ਆਈ ਤਾਜ਼ਾ ਵੱਡੀ ਖਬਰ
ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਕਰੋਨਾ ਕਾਰਨ ਪਹਿਲਾਂ ਹੀ ਬਹੁਤ ਜ਼ਿਆਦਾ ਭਾਰੀ ਨੁਕਸਾਨ ਹੋਇਆ ਹੈ। ਕਰੋਨਾ ਦੀ ਚਪੇਟ ਵਿਚ ਆਉਣ ਤੋਂ ਜਿੱਥੇ ਕੋਈ ਵੀ ਦੇਸ਼ ਬਚ ਨਹੀਂ ਸਕਿਆ ਹੈ ਉਥੇ ਹੀ ਇਸ ਕਰੋਨਾ ਨੇ ਹਰ ਇੱਕ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ। ਪੂਰੀ ਦੁਨੀਆ ਚ ਕਰੋਨਾ ਦੇ ਕਹਿਰ ਦਾ ਸਾਹਮਣਾ ਕਰ ਰਹੀ ਹੈ। ਉਥੇ ਹੀ ਕੁਦਰਤੀ ਆਫਤਾਂ ਨੇ ਪੂਰੀ ਦੁਨੀਆਂ ਵਿੱਚ ਤਰਥੱਲੀ ਮਚਾਈ ਹੋਈ ਹੈ। ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਅਤੇ ਹੋਰ ਕੁਦਰਤੀ ਆਫ਼ਤਾਂ ਦੀ ਚਪੇਟ ਵਿਚ ਆਉਣ ਕਾਰਨ ਕਈ ਦੇਸ਼ਾਂ ਅੰਦਰ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।
ਉਥੇ ਹੀ ਇਹਨੀ ਦਿਨੀਂ ਮੌਸਮ ਦੀ ਤਬਦੀਲੀ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਦੇਸਾਂ ਵਿੱਚ ਭੂਚਾਲ ਵੀ ਆ ਚੁੱਕੇ ਹਨ। ਜਿਨ੍ਹਾਂ ਦੀ ਚਪੇਟ ਵਿਚ ਹੋਣ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਹੁਣ ਇੱਥੇ ਭਿਆਨਕ ਜ਼ਬਰਦਸਤ ਭੂਚਾਲ ਆਇਆ ਹੈ ਜਿੱਥੇ ਤਿੰਨ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਰਾਨ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਆਉਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਇਰਾਨ ਵਿੱਚ ਸੱਤ ਦਿਨਾਂ ਦੇ ਅੰਦਰ ਇਹ ਦੂਜਾ ਭੂਚਾਲ ਹੈ। ਦੱਸਿਆ ਗਿਆ ਹੈ ਕਿ ਇਹ ਭੂਚਾਲ ਇਰਾਨ ਦੇ ਵਿਚ ਹੋਰਮੌਜਗਨ ਸੂਬੇ ਦੇ ਅੰਦਰ ਬੰਦਰਗਾਹ ਸ਼ਹਿਰ ਬੰਦਰ ਅਬਾਸ ਦੇ ਵਿਚ ਦੱਖਣ ਪੱਛਮ ਵਿਚ ਸੋ ਕਿਲੋਮੀਟਰ ਦੀ ਦੂਰੀ ਤੇ ਆਇਆ ਹੈ। ਇਸ ਭੂਚਾਲ ਦੀ ਚਪੇਟ ਵਿੱਚ ਆਉਣ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਉਥੇ ਹੀ ਕਈ ਲੋਕ ਜ਼ਖਮੀ ਵੀ ਹੋਏ ਦੱਸੇ ਜਾ ਰਹੇ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.0 ਦੱਸੀ ਗਈ ਹੈ ਅਤੇ ਇਸ ਦਾ ਕੇਂਦਰ ਬਿੰਦੂ ਸੂਬੇ ਤੋਂ 30 ਕਿਲੋਮੀਟਰ ਦੀ ਉੱਤਰ-ਪੂਰਬ ਦੀ ਦੂਰੀ ਵਿਚ 10.0 ਕਿਲੋਮੀਟਰ ਦੀ ਡੂੰਘਾਈ ਤੇ ਦੱਸਿਆ ਗਿਆ ਹੈ। ਭੁਚਾਲ ਸ਼ਨੀਵਾਰ ਨੂੰ ਤੜਕੇ 3:29 ਵਜੇ ਆਇਆ ਹੈ। ਸ਼ਨੀਵਾਰ ਨੂੰ ਇਰਾਨ ਵਿੱਚ 5.6 ਤੀਬਰਤਾ ਦਾ ਭੂਚਾਲ ਵੀ ਆਇਆ ਹੈ।
Previous Postਪੰਜਾਬ ਚ ਇਥੇ ਡੀ ਜੇ ਤੇ ਨੱਚਦੇ ਹੋਏ ਚਲੀ ਗੋਲੀ ਚ ਨੌਜਵਾਨ ਦੀ ਹੋਈ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ
Next Postਪੰਜਾਬ ਚ ਇਥੇ ਸ਼ਰੀਕੇ ਚ ਜਮੀਨ ਨੂੰ ਲੈਕੇ ਚਲ ਰਹੇ ਝਗੜੇ ਵਿਚਕਾਰ, ਪੋਤੇ ਨੇ ਦਾਦੇ ਅਤੇ ਤਾਏ ਦਾ ਕੀਤਾ ਗੋਲੀਆਂ ਮਾਰ ਕਤਲ