ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਕੁਝ ਕਿਸਾਨਾਂ ਦੀਆਂ ਮੌਤਾਂ ਧਰਨਿਆਂ ਦੌਰਾਨ ਹੋਈਆਂ ਹਨ ਤੇ ਕੁੱਝ ਰਸਤਿਆਂ ਵਿੱਚ ਹੀ ਹਾਦਸਿਆਂ ਦਾ ਸ਼ਿਕਾਰ ਹੋ ਗਏ ਹਨ। ਇਸ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਵੱਲੋਂ ਕੁਰਬਾਨੀ ਦਿੱਤੀ ਗਈ ਹੈ। ਦਿੱਲੀ ਵਿੱਚ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਨਾਲ ਹਰ ਵਰਗ ਉਹਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹ ਰਿਹਾ ਹੈ। ਹਰ ਵਰਗ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਨੇ ਧਰਨੇ ਦੌਰਾਨ ਕਿਸਾਨ ਦੀ ਹੋਈ ਮੌਤ ਤੇ 72 ਘੰਟਿਆਂ ਵਿਚ ਇਕ ਵੱਡਾ ਕੰਮ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਅੰਦੋਲਨ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਮਕੈਨਿਕਾਂ ਵੱਲੋਂ ਟਰੈਕਟਰਾਂ ਦੀ ਰਿਪੇਅਰ ਦਾ ਕੰਮ ਫਰੀ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਵਿਚ ਟਿਕਰੀ ਬਾਰਡਰ ਤੇ ਕਾਰ ਨੂੰ ਅੱਗ ਲੱਗਣ ਕਾਰਨ ਇਕ ਮਕੈਨਿਕ ਦੀ ਮੌਤ ਹੋ ਗਈ ਸੀ।
ਇਹ ਘਟਨਾ ਸ਼ਨੀਵਾਰ ਦੀ ਰਾਤ ਨੂੰ ਬਹਾਦਰਗੜ੍ਹ ਦਿੱਲੀ ਹੱਦ ਦੇ ਨੇੜੇ ਵਾਪਰੀ ਸੀ। ਇਸ ਕਿਸਾਨ ਦੀ ਪਹਿਚਾਣ ਜਨਕ ਰਾਜਸੀ ,ਜੋ ਧਨੌਲਾ ਦਾ ਰਹਿਣ ਵਾਲਾ ਸੀ ਦੇ ਤੌਰ ਤੇ ਹੋਈ ਹੈ। ਇਸ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਮਦਦ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਅਤੇ ਫੰਡ ਇਕੱਠਾ ਕਰਨ ਲਈ ਇਕ ਮੁਹਿੰਮ ਆਰੰਭ ਕੀਤੀ ਗਈ ਸੀ। ਇਸ ਮੁਹਿੰਮ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ 72 ਘੰਟਿਆਂ ਦੇ ਵਿੱਚ ਹੀ ਬੁੱਧਵਾਰ ਦੁਪਹਿਰ ਤਕ 9 ਲੱਖ ਰੁਪਏ ਇਕੱਠੇ ਕਰ ਲਏ ਗਏ ਹਨ।
ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੀ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਨੇ ਦੱਸਿਆ ਕਿ ਪਾਰਟੀ ਵੱਲੋਂ ਆਰੰਭ ਕੀਤੇ ਗਏ ਇਸ ਉਪਰਾਲੇ ਵਿੱਚ ਐਨ ਆਰ ਆਈਜ਼ ਨੇ ਦਿਲ ਖੋਲ੍ਹ ਕੇ ਪਾਰਟੀ ਅਤੇ ਉਸ ਕਿਸਾਨ ਦੇ ਪਰਿਵਾਰ ਦੀ ਮਦਦ ਕੀਤੀ ਹੈ। ਜਿਸ ਲਈ ਉਹਨਾਂ ਨੇ ਸਭ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨੂੰ ਇਸ ਅੰਦੋਲਨ ਵਿੱਚ ਪੂਰੀ ਹਮਾਇਤ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।ਪਾਰਟੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਰ ਦੁੱਖ-ਸੁੱਖ ਦੇ ਵਿੱਚ ਉਨ੍ਹਾਂ ਦੇ ਨਾਲ ਹਨ ਤੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਇਸ ਅੰਦੋਲਨ ਵਿਚ ਛੇਤੀ ਹੀ ਜਿੱਤ ਪ੍ਰਾਪਤ ਹੋਵੇ।
Previous Postਮਸ਼ਹੂਰ ਪੰਜਾਬੀ ਗਾਈਕਾ ਰੁਪਿੰਦਰ ਹਾਂਡਾ ਬਾਰੇ ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਆਈ ਇਹ ਵੱਡੀ ਖਬਰ
Next Postਪੰਜਾਬ ਦਾ ਇਹ ਪੂਰਾ ਪਿੰਡ ਘਰਾਂ ਨੂੰ ਜਿੰਦੇ ਲਗਾ ਕੇ ਕਿਸਾਨ ਅੰਦੋਲਨ ਚ ਡਟਿਆ