ਇਕਲੌਤੇ ਪੁੱਤ ਨੂੰ ਵਿਦੇਸ਼ ਭੇਜਣ ਦੀ ਕਰ ਰਹੇ ਸੀ ਮਾਪੇ ਤਿਆਰੀ, ਪਰ ਘਰ ਚ ਵਿਛੇ ਸੱਥਰ

ਆਈ ਤਾਜਾ ਵੱਡੀ ਖਬਰ 

ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਕੇ ਆਈਲੈਸ ਕਰਕੇ ਵਿਦੇਸ਼ ਜਾਣ ਨੂੰ ਪਹਿਲ ਦੇ ਰਹੇ ਹਨ। ਜਿਥੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਉਥੇ ਹੀ ਜਿਥੇ ਵਿਦੇਸ਼ਾਂ ਵਿੱਚ ਬਹੁਤ ਸਾਰੇ ਹਾਦਸਿਆਂ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਹੁੰਦੇ ਹਨ ਉਥੇ ਹੀ ਭਾਰਤ ਵਿੱਚ ਵੀ ਵਾਪਰਨ ਵਾਲੀਆਂ ਘਟਨਾਵਾਂ ਇਨ੍ਹਾਂ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਲੈ ਜਾਂਦੀਆਂ ਹਨ। ਵੱਧ ਰਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਇਕਲੌਤੇ ਪੁੱਤਰ ਨੂੰ ਵਿਦੇਸ਼ ਭੇਜਣ ਦੀ ਮਾਪੇ ਤਿਆਰੀ ਕਰ ਰਹੇ ਸਨ ਉਥੇ ਹੀ ਘਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ

। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾਬੱਸੀ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। 18 ਸਾਲਾਂ ਦਾ ਨੌਜਵਾਨ ਜਸਵਿੰਦਰ ਸਿੰਘ ਜਿੱਥੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਸਮੇਂ ਚੰਡੀਗੜ੍ਹ ਵਿਚ ਆਈਲਸ ਕਰ ਰਿਹਾ ਸੀ। ਜੋ ਆਪਣੇ ਤਾਇਆ ਜੀ ਦਵਿੰਦਰ ਸਿੰਘ ਨਾਲ ਡੇਰਾਬੱਸੀ ਗਿਆ ਹੋਇਆ ਸੀ। ਜਿੱਥੇ ਮ੍ਰਿਤਕ ਨੌਜਵਾਨ ਸਟੇਸ਼ਨਰੀ ਦੁਕਾਨ ਦੇ ਬਾਹਰ ਖੜ੍ਹਾ ਹੋਇਆ ਸੀ ਅਤੇ ਉਸ ਦਾ ਤਾਇਆ ਉਸਨੂੰ ਆਪਣੇ ਨਾਲ ਮੋਟਰਸਾਈਕਲ ਤੇ ਲੈ ਕੇ ਗਿਆ ਸੀ।


ਇਕ ਆਕਸੀਜਨ ਵਾਲਾ ਟੈਂਕਰ ਜੋ ਕਿ ਬਰਨਾਲਾ ਵੱਲ ਜਾ ਰਿਹਾ ਸੀ। ਜਿੱਥੇ ਇਸ ਟੈਂਕਰ ਦੇ ਖਸਤਾ ਹਾਲਤ ਦੇ ਉੱਪਰ ਕੱਟ ਮਾਰਦੇ ਹੋਏ ਮ੍ਰਿਤਕ ਨੌਜਵਾਨ ਇਸ ਦੀ ਚਪੇਟ ਵਿਚ ਆ ਗਿਆ। ਉਥੇ ਹੀ ਇਹ ਟੈਂਕਰ ਉਸ ਨੌਜਵਾਨ ਦੇ ਪੇਟ ਉਪਰ ਦੀ ਗੁਜ਼ਰ ਗਿਆ।

ਜਿੱਥੇ ਟਾਇਰ ਦੇ ਹੇਠਾਂ ਆਉਣ ਤੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਮ੍ਰਿਤਿਕ ਘੋਸ਼ਿਤ ਕਰ ਦਿੱਤਾ ਗਿਆ। ਮਾਪਿਆਂ ਵੱਲੋਂ ਜਿੱਥੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਉਨ੍ਹਾਂ ਵੱਲੋਂ ਆਪਣਾ ਇਕ ਫਲੈਟ ਵੀ 18 ਲੱਖ ਰੁਪਏ ਵਿੱਚ ਕੁਝ ਮਹੀਨੇ ਪਹਿਲਾਂ ਹੀ ਵੇਚਿਆ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।