ਇਥੇ ਲਈ ਪੰਜਾਬ ਸਰਕਾਰ ਨੇ ਲੈ ਲਿਆ ਇਹ ਵੱਡਾ ਫੈਸਲਾ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਾਡੇ ਦੇਸ਼ ਵਿਚ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਜਿੱਥੇ ਬਹੁਤ ਸਾਰੇ ਗੁਰੂਆਂ ਪੀਰਾਂ ਪੈਗੰਬਰਾਂ ਅਤੇ ਰਿਸ਼ੀ ਮੁਨੀਆਂ ਨੇ ਅਵਤਾਰ ਲਿਆ ਹੈ। ਜਿੱਥੇ ਉਨ੍ਹਾਂ ਕੁੱਲ ਦੁਨੀਆਂ ਦਾ ਭਲਾ ਕੀਤਾ, ਉੱਥੇ ਹੀ ਬਹੁਤ ਸਾਰੀ ਦੁਨੀਆਂ ਦਾ ਮਾਰਗ ਦਰਸ਼ਨ ਕਰਨ ਵਾਲੇ ਗਿਆਨੀ ਹੋਏ ਹਨ। ਪੰਜਾਬ ਦੇ ਵਿੱਚ ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਭ ਤੋਂ ਉੱਚਾ ਦਰਜਾ ਦਿੱਤਾ ਜਾਂਦਾ ਹੈ। ਉੱਥੇ ਹੀ ਇਸ ਵਿਚ ਦਰਜ ਬਾਣੀ ਨਾਲ ਸਬੰਧਤ ਸਾਰੇ ਗੁਰੂਆ, ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਜਾ ਰਿਹਾ ਹੈ। ਜਿਨ੍ਹਾਂ ਗੁਰੂਆਂ ਨੇ ਜ਼ੁਲਮ ਦੇ ਖਿ-ਲਾ-ਫ਼ ਅੱਗੇ ਆ ਕੇ ਦੁਸ਼ਮਣ ਦਾ ਟਾਕਰਾ ਕੀਤਾ ਇਥੇ ਹੀ ਪੰਜਾਬ ਨੂੰ ਬਚਾਉਣ ਖਾਤਰ ਆਪਣਾ ਪਰਿਵਾਰ ਵੀ ਵਾਰ ਦਿੱਤਾ। ਗੁਰੂਆਂ ਦੇ ਉਹਨਾਂ ਸਿੰਘਾਂ ਵੱਲੋਂ ਅੱਗੇ ਆ ਕੇ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੱਖਿਆ ਕੀਤੀ ਗਈ ਜਿਨ੍ਹਾਂ ਨੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ।

ਹੁਣ ਇੱਥੇ ਲਈ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ , ਅਤੇ ਸਿੱਖ ਕੌਮ ਲਈ ਅੱਗੇ ਆ ਕੇ ਗੁਰੂ ਜੀ ਦੇ ਸਿੱਖ ਹੋਣ ਦਾ ਮਾਣ ਹਾਸਲ ਕਰਨ ਵਾਲੇ ਦੀਵਾਨ ਟੋਡਰ ਮੱਲ ਜੀ ਦੀ ਹਵੇਲੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਨਾਮ ਉਪਰ ਸੜਕ ਦਾ ਨਾਮ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਜਿਸ ਨਾਲ ਸਿੱਖ ਸੰਗਤ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਜਦੋਂ ਗੁਰੂ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਨੇ ਇਸਲਾਮ ਨੂੰ ਕਬੂਲ ਕਰਨ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਦਾ ਕ-ਤ-ਲ ਕਰ ਦਿੱਤਾ ਗਿਆ। ਫੇਰ ਦੀਵਾਨ ਟੋਡਰ ਮੱਲ ਵੱਲੋਂ ਉਹਨਾਂ ਮਾਸੂਮ ਬੱਚਿਆਂ ਦੀਆਂ ਲਾ-ਸ਼ਾਂ ਅੰਤਿਮ ਸੰਸਕਾਰ ਕਰਨ ਲਈ ਜ਼ਮੀਨ ਦਾ ਇਕ ਛੋਟਾ ਜਿਹਾ ਟੁਕੜਾ ਸੋਨੇ ਦੀਆ ਮੋਹਰਾ ਅਦਾ ਕਰਕੇ ਖਰੀਦਿਆ ਗਿਆ ਸੀ। ਜਿਸ ਉਪਰ ਉਨ੍ਹਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਅੰਤਿਮ ਸੰ-ਸ-ਕਾ-ਰ ਕੀਤਾ ਗਿਆ।

ਉਹਨਾਂ ਨੂੰ ਇਸ ਜਗ੍ਹਾ ਵਾਸਤੇ ਵੱਡੀ ਕੀਮਤ ਅਦਾ ਕਰਨੀ ਪਈ ਸੀ। ਹੁਣ ਸਿੱਖ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਦੀ ਰਿਹਾਇਸ਼ ਜਹਾਜ਼ ਹਵੇਲੀ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰਮਲ ਮਾਰਗ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਅਤੇ ਮਾਣ ਵਾਲੀ ਗੱਲ ਹੈ।