ਆਖਰ ਦੁਨੀਆਂ ਚ ਹੋ ਰਹੇ ਵਿਰੋਧ ਤੋਂ ਬਾਅਦ ਹੁਣ ਅਚਾਨਕ ਤਾਲੀਬਾਨ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਅਫਗਾਨਿਸਤਾਨ ਵਿਚ ਜਿਥੇ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਅਤੇ ਸਾਰੇ ਵਿਸ਼ਵ ਦੀ ਨਜ਼ਰ ਪਈ ਹੋਈ ਹੈ ਜਿੱਥੇ ਤਾਲਿਬਾਨ ਵੱਲੋਂ ਕਬਜ਼ਾ ਕੀਤਾ ਗਿਆ ਹੈ। ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਨੂੰ ਦੇਖ ਕੇ ਸਾਰੇ ਦੇਸ਼ਾਂ ਵੱਲੋਂ ਉੱਥੇ ਆਪਣੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਦੇਸ਼ ਦਾ ਰਾਸ਼ਟਰਪਤੀ ਅਸ਼ਰਫ਼ ਗਨੀ ਵੀ ਆਪਣੇ ਦੇਸ਼ ਨੂੰ ਛੱਡ ਕੇ ਇਸ ਸਮੇਂ ਸੰਯੁਕਤ ਅਰਬ ਅਮੀਰਾਤ ਵਿਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ। ਉਥੇ ਹੀ ਤਾਲਿਬਾਨ ਵੱਲੋਂ ਸੱਤਾ ਤੇ ਕਬਜ਼ਾ ਕਰਦੇ ਹੀ ਕੁਝ ਖਾਸ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਇੱਕ ਪ੍ਰਾਂਤ ਵਿੱਚ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਕਲਾਸਾਂ ਲਗਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਹੁਣ ਦੁਨੀਆਂ ਦੇ ਹੋ ਰਹੇ ਵਿ-ਰੋ-ਧ ਤੋਂ ਬਾਅਦ ਅਚਾਨਕ ਤਾਲਿਬਾਨ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਸ ਸਮੇਂ ਅਫਗਾਨਿਸਤਾਨ ਵਿਚ ਤਾਲਿਬਾਨ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਆਏ ਦਿਨ ਹੀ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ ਜਿੱਥੇ ਬਰਾਦਰ ਵੱਲੋਂ ਕੱਲ ਲੜਕੇ ਅਤੇ ਲੜਕੀਆਂ ਦੇ ਇਕੱਠੇ ਪੜ੍ਹਾਈ ਕਰਨ ਉਪਰ ਪਾਬੰਦੀ ਲਗਾਈ ਗਈ ਹੈ ਉੱਥੇ ਹੀ ਕਈ ਦੇਸ਼ਾਂ ਵੱਲੋਂ ਤਾਲਿਬਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਬਰਾਦਰ ਵੱਲੋਂ ਟਵੀਟ ਕਰਕੇ ਇਹ ਐਲਾਨ ਕੀਤਾ ਗਿਆ ਹੈ ਕਿ ਅਫਗਾਨਿਸਤਾਨ ਸਾਰੇ ਮੁਲਕਾਂ ਨਾਲ ਵਪਾਰਕ ਅਤੇ ਕੂਟਨੀਤੀਕ ਰਿਸ਼ਤੇ ਸਥਾਪਤ ਕਰਨਾ ਚਾਹੁੰਦਾ ਹੈ।

ਉਹਨਾਂ ਦੇ ਖ਼ਿਲਾਫ਼ ਬਹੁਤ ਸਾਰੀਆਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਆਖਿਆ ਜਾ ਰਿਹਾ ਹੈ ਕਈ ਮੁਲਕਾਂ ਨਾਲ ਵਪਾਰਕ ਸਬੰਧ ਨਹੀਂ ਬਣਾਉਣੇ। ਉਨ੍ਹਾਂ ਫੈਲਾਈਆਂ ਜਾ ਰਹੀਆਂ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਫੈਲਾਈਆਂ ਜਾ ਰਹੀਆਂ ਅਜਿਹੀਆਂ ਖ਼ਬਰਾਂ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਉਧਰ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਅਤੇ ਕੈਨੇਡਾ ਵੱਲੋਂ ਵੀ ਤਾਲਿਬਾਨ ਦੀ ਸਰਕਾਰ ਨੂੰ ਮੰਨਣ ਤੋਂ ਇਨਕਾਰ ਕੀਤਾ ਗਿਆ ਹੈ।

ਅਮਰੀਕਾ ਅਤੇ ਕੈਨੇਡਾ ਵੱਲੋਂ ਅਫਗਾਨਿਸਤਾਨ ਵਿੱਚ ਫਸੇ ਹੋਏ ਆਪਣੇ ਨਾਗਰਿਕਾਂ ਅਤੇ ਫੌਜੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਬਹੁਤ ਸਾਰੇ ਲੋਕ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਹਵਾਈ ਉਡਾਨਾਂ ਦੇ ਰਾਹੀਂ ਬਹੁਤ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਹਨ। ਜੋ ਕੇ ਇਤਿਹਾਸ ਦੀ ਸਭ ਤੋਂ ਮੁਸ਼ਕਿਲ ਮੁਹਿੰਮ ਹੈ।