ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਦੇਸ਼ਾਂ ਵਿੱਚ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਵਾਹਨ ਚਾਲਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਤਾਂ ਉਹਨਾਂ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਕੁਝ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਖੱਡ ਵਿੱਚ ਡਿੱਗਣ ਕਾਰਨ ਇਕ ਬੱਚੇ ਸਣੇ 22 ਲੋਕਾਂ ਦੀ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਬਲੋਚਿਸਤਾਨ ਦੇ ਵਿਚ ਇਕ ਯਾਤਰੀ ਵੈਨ ਦੇ ਖੱਡ ਵਿੱਚ ਡਿੱਗਣ ਕਾਰਨ 22 ਯਾਤਰੀਆਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਵੈਨ ਯਾਤਰੀਆਂ ਨੂੰ ਲੈ ਕੇ ਜੌਬ ਤੋਂ ਲੋਰਾਲੀਆ ਜਾ ਰਹੀ ਸੀ ਉਸ ਸਮੇਂ ਹੀ ਇਸ ਪਹਾੜੀ ਖੇਤਰ ਦੇ ਵਿਚ ਜਦੋਂ ਇਹ ਯਾਤਰੀਆਂ ਦੀ ਅਖ਼ਤਰਜ਼ਈ ਦੇ ਨਜ਼ਦੀਕ ਪਹਾੜੀ ਦੀ ਚੋਟੀ ਉੱਪਰ ਪਹੁੰਚੀ ਤਾਂ ਮੁੜ ਆਉਣ ਕਾਰਨ ਗੱਡੀ ਬੇਕਾਬੂ ਹੋਵੇ ਅਤੇ ਡਰਾਈਵਰ ਵੱਲੋਂ ਇਸ ਬਾਜ਼ ਨੂੰ ਸੰਭਾਲਿਆ ਨਹੀਂ ਜਾ ਸਕਿਆ। ਜਿਸ ਕਾਰਨ ਇਹ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ 22 ਲੋਕਾਂ ਦੀ ਮੌਤ ਹੋ ਗਈ ਹੈ। 10 ਲੋਕਾਂ ਨੂੰ ਇਸ ਡੂੰਘੀ ਖੱਡ ਵਿੱਚੋਂ ਕੱਢਿਆ ਜਾ ਚੁੱਕਿਆ ਹੈ ਅਤੇ ਹੋਰ ਬਚਾਅ ਕਾਰਜ ਲਗਾਤਾਰ ਜਾਰੀ ਹਨ।
ਡੂੰਘੀ ਖੱਡ ਹੋਣ ਦੇ ਕਾਰਨ ਜਿੱਥੇ ਰਾਹਤ ਟੀਮਾਂ ਨੂੰ ਬਚਾਅ ਕਾਰਜਾਂ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਜੇਰੇ ਇਲਾਜ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਕੇਂਦਰ ਦੀ ਮੋਦੀ ਸਰਕਾਰ ਵਲੋਂ ਆਈ ਵੱਡੀ ਖਬਰ, ਕਿਸਾਨਾਂ ਨੂੰ ਦਿੱਤਾ ਤੋਹਫ਼ਾ- 17 ਫਸਲਾਂ ਤੇ MSP ਚ ਕੀਤਾ ਵਾਧਾ
Next Postਕੈਨੇਡਾ ਚ 4 ਜੁਲਾਈ ਤੋਂ ਇਹਨਾਂ ਵੀਜ਼ਾ ਵਾਲਿਆਂ ਲਈ ਹੋਇਆ ਵੱਡਾ ਐਲਾਨ, ਲੋਕਾਂ ਚ ਛਾਈ ਖੁਸ਼ੀ ਦੀ ਲਹਿਰ