰਜਿਲਾ ਇਮਾਰਤ ਡਿਗੀ ਏਨੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਈ ਹੋ ਸਕਦੇ ਦੱਬੇ , ਬਚਾਅ ਕਾਰਜ ਜੋਰਾਂ ਤੇ ਜਾਰੀ
Next Postਪੰਜਾਬ ਚ ਇਥੇ ਲੱਗੀ ਭਿਆਨਕ ਅੱਗ ਮੱਚੀ ਤਬਾਹੀ ਬਚਾਅ ਕਾਰਜ ਜੋਰਾਂ ਤੇ ਜਾਰੀ , 100 ਦੇ ਕਰੀਬ ਗੱਡੀਆਂ ਕਰ ਰਹੀਆਂ ਕੋਸ਼ਿਸ਼