ਆਹ ਚੱਕੋ : ਹੁਣੇ ਹੁਣੇ ਕੈਪਟਨ ਦੇ ਮੁੱਖ ਮੰਤਰੀ ਹਟਣ ਦੇ ਸਾਰ ਹੀ ਸ਼ੁਰੂ ਹੋਇਆ ਇਹ ਕੰਮ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਕਾਂਗਰਸ ਸਰਕਾਰ ਵਿੱਚ ਜਿੱਥੇ ਤਖ਼ਤਾ ਪਲਟ ਗਿਆ ਹੈ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਜਗਾ ਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਦਾਅਵੇਦਾਰ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿੱਥੇ ਸਹੁੰ ਚੁੱਕ ਸਮਾਗਮ ਦੌਰਾਨ ਬਹੁਤ ਸਾਰੇ ਕਾਂਗਰਸੀ ਆਗੂ ਸ਼ਾਮਲ ਹੋਏ ਉਥੇ ਹੀ ਰਾਹੁਲ ਗਾਂਧੀ ਦੀ ਸ਼ਮੂਲੀਅਤ ਵੀ ਦਰਜ ਕੀਤੀ ਗਈ ਹੈ। ਮੁੱਖ ਮੰਤਰੀ ਦੇ ਦਾਅਵੇਦਾਰਾਂ ਦੀ ਦੌੜ ਵਿੱਚ ਬਹੁਤ ਸਾਰੇ ਵਧਾਇਕਾਂ ਦੇ ਨਾਮ ਸ਼ਾਮਲ ਸਨ। ਉਥੇ ਹੀ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਮ ਐਲਾਨ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕਰ ਦਿੱਤੇ ਗਏ ਹਨ।

ਹੁਣ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਇਹ ਕੰਮ ਹੋ ਰਿਹਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵੱਲੋਂ ਚਾਰ ਸਾਲ ਪੂਰੇ ਹੋਣ ਤੇ ਪੰਜਾਬ ਵਿੱਚ ਜਗ੍ਹਾ-ਜਗ੍ਹਾ ਤੇ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਹੋਰਡਿੰਗਸ ਲਗਾਏ ਗਏ ਸਨ ਜਿਸ ਵਿਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਸੀ। ਉਥੇ ਹੀ ਇਨ੍ਹਾਂ ਉਪਰ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵੀ ਲਗਾਈ ਗਈ ਸੀ।

ਹੁਣ ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਹੋ ਜਾਣ ਕਾਰਨ ਲੁਧਿਆਣਾ ਜਿਲੇ ਵਿੱਚ ਲਗਾਏ ਗਏ ਇਸ਼ਤਿਹਾਰਬਾਜ਼ੀ ਨੂੰ ਕੰਪਨੀ ਨੂੰ ਹਟਾਏ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਥੇ ਹੀ ਲੁਧਿਆਣਾ ਦੇ ਵਿੱਚ ਲਗਾਏ ਗਏ ਸਾਰੇ ਹੋਰਡਿੰਗਸ ਨੂੰ ਦੋ ਦਿਨਾਂ ਦੇ ਅੰਦਰ ਉਤਾਰਿਆ ਜਾਵੇਗਾ। ਕੰਪਨੀ ਵੱਲੋਂ ਅੱਜ ਫਿਰੋਜ਼ਪੁਰ ਰੋਡ ਤੋਂ ਹੋਰਡਿੰਗਸ ਫੋਟੋ ਨੂੰ ਲੁਧਿਆਣਾ ਦੇ ਵਿੱਚ ਸ਼ੁਰੂ ਕਰ ਦਿੱਤੇ ਗਏ ਹਨ। ਲੁਧਿਆਣਾ ਸ਼ਹਿਰ ਵਿੱਚ ਦਿੱਲੀ ਰੋਡ, ਲਿੰਕ ਰੋਡ, ਚੰਡੀਗੜ੍ਹ ਰੋਡ, ਹੰਬੜਾਂ ਰੋਡ ,ਗਿੱਲ ਰੋਡ, ਪੁਰਾਣੀ ਜੀਟੀ ਰੋਡ, ਦੱਖਣੀ ਬਾਈਪਾਸ ਤੇ ਫਿਰੋਜ਼ਪੁਰ ਰੋਡ ਉਪਰ ਪਿਛਲੇ ਛੇ ਮਹੀਨਿਆਂ ਤੋਂ ਪ੍ਰਮੁੱਖ ਸੜਕਾਂ ਉਪਰ ਤਿੰਨ ਸੌ ਤੋਂ ਵਧੇਰੇ ਹੋਰਡਿੰਗਜ਼ ਲਗਾਏ ਗਏ ਸਨ।

ਜਿਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ, ਕਿਸਾਨਾਂ ਨੂੰ 48 ਘੰਟੇ ਦੇ ਅੰਦਰ-ਫ਼ਸਲਾਂ ਦੀ ਅਦਾਇਗੀ, ਸਰਕਾਰੀ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਸਿੱਖਿਆ ਸ਼ੁਰੂ ਕਰਨਾ, ਕਿਸਾਨਾਂ ਦੀ ਕਰਜ਼ਾ ਮਾਫੀ, ਸਿੱਖਿਆ ਦਾ ਦੇਸ਼ ਭਰ ਵਿੱਚ ਪੰਜਾਬ ਦਾ ਪਹਿਲਾ ਸਥਾਨ ਪ੍ਰਾਪਤੀਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰਾਂ ਵਾਲੇ ਇਹਨਾਂ ਸਾਰੇ ਹੋਰਡਿੰਗਜ ਨੂੰ ਉਤਾਰਿਆ ਜਾ ਰਿਹਾ ਹੈ।