ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਨੌਕਰੀ ਦਾ ਮੌਕਾ ਦਿੱਤੇ ਜਾਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤੇ ਧੱਕੇ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਦਾ ਅਸਰ ਵੱਖ-ਵੱਖ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਮਹਿਕਮਿਆਂ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਸਰਕਾਰ ਤੋਂ ਨਾਖੁਸ਼ ਹੋ ਕੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਰੋਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ ਜਿਸ ਦਾ ਖਮਿਆਜ਼ਾ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਭੁਗਤਣਾ ਪੈ ਰਿਹਾ ਹੈ।
ਹੁਣ ਇਸ ਦਿਨ ਸਫ਼ਰ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦਾ ਆਖਿਆ ਗਿਆ ਹੈ ਕਿਉਂਕਿ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ। ਪੰਜਾਬ ਵਿੱਚ ਬਹੁਤ ਸਾਰੇ ਬਸ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਪੰਜਾਬ ਰੋਡਵੇਜ, ਪਨ ਬੱਸ ਕੰਡਕਟਰ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਜਲੰਧਰ ਵਿੱਚ ਸੂਬਾ ਪੱਧਰੀ ਮੀਟਿੰਗ ਕੀਤੀ ਗਈ ਹੈ ਅਤੇ ਜਿਸ ਵਿੱਚ ਕੁਝ ਅਹਿਮ ਫੈਸਲੇ ਲਏ ਗਏ ਹਨ।
ਜਿਸ ਵਿੱਚ ਆਖਿਆ ਗਿਆ ਹੈ ਕਿ ਸਰਕਾਰ ਵਲੋ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਚਾਰ ਸਾਲ ਬੀਤਣ ਤੇ ਵੀ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਆਪਣੇ ਹੱਕ ਮੰਗਣ ਤੇ ਉਨ੍ਹਾਂ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਅਗਰ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਜਾਂਦਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। 1 ਜੁਲਾਈ ਨੂੰ ਟਰਾਂਸਪੋਟ ਮੰਤਰੀ ਪੰਜਾਬ ਨਾਲ, ਪੰਜਾਬ ਭਵਨ ਚੰਡੀਗੜ੍ਹ ਵਿਖੇ ਵੀ ਮੀਟਿੰਗ ਕੀਤੀ ਗਈ ਸੀ।
ਉਥੇ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ। ਕਿੰਨੇ ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਖ਼ਬਰ ਸਾਹਮਣੇ ਨਾ ਆਉਣ ਤੇ 26 ਜੁਲਾਈ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਜਾਰੀ ਰਹੇਗੀ। ਅਗਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਤਾਂ 3-4 ਅਗਸਤ ਨੂੰ ਫਿਰ ਤੋਂ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 9,10,11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ , ਜਾਂ ਨਵਜੋਤ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਲਈ ਆਈ ਮਾੜੀ ਖਬਰ
Next Postਪੰਜਾਬ ਚ ਇਥੇ 7 ਗੱਡੀਆਂ ਨਾਲ ਵਾਪਰਿਆ ਇਹ ਭਿਆਨਕ ਹਾਦਸਾ , ਮਚਿਆ ਹੜਕੰਪ