ਇਸ ਦੇਸ਼ ਨੇ ਖੋਲਤੇ ਸੈਲਾਨੀਆਂ ਲਈ ਆਪਣੇ ਦੇਸ਼ ਦੇ ਦਰਵਾਜੇ – ਆਈ ਚੰਗੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਕਰੋਨਾ ਮਹਾਂਮਾਰੀ ਨੂੰ ਆਏ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ , ਹਾਲੇ ਵੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ । ਬਹੁਤ ਸਾਰੀਆਂ ਪਾਬੰਦੀਆਂ ਵੱਖ ਵੱਖ ਦੇਸ਼ਾਂ ਦੇ ਵੱਲੋਂ ਕਰੋਨਾ ਦੇ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਗਈਆਂ ਸਨ । ਜਿਨ੍ਹਾਂ ਨੂੰ ਹੁਣ ਹੌਲੀ ਹੌਲੀ ਹਟਾਇਆ ਜਾ ਰਿਹਾ ਹੈ । ਇਸੇ ਵਿਚਾਲੇ ਹੁਣ ਇਕ ਅਜਿਹੇ ਇਕ ਦੇਸ਼ ਵੱਲੋਂ ਵੱਖ ਵੱਖ ਸੈਲਾਨੀਅਾਂ ਲੲੀ ਅਾਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ ਤਾਂ ਜੋ ਲੋਕ ਉਥੇ ਆ ਕੇ ਘੁੰਮ ਫਿਰ ਸਕਣ ।

ਦਰਅਸਲ ਜਾਪਾਨ ਤੋਂ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਕੋਰੋਨਾ ਮਹਾਂਮਾਰੀ ਦੇ ਦੋ ਸਾਲ ਤੋਂ ਵੱਧ ਸਮੇਂ ਤੋਂ ਬੰਦ ਰਹਿਣ ਤੋਂ ਬਾਅਦ ਹੁਣ ਜਾਪਾਨ ਨੇ ਵਿਦੇਸ਼ੀ ਸੈਲਾਨੀਆਂ ਦੇ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹਣ ਦਾ ਅੈਲਾਨ ਕਰ ਦਿੱਤਾ ਹੈ । ਗਿਆਰਾਂ ਅਕਤੂਬਰ ਤੋਂ ਸੈਲਾਨੀ ਬਿਨਾਂ ਵੀਜ਼ੇ ਦੇ ਦੇਸ਼ ਦਾ ਦੌਰਾ ਕਰਨ ਦੇ ਯੋਗ ਹੋਣਗੇ ਅਤੇ ਇਨ੍ਹਾਂ ਹੀ ਨਹੀਂ ਸਗੋਂ ਹੁਣ ਉਨ੍ਹਾਂ ਨੂੰ ਕਿਸੇ ਟ੍ਰੈਵਲ ਏਜੰਸੀ ਰਾਹੀਂ ਜਾਣ ਦੀ ਜ਼ਰੂਰਤ ਨਹੀਂ ਪਵੇਗੀ । ਰੋਜ਼ਾਨਾ ਆਮਦ ਤੇ ਵੀ ਕੈਂਪ ਹਟਾ ਦਿੱਤੀ ਜਾਵੇਗੀ।

ਉਥੇ ਹੀ ਪਤਾ ਚੱਲਿਆ ਹੈ ਕਿ ਜਪਾਨ ਦੀ ਘੋਸ਼ਣਾ ਉਸ ਸਮੇਂ ਆਈ ਹੈ ਜਦੋਂ ਤਾਇਵਾਨ ਅਤੇ ਹਾਂਗਕਾਂਗ ਨੇ ਵੀ ਸੈਲਾਨੀਆਂ ਦੇ ਦਾਖ਼ਲੇ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ । ਜ਼ਿਕਰਯੋਗ ਹੈ ਕਿ ਜਦੋਂ ਤੀਕ ਕੋਰੋਨਾ ਮਹਾਂਮਾਰੀ ਨੇ ਦੁਨੀਆਂ ਵਿੱਚ ਦਸਤਕ ਦਿੱਤੀ ਹੈ ਉਸ ਦੇ ਚਲਦੇ ਬਹੁਤ ਸਾਰੇ ਦੇਸ਼ਾਂ ਦੇ ਵੱਲੋਂ ਅਜੇ ਤੱਕ ਪਾਬੰਦੀਆਂ ਲਗਾਈਆਂ ਹੋਈਆਂ ਨੇ ਤੇ ਹੌਲੀ ਹੌਲੀ ਹੁਣ ਵੱਖ ਵੱਖ ਦੇਸ਼ਾਂ ਦੇ ਵਲੋਂ ਇਨ੍ਹਾਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਲੋਕਾਂ ਵਿੱਚ ਵੀ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ।

ਇਸੇ ਵਿਚਕਾਰ ਹੁਣ ਜਪਾਨ ਦੇ ਵੱਲੋਂ ਵੀ ਆਪਣੇ ਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਜਾਪਾਨ ਨੇ ਕਦੇ ਵੀ ਤਾਲਾਬੰਦੀ ਜਾਂ ਮਾਸਕ ਪਹਿਨਣ ਨੂੰ ਲਾਜ਼ਮੀ ਨਹੀਂ ਕੀਤਾ, ਪਰ ਬਹੁਤ ਸਾਰੇ ਸਥਾਨਕ ਲੋਕਾਂ ਨੇ ਆਸਾਨੀ ਨਾਲ ਸੁਰੱਖਿਆ ਅਪਣਾ ਲਈ।