ਆਈ ਤਾਜਾ ਵੱਡੀ ਖਬਰ
ਚੋਣ ਕਮਿਸ਼ਨ ਵੱਲੋਂ ਜਿੱਥੇ 20 ਫਰਵਰੀ ਨੂੰ ਪੰਜਾਬ ਵਿਚ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਗਏ ਅਤੇ ਉਨ੍ਹਾਂ ਨੂੰ ਸਮਰਥਨ ਦੇਣ ਲਈ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਹੈ। ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਪਰ ਕਈ ਪਾਰਟੀਆਂ ਵਿੱਚ ਕੁਝ ਵਿਧਾਇਕਾਂ ਨੂੰ ਸੀਟ ਨਾ ਮਿਲਣ ਦੇ ਚਲਦੇ ਹੋਏ ਵੀ ਉਨ੍ਹਾਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਆਏ ਦਿਨ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਗਏ ਹਨ।
ਜਿਸ ਨਾਲ ਕੁੱਝ ਸਿਆਸੀ ਪਾਰਟੀਆਂ ਨੂੰ ਛੱਡ ਕੇ ਅਤੇ ਕੁਝ ਨੂੰ ਮਜਬੂਤੀ ਮਿਲਦੀ ਹੈ। ਹੁਣ ਆਮ ਆਦਮੀ ਪਾਰਟੀ ਨੂੰ ਅਕਾਲੀ ਦਲ ਨੇ ਵੱਡਾ ਝਟਕਾ ਦਿੱਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਇਸ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਕਰਨ ਵਾਲੇ ਕਈ ਅਹੁਦਿਆਂ ਤੇ ਰਹਿ ਚੁੱਕੇ ਅਤੇ ਆਪ ਦੇ ਸੂਬਾ ਆਗੂ ਪ੍ਰੋਫੈਸਰ ਦਰਸ਼ਨ ਸਿੰਘ ਆਮ ਆਦਮੀ ਪਾਰਟੀ ਦਸਤ ਛੱਡੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਜਿੱਥੇ ਉਨ੍ਹਾਂ ਨੂੰ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਵੱਲੋਂ ਆਪਣੀ ਪਾਰਟੀ ਵਿੱਚ ਆਉਣ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਜੀ ਆਇਆਂ ਆਖਿਆ ਗਿਆ। ਉਥੇ ਹੀ ਦੱਸਿਆ ਗਿਆ ਹੈ ਕੇ ਪ੍ਰੋਫੇਸਰ ਦਰਸ਼ਨ ਸਿੰਘ ਆਪਣੇ ਬਹੁਤ ਸਾਰੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਾਰਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਬਦੌਲਤ ਹੋਇਆ ਹੈ। ਆਮ ਆਦਮੀ ਪਾਰਟੀ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਆਖਿਆ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਵੱਲੋ ਮੋਟੀ ਰਕਮ ਲੈ ਕੇ ਟਿਕਟਾਂ ਵੇਚੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤ ਵਿੱਚ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਖੜੀ ਰਹੀ ਹੈ ਇਸ ਲਈ ਉਹ ਪਾਰਟੀ ਵਿਚ ਸ਼ਾਮਲ ਹੋਏ ਹਨ।
Previous Postਕਾਂਗਰਸ ਨੇ ਖੁਦ ਹੀ ਆਪਣੇ ਇਸ ਵੱਡੇ ਲੀਡਰ ਨੂੰ ਇਸ ਕਾਰਨ ਕਢਿਆ ਪਾਰਟੀ ਚੋਂ ਬਾਹਰ – ਸਭ ਰਹਿ ਗਏ ਹੈਰਾਨ
Next Postਮੁੱਖ ਮੰਤਰੀ ਚੰਨੀ ਤੇ ਹੋ ਗਈ ਇਸ ਕਾਰਨ FIR ਦਰਜ – ਇਸ ਵੇਲੇ ਦੀ ਵੱਡੀ ਖਬਰ