ਇਸ ਕਾਰਨ ਮੁੱਖ ਮੰਤਰੀ ਚੰਨੀ ਨੇ ਖੁਦ ਬਾਹਰ ਆ ਕੇ ਮੰਗੀ ਇਹਨਾਂ ਕੋਲੋਂ ਮਾਫ਼ੀ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਇਸ 26 ਨਵੰਬਰ ਨੂੰ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦੇ ਸੰਘਰਸ਼ ਨੂੰ ਇਕ ਸਾਲ ਦਾ ਸਮਾਂ ਹੋ ਜਾਵੇਗਾ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਆਪਣੇ ਖੇਤੀ ਕਾਨੂੰਨਾਂ ਦਾ ਮਤਾ ਵੀ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਵਿਧਾਨ ਸਭਾ ਵਿੱਚ ਮਨਜ਼ੂਰੀ ਮਿਲਣ ਤੋਂ ਬਾਅਦ ਉਸ ਨੂੰ ਕੇਂਦਰ ਸਰਕਾਰ ਕੋਲ ਪਾਸ ਹੋਣ ਲਈ ਭੇਜਿਆ ਗਿਆ ਸੀ ਜਿਨ੍ਹਾਂ ਵੱਲੋ ਇਸਨੂੰ ਨਾ ਮੰਜ਼ੂਰ ਕਰ ਦਿੱਤਾ ਗਿਆ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਅਪੀਲ ਕੀਤੀ ਜਾ ਚੁੱਕੀ ਹੈ।

ਹੁਣ ਇਸ ਕਾਰਨ ਮੁੱਖ ਮੰਤਰੀ ਚੰਨੀ ਨੇ ਖੁਦ ਬਾਹਰ ਆ ਕੇ ਇਹਨਾਂ ਕੋਲੋਂ ਮਾਫ਼ੀ ਮੰਗੀ ਹੈ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ। ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਅੱਜ ਕੁਝ ਕਿਸਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨ ਪਹੁੰਚੇ ਸਨ। ਉਥੇ ਹੀ ਪੰਜਾਬ ਭਵਨ ਪਹੁੰਚਣ ਤੇ ਕਿਸਾਨਾਂ ਦਾ ਸੀ.ਐੱਮ ਦੀ ਸਕਿਓਰਟੀ ਦੇ ਨਾਲ ਵਿ-ਵਾ-ਦ ਹੋ ਗਿਆ ,ਜਿਸ ਕਾਰਨ ਕਿਸਾਨ ਭੜਕ ਗਏ। ਕਿਉਂਕਿ ਜਿਸ ਸਮੇਂ ਕਿਸਾਨਾਂ ਵੱਲੋਂ ਪੰਜਾਬ ਭਵਨ ਦੇ ਬਾਹਰ ਪਹੁੰਚ ਕੀਤੀ ਗਈ ਉਸ ਸਮੇਂ ਹੀ ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਧੱਕੇ ਦਿੱਤੇ ਗਏ।

ਜਿਸ ਕਾਰਨ ਇਹ ਵਿਵਾਦ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਸਕਿਉਰਿਟੀ ਵੱਲੋਂ ਕੀਤੀ ਗਈ ਇਸ ਗਲਤੀ ਲਈ ਕਿਸਾਨਾਂ ਤੋਂ ਮਾਫੀ ਮੰਗੀ ਗਈ ਹੈ। ਜਿੱਥੇ ਕਿ ਕਿਸਾਨਾਂ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਗਿਆ।

ਉਥੇ ਹੀ ਉਨ੍ਹਾਂ ਨੂੰ ਮਨਾਉਣ ਵਾਸਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪ ਉਨ੍ਹਾਂ ਦੇ ਕੋਲ਼ ਪਹੁੰਚੇ ਸਨ । ਸੁਰੱਖਿਆ ਮੁਲਾਜ਼ਮਾਂ ਵੱਲੋਂ ਮਾਰੇ ਗਏ ਧੱਕਿਆਂ ਤੋਂ ਬਾਅਦ ਕਿਸਾਨ ਆਗੂ ਪੰਜਾਬ ਭਵਨ ਦੇ ਬਾਹਰ ਹੀ ਧਰਨੇ ਤੇ ਬੈਠ ਗਏ ਸਨ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਪੰਜਾਬ ਦੇ ਕਿਸਾਨਾਂ ਤੋਂ ਮਾਫੀ ਮੰਗੀ ਗਈ ਹੈ। ਉੱਥੇ ਹੀ ਇਸ ਕਦਮ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ।