ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਉਥੇ ਹੀ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਇਸ ਨੂੰ ਅਜੇ ਤਕ ਠੱਲ ਨਹੀਂ ਪਾਈ ਜਾ ਸਕੀ। ਇਸ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਅਤੇ ਕੋਈ ਵੀ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਉੱਥੇ ਹੀ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਵੱਖ-ਵੱਖ ਦੇਸ਼ਾਂ ਵਿੱਚ ਭਾਰੀ ਜਾਨੀ,ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੇ ਆਉਣ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।
ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਇਨਾ 4 ਮਹੀਨਿਆਂ ਦੇ ਦੌਰਾਨ ਕਈ ਵੱਡੇ ਭੂਚਾਲ ਵੀ ਆ ਚੁੱਕੇ ਹਨ । ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਵੀ ਹੋਇਆ ਹੈ। ਹੁਣ ਇੱਥੇ ਭਿਆਨਕ ਜਬਰਦਸ਼ਤ ਭੂਚਾਲ ਆਇਆ ਹੈ ਜਿਸ ਕਾਰਨ ਹਾਹਾਕਾਰ ਮਚੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤੁਰਕੀ ਤੋਂ ਸਾਹਮਣੇ ਆਇਆ ਹੈ। ਜਿੱਥੇ ਸ਼ਨੀਵਾਰ ਦੀ ਸ਼ਾਮ ਨੂੰ ਪੂਰਬੀ ਤੁਰਕੀ ਦੇ ਵਿੱਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।
ਭਾਰਤੀ ਸਮੇਂ ਦੇ ਮੁਤਾਬਕ ਜਿੱਥੇ ਇਹ ਭੂਚਾਲ ਸ਼ਾਮ ਨੂੰ 5 :02 ਵਜੇ ਮਾਲਾਤਲਾ ਸੂਬੇ ਦੇ ਸ਼ਹਿਰ ਪੁਤੁਰਸ ਵਿੱਚ ਆਇਆ ਹੈ। ਉੱਥੇ ਹੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 5.2 ਮਾਪੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਦੇਸ਼ ਦੀ ਆਫਤ ਸੇਵਾ ਨੇ ਦੱਸਿਆ ਹੈ ਕਿ ਇਸ ਭੂਚਾਲ ਦਾ ਕੇਂਦਰ ਬਿੰਦੂ ਧਰਤੀ ਤੋਂ 6.7 ਕਿੱਲੋ ਮੀਟਰ ਹੇਠਾਂ ਦੱਸਿਆ ਗਿਆ ਹੈ। ਉੱਥੇ ਹੀ ਭੂਚਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਪਰ ਅਜੇ ਤੱਕ ਕੋਈ ਵੀ ਭਾਰੀ ਜਾਨੀ ਨੁਕਸਾਨ ਹੋਣ ਦੀ ਸੂਚਨਾ ਪ੍ਰਾਪਤ ਨਹੀਂ ਹੋਈ ਹੈ।
ਇਸ ਤੋਂ ਪਹਿਲਾਂ ਵੀ ਤੁਰਕੀ ਦੇ ਵਿੱਚ 2020 ਦੇ ਦੌਰਾਨ ਆਏ 6.7 ਤੀਬਰਤਾ ਦੇ ਭੂਚਾਲ ਦੇ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਸੀ ਜਿਸ ਸਮੇਂ 41 ਲੋਕਾਂ ਦੀ ਮੌਤ ਅਤੇ 600 ਤੋਂ ਵਧੇਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ।
Previous Postਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵਲੋਂ ਆਇਆ ਬਿਆਨ, ਜਤਾਇਆ ਇਹ ਇਤਰਾਜ
Next Postਸਾਵਧਾਨ : ਪੰਜਾਬ ਚ ਮੌਸਮ ਦਾ ਯੈਲੋ ਅਲਰਟ ਹੋਇਆ ਜਾਰੀ – ਤਾਜਾ ਵੱਡੀ ਖਬਰ