ਆਈ ਤਾਜਾ ਵੱਡੀ ਖਬਰ
ਕਿਸਾਨ ਮਜ਼ਦੂਰ ਜਥੇ ਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਦਾ ਮਸਲਾ ਦਿਨੋ ਦਿਨ ਭੱਖਦਾ ਹੀ ਜਾ ਰਿਹਾ ਹੈ। ਇਸ ਅੰਦੋਲਨ ਦੇ ਵਿਚ ਹੁਣ ਤੱਕ ਕਈ ਅਹਿਮ ਮੋੜ ਆ ਚੁੱਕੇ ਹਨ ਪਰ ਫਿਰ ਵੀ ਮੋਦੀ ਸਰਕਾਰ ਜਾਰੀ ਕੀਤੇ ਗਏ ਨਵੇਂ ਖੇਤੀ ਬਿੱਲਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਰਹੀ ਹੈ। ਜਿਸਦੇ ਚਲਦੇ ਹੋਏ ਕਿਸਾਨ ਮਜ਼ਦੂਰ ਜਥੇ ਬੰਦੀਆਂ ਅਤੇ ਇਨ੍ਹਾਂ ਦੇ ਨਾਲ ਸਬੰਧਤ ਲੋਕਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣੇ ਤੋਂ ਹੁੰਦਾ ਹੋਇਆ ਇਹ ਸੰਘਰਸ਼ ਹੌਲੀ ਹੌਲੀ ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਵਿੱਚ ਫੈਲ ਗਿਆ।
ਜਿੱਥੋਂ ਇਹ ਸੰਘਰਸ਼ ਹੁਣ ਵਿਸ਼ਾਲ ਰੂਪ ਧਾਰਨ ਕਰਕੇ ਪੂਰੇ ਦੇਸ਼ ਦੇ ਵਿਚ ਫੈਲ ਚੁੱਕਾ ਹੈ। ਲੋਕ ਵੱਖ-ਵੱਖ ਤਰੀਕਿਆਂ ਦੇ ਨਾਲ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਬੀਤੇ ਦਿਨੀਂ ਸਰਹੱਦਾਂ ਉਪਰ ਵਿਰੋਧ ਕਰ ਰਹੇ ਨੌਜਵਾਨਾਂ ਅਤੇ ਕਿਸਾਨਾਂ ਦੇ ਸਬੰਧੀ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵੱਲੋਂ ਇਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਜਿਸ ਕਾਰਨ ਰੋਸ ਵਜੋਂ ਕੁਝ ਨੌਜਵਾਨਾਂ ਨੇ ਤੀਕਸ਼ਣ ਸੂਦ ਦੇ ਘਰ ਅੱਗੇ ਗੋਹਾ ਸੁੱਟ ਦਿੱਤਾ ਸੀ। ਜਿਸ ਨੂੰ ਲੈ ਕੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ।
ਪਰ ਹੁਣ ਪੁਲਸ ਵੱਲੋਂ ਦਰਜ ਕੀਤੇ ਗਏ ਇਸ ਕੇਸ ਨੂੰ ਰੱਦ ਕਰਵਾਉਣ ਦੇ ਵਾਸਤੇ ਵੱਖ-ਵੱਖ ਕਿਸਾਨ ਜਥੇ ਬੰਦੀਆਂ ਮਿਨੀ ਸਕੱਤਰੇਤ ਹੁਸ਼ਿਆਰਪੁਰ ਵਿਚ ਆਣ ਪਹੁੰਚੀਆਂ ਹਨ। ਜਿੱਥੇ ਇਨ੍ਹਾਂ ਵੱਲੋਂ ਮਿੰਨੀ ਸਕੱਤਰੇਤ ਸਾਹਮਣੇ ਹੀ ਅਣਮਿਥੇ ਸਮੇਂ ਲਈ ਵਿਸ਼ਾਲ ਰੋਸ ਧਰਨਾ ਲਗਾ ਦਿੱਤਾ ਗਿਆ ਹੈ। ਸਥਿਤੀ ਦੀ ਗਹਿਰਾਈ ਨੂੰ ਭਾਂਪਦੇ ਹੋਏ ਬਾਅਦ ਦੁਪਹਿਰ ਜ਼ਿਲਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਵੱਲੋਂ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਕਪਤਾਨ ਨੇ
ਵੱਖ-ਵੱਖ ਕਿਸਾਨ ਜਥੇ ਬੰਦੀਆਂ ਦੇ ਆਗੂਆਂ ਨਾਲ ਇਕ ਮੀਟਿੰਗ ਵੀ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਆਖਿਆ ਕਿ ਨੌਜਵਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਰੱਦ ਕਰ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਘਟਨਾ ਦਾ ਵੱਡਾ ਅਸਰ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਕਿਸਾਨ-ਮਜ਼ਦੂਰ ਭਾਈਚਾਰੇ ਉੱਪਰ ਪੈਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਦੇ ਲਈ ਹਨ ਪਰ ਅਜਿਹੇ ਭਾਜਪਾ ਆਗੂਆਂ ਵੱਲੋਂ ਦਿੱਤੇ ਗਏ ਇਹ ਬਿਆਨ ਉਹਨਾਂ ਦੇ ਹਿਰਦੇ ਨੂੰ ਵ-ਲੂੰ-ਦ-ਰ ਦਿੰਦੇ ਹਨ।
Previous Postਸਾਵਧਾਨ : ਵਿਦੇਸ਼ਾਂ ਚ ਪੜ੍ਹਾਈ ਲਈ ਅਤੇ PR ਲਈ ਅਪਲਾਈ ਕਰਨ ਵਾਲਿਆਂ ਲਈ ਆਈ ਜਰੂਰੀ ਖਬਰ
Next Postਹੁਣ ਕੇਂਦਰ ਸਰਕਾਰ ਖੇਤੀ ਬਿਲਾਂ ਬਾਰੇ ਕਰਨ ਲੱਗੀ ਇਹ ਕੰਮ-ਅੰਦਰਲੀ ਗਲ੍ਹ ਆਈ ਸਾਹਮਣੇ