ਇਥੇ ਹੋਇਆ ਐਲਾਨ:ਸਕੂਲ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਹਰਰੋਜ ਮਿਲਣਗੇ 100 ਰੁਪਏ, ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਫੈਲੀ ਹੋਈ ਕਰੋਨਾ ਦੇ ਕਾਰਨ ਮਾਰਚ 2020 ਨੂੰ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸਦੇ ਚਲਦੇ ਹੋਏ ਹੀ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬੱਚਿਆਂ ਦੀ ਆਨਲਾਈਨ ਪੜ੍ਹਾਈ ਹੀ ਚੱਲ ਰਹੀ ਹੈ। ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਕਤੂਬਰ ਤੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ। ਤੇ ਨਾਲ ਹੀ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਸੀ ਕਿ

ਇਸ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ। ਬਾਕੀ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਹੀ ਕਰਵਾਈ ਜਾਵੇਗੀ। ਉਸ ਤੋਂ ਬਾਅਦ ਸਮੇਂ ਸਮੇਂ ਤੇ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਵੀ ਕੀਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਹੁਣ ਸਕੂਲ ਜਾਣ ਵਾਲੀਆਂ ਵਿਦਿਆਰਥਣਾ ਨੂੰ ਹਰ ਰੋਜ਼ 100 ਰੁਪਏ ਦੇਣ ਦਾ ਇਕ ਹੋਰ ਐਲਾਨ ਹੋ ਗਿਆ ਹੈ ਜਿਸ ਕਾਰਨ ਮਾਪਿਆਂ ਅਤੇ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਹੁਣ ਅਸਾਮ ਦੀ ਸਰਕਾਰ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਇਕ ਵੱਡੀ ਪਹਿਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਵਿੱਚ ਸਕੂਲ ਆਉਣ ਵਾਲੀਆਂ ਲੜਕੀਆਂ ਨੂੰ ਸਰਕਾਰ ਵੱਲੋਂ ਰੋਜ਼ਾਨਾ 100 ਰੁਪਏ ਦੇਣ ਦੀ ਯੋਜਨਾ ਉਲੀਕੀ ਗਈ ਹੈ। ਜਿਸ ਨਾਲ ਉਹ ਵਿਦਿਆਰਥਣਾਂ ਸਕੂਲ ਉਹ ਜਿਨ੍ਹਾਂ ਦੇ ਮਾਪੇ ਉਨ੍ਹਾਂ ਦੀ ਪੜ੍ਹਾਈ ਦਾ ਖਰਚਾ ਨਹੀਂ ਕਰ ਸਕਦੇ। ਸਿੱਖਿਆ ਮੰਤਰੀ ਹਿੰਮਤ ਬਿਸਵ ਸ਼ਰਮਾ ਨੇ ਦੱਸਿਆ ਕਿ ਕਰੋਨਾ ਦੇ ਚੱਲਦੇ ਹੋਏ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਗਿਆ ਸੀ।

ਇਹ ਯੋਜਨਾ ਪਿਛਲੇ ਸਾਲ ਹੀ ਬਣਾਈ ਗਈ ਸੀ। ਇਸ ਯੋਜਨਾ ਦੇ ਤਹਿਤ ਵਿਦਿਆਰਥਣਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਉੱਚ-ਵਿੱਦਿਆ ਲਈ ਲਾਭ ਵੀ ਦਿੱਤਾ ਜਾਵੇਗਾ। ਰੋਜ਼ ਸਕੂਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ 100 ਰੁਪਏ ਹਰ ਰੋਜ਼ ਦੇ ਹਿਸਾਬ ਨਾਲ ਸਕੂਲ ਆਉਣ ਤੇ ਦਿੱਤੇ ਜਾਣਗੇ। ਇਨ੍ਹਾਂ ਪੈਸਿਆਂ ਦੇ ਜ਼ਰੀਏ ਇਹ ਵਿਦਿਆਰਥਣਾਂ ਆਪਣੀਆਂ ਕਿਤਾਬਾਂ ਖਰੀਦ ਸਕਦੀਆਂ ਹਨ। ਇਸ ਤਰਾਂ ਹੀ 1500 ਤੋਂ 2000 ਰੁਪਏ ਜਨਵਰੀ ਦੇ ਅੰਤ ਤੱਕ ਉਨ੍ਹਾਂ ਵਿਦਿਆਰਥਣਾਂ ਦੇ ਬੈਂਕ ਅਕਾਊਂਟ ਵਿੱਚ ਟਰਾਂਸਫਰ ਕੀਤੇ ਜਾਣਗੇ, ਜੋ ਗ੍ਰੈਜੁਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰ ਰਹੀਆਂ ਹਨ।