ਇਥੇ ਹੋਈ 2 ਟ੍ਰੇਨਾਂ ਚ ਭਿਆਨਕ ਜ਼ਬਰਦਸਤ ਟੱਕਰ, ਹੋਈ ਏਨੇ ਲੋਕਾਂ ਦੀ ਮੌਤ ਰੈਸਕਿਊ ਜਾਰੀ

ਆਈ ਤਾਜਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਦੇਸ਼ਾਂ ਵਿੱਚ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆ ਹਨ ਉਥੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇੱਕ ਤੋਂ ਬਾਅਦ ਇੱਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਅਜਿਹੇ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਕਈ ਪਰਿਵਾਰਾਂ ਦਾ ਭਾਰੀ ਨੁਕਸਾਨ ਹੁੰਦਾ ਹੈ ਅਤੇ ਉਨ੍ਹਾਂ ਦੇ ਬਹੁਤ ਸਾਰੇ ਪਰਿਵਾਰਕ ਮੈਂਬਰ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਾਸਤੇ ਵੱਖ-ਵੱਖ ਰਸਤਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਰੇਲਵੇ ਯਾਤਰਾ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਵਾਪਰਨ ਵਾਲੇ ਰੇਲ ਹਾਦਸਿਆਂ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਹੋ ਜਾਂਦਾ ਹੈ।

ਹੁਣ ਇੱਥੇ ਦੋ ਟ੍ਰੇਨਾਂ ਵਿਚ ਫਰਕ ਜ਼ਬਰਦਸਤ ਟੱਕਰ ਹੋਈ ਹੈ ਜਿੱਥੇ ਐਨੇ ਲੋਕਾਂ ਦੀ ਮੌਤ ਹੋਈ ਹੈ ਅਤੇ ਰੈਸਕਿਊ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਰੇਲ ਹਾਦਸਾ ਗਰੀਸ ਵਿੱਚ ਵਾਪਰਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਦੋ ਟ੍ਰੇਨਾਂ ਦੇ ਵਿਚਕਾਰ ਮੰਗਲਵਾਰ ਦੇਰ ਰਾਤ ਆਪਸ ਵਿਚ ਟੱਕਰ ਹੋ ਗਈ। ਦੱਸ ਦਈਏ ਕਿ ਇਹ ਹਾਦਸਾ ਸੈਂਟਰਲ ਗਰੀਸ ਦੇ ਲਾਰਿਸਾ ਸ਼ਹਿਰ ਦੇ ਨਜ਼ਦੀਕ ਵਾਪਰਿਆ ਹੈ ਜਿੱਥੇ ਇਕ ਮਾਲ ਗੱਡੀ ਅਤੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਗੱਡੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਇਸ ਹਾਦਸੇ ਦੇ ਵਿਚ ਜਿੱਥੇ 32 ਲੋਕਾਂ ਦੀ ਜਾਨ ਚਲੇ ਗਈ ਹੈ ਉਥੇ ਹੀ ਇਸ ਹਾਦਸੇ ਵਿਚ 85 ਤੋਂ ਵਧੇਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਤੁਰੰਤ ਰਾਹਤ ਟੀਮਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਗੱਡੀ ਵਿਚਕਾਰ ਲੱਗੀ ਹੋਈ ਅੱਗ ਦੇ ਕਾਰਨ ਦੋ ਡੱਬੇ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਜਿੱਥੇ ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ। ਸੁਰੱਖਿਅਤ ਬਚਾਏ ਗਏ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ।