ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਵਾਤਾਵਰਣ ਨੂੰ ਵੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਭ ਜਗ੍ਹਾ ਤੇ ਉੱਪਰ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜਾਮ ਕੀਤੇ ਜਾ ਰਹੇ ਹਨ। ਕਰੋਨਾ ਮਹਾਮਾਰੀ ਦੀ ਮਾਰ ਕਾਰਨ ਵੀ ਲੋਕਾਂ ਨੂੰ ਇਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।
ਹੁਣ ਜੈਪੁਰ ਦੇ ਵਿੱਚ ਦੀਵਾਲੀ ਤੇ ਪਟਾਕੇ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸਰਕਾਰ ਵੱਲੋਂ ਕੁਝ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਅੰਦਰ ਪਹਿਲਾਂ ਹੀ ਕਰੋਨਾ ਮਹਾਮਾਰੀ ਕਾਰਨ ਬਹੁਤ ਮੁਸ਼ਕਿਲਾਂ ਆ ਰਹੀਆਂ ਹਨ। ਫਿਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਣ ਕਾਰਨ ਵਾਤਾਵਰਣ ਗੰਧਲਾ ਹੋ ਚੁਕਾ ਹੈ। ਇਨ੍ਹਾਂ ਸਭ ਦੇ ਚੱਲਦੇ ਹੋਏ ਦੀਵਾਲੀ ਦੇ ਮੌਕੇ ਤੇ ਪਟਾਖੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਕਰੋਨਾ ਸਮੀਖਿਆ ਬੈਠਕ ਦੌਰਾਨ ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ ਨੇ ਦੀਵਾਲੀ ਸਮੇਂ ਪਟਾਕੇ ਚਲਾਉਣ ਅਤੇ ਵੇਚਣ ਤੇ ਪੂਰਨ ਪਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਜਿਸ ਨਾਲ ਕਰੋਨਾ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਹੋਣ ਵਾਲੀ ਸਮੱਸਿਆ ਤੋਂ ਬਚਾਇਆ ਜਾ ਸਕੇ । ਕਿਉਕਿ ਪਟਾਖਿਆਂ ਵਿਚੋਂ ਨਿਕਲਣ ਵਾਲੇ ਜ਼ਹਿਰੀਲੇ ਧੂੰਏਂ ਕਾਰਨ ਸਾਹ ਸਬੰਧੀ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲ ਆ ਸਕਦੀ ਹੈ।
ਇਸ ਤੋਂ ਬਿਨਾਂ ਜ਼ਹਿਰੀਲਾ ਧੂੰਆਂ ਛੱਡਣ ਵਾਲੇ ਵਾਹਨਾਂ ਖਿਲਾਫ ਵੀ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਅਸਥਾਈ ਲਾਇਸੰਸ ਉੱਤੇ ਵੀ ਪਾਬੰਦੀ ਲਗਾਈ ਗਈ ਹੈ। ਮੁੱਖ ਮੰਤਰੀ ਨੇ ਐਤਵਾਰ ਨੂੰ ਕੋਰੋਨਾ ਨਾਲ ‘ਨੋ ਮਾਸਕ ਨੋ ਐਂਟਰੀ ‘ਅਤੇ ‘ਸ਼ੁੱਧ ਲਈ ਯੁੱਧ’ ਲਈ ਮੁਹਿੰਮ ਦੀ ਸਮੀਖਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਵਾਲੇ ਧੂੰਏਂ ਕਾਰਨ ਦਿਲ ਅਤੇ ਸਾਹ ਲੈਣ ਵਾਲੇ ਮਰੀਜ਼ਾਂ ਦੇ ਨਾਲ ਕਰੋਨਾ ਮਰੀਜਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਵਿਆਹ ਅਤੇ ਹੋਰ ਸਮਾਰੋਹ ਵਿਚ ਵੀ ਪਟਾਕੇ ਚਲਾਉਣੇ ਬੰਦ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਜਰਮਨੀ ,ਬ੍ਰਿਟੇਨ, ਫ਼ਰਾਂਸ ,ਅਤੇ ਸਪੇਨ ਵਰਗੇ ਵਿਕਸਿਤ ਦੇਸ਼ਾਂ ਵਿਚ ਫਿਰ ਤੋਂ ਸ਼ੁਰੂ ਹੋ ਗਈ ਹੈ । ਜਿਸ ਕਾਰਨ ਉੱਥੇ ਮੁੜ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਿੱਥੇ ਵੀ ਲਾਲ ਬੱਤੀ ਹੋਣ ਤੇ ਰੁਕਣਾ ਪਵੇ ਤਾਂ ਗੱਡੀ ਨੂੰ ਬੰਦ ਕੀਤਾ ਜਾਵੇ। ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਅ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ 2000 ਡਾਕਟਰਾਂ ਦੀ ਜਲਦੀ ਭਰਤੀ ਪ੍ਰਕਿਰਿਆ ਪੂਰੇ ਕੀਤੇ ਜਾਣ ਦੀ ਵੀ ਗੱਲ ਆਖੀ ਹੈ।
Previous Postਇੰਡੀਆ ਦੇ ਸਭ ਤੋਂ ਅਮੀਰ ਮੁਕੇਸ਼ ਅੰਬਾਨੀ ਦੇ ਬਾਰੇ ਆਈ ਇਹ ਮਾੜੀ ਖਬਰ
Next Post‘ਬਾਬਾ ਦਾ ਢਾਬਾ’ ਨੂੰ ਪਹਿਚਾਣ ਦਿਵਾਉਣ ਵਾਲੇ ਤੇ ਬਾਬੇ ਨੇ ਕਰਤੀ ਇਹ ਸ਼ਿਕਾਇਤ ਹੋ ਗਈ ਲਾਲਾ ਲਾਲਾ