ਆਈ ਤਾਜਾ ਵੱਡੀ ਖਬਰ
ਮੋਦੀ ਸਰਕਾਰ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਦਾ ਫਾਇਦਾ ਬਹੁਤ ਸਾਰੇ ਗਰੀਬ ਵਰਗ ਅਤੇ ਮੱਧ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਹਿਲਾਂ ਵੀ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਖੇਤੀ ਕਾਨੂੰਨਾਂ ਵਿੱਚ ਸੁਧਾਰ ਕਰਕੇ ਲਾਗੂ ਕੀਤਾ ਗਿਆ ਸੀ।
ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਇਸ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਹਨ । ਜਿਸ ਨਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਇਹਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ।
ਉੱਥੇ ਹੀ ਹੁਣ ਇੱਕ ਕੰਮ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਅਜ਼ਾਦੀ ਦੀ 75 ਵਰ੍ਹੇਗੰਢ ਮਨਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ 259 ਮੈਂਬਰੀ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਗਠਿਤ ਕੀਤੀ ਗਈ ਇਸ ਕਮੇਟੀ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਦੇਸ਼ ਵਿੱਚ 75 ਵੀਂ ਵਰ੍ਹੇਗੰਢ ਮਨਾਉਣ ਲਈ ਆਜ਼ਾਦੀ ਦੇ ਜਸ਼ਨ ਨੂੰ ਯਾਦਗਾਰ ਬਣਾਇਆ ਜਾਵੇਗਾ।
ਜਿਸ ਲਈ ਦੇਸ਼ ਵਿਚ ਇਹਨਾਂ ਜਸ਼ਨਾਂ ਦੀ ਸ਼ੁਰੂ ਆਤ 12 ਮਾਰਚ ਤੋਂ ਕੀਤੀ ਜਾਵੇਗੀ। ਜੋ ਲਗਾਤਾਰ ਇਹ ਜਸ਼ਨ 75 ਹਫ਼ਤੇ ਤੱਕ ਲਈ ਮਨਾਇਆ ਜਾਵੇਗਾ। ਆਜ਼ਾਦੀ ਦੇ ਜਸ਼ਨਾਂ ਦੀ ਯਾਦਗਾਰ ਵਿੱਚ ਹੋਣ ਵਾਲੇ ਆਯੋਜਨ ਦੀ ਪਹਿਲੀ ਬੈਠਕ 8 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ। ਇਸ ਕਮੇਟੀ ਵਿੱਚ ਬਹੁਤ ਸਾਰੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬੀਜੇਪੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਐਨਸੀਪੀ ਪ੍ਰਮੁੱਖ ਸ਼ਰਦ ਪਵਾਰ, ਸਾਬਕਾ ਰਾਸ਼ਟਰਪਤੀ ਪ੍ਰਤਿਭਾ ਦੇਵੀ ਪਾਟਿਲ, ਮੁੱਖ ਜੱਜ ਐਸ ਏ ਬੋਬੜੇ, ਗ੍ਰਹਿ ਮੰਤਰੀ ਅਮਿਤ ਸ਼ਾਹ, ਮਸ਼ਹੂਰ ਕਲਾਕਾਰ ਖਿਡਾਰੀ ਅਤੇ ਸਾਹਿਤਕਾਰ, ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ, ਯੋਗ ਗੁਰੂ ਸਵਾਮੀ ਰਾਮਦੇਵ, ਆਦਿ ਸ਼ਾਮਲ ਹਨ।
Previous Postਸਵਾਰੀ ਨਾਲ ਭਰੇ ਹਵਾਈ ਜਹਾਜ ਨੂੰ ਹਾਈ- ਜੈਕ ਕਰਨ ਦੇ ਬਾਰੇ ਚ ਆਈ ਇਹ ਵੱਡੀ ਖਬਰ
Next Postਇੰਡੀਆ ਚ ਉਡਣ ਲੱਗੇ ਜਹਾਜ ਚ ਹੋਇਆ ਅਜਿਹਾ ਕੇ ਮੱਚ ਗਈ ਹਾਹਾਕਾਰ – ਤਾਜਾ ਵੱਡੀ ਖਬਰ