ਆਈ ਤਾਜਾ ਵੱਡੀ ਖਬਰ
ਭਾਰਤ ਦੇ ਹਰ ਵਰਗ ਵੱਲੋਂ ਖੇਤੀ ਅੰਦੋਲਨ ਨੂੰ ਹਮਾਇਤ ਕੀਤੀ ਜਾ ਰਹੀ। ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੋਇਆ ਹੈ। ਦਿੱਲੀ ਪੁਲੀਸ ਵੱਲੋਂ ਸੁਪ੍ਰੀਮ ਕੋਰਟ ਵਿੱਚ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਰੋਕਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦੀ ਸੁਣਵਾਈ ਅੱਜ ਕਰਦੇ ਹੋਏ ਸੁਪ੍ਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਆਦੇਸ਼ ਦੇ ਦਿੱਤਾ। ਉਥੇ ਹੀ ਸੁਪਰੀਮ ਕੋਰਟ ਵੱਲੋਂ ਕਹਿ ਦਿੱਤਾ ਗਿਆ ਹੈ ਕਿ ਉਹ ਕਿਸਾਨਾਂ ਦੇ ਮਾਮਲੇ ਵਿੱਚ ਕੋਈ ਆਦੇਸ਼ ਨਹੀਂ ਦੇ ਸਕਦੀ ਹੈ।
ਇਹ ਕੰਮ ਪੁਲਿਸ ਦਾ ਹੈ ਕਿ ਉਹ ਕਿਸਾਨਾਂ ਨੂੰ ਦਿੱਲੀ ਅੰਦਰ ਆਉਣ ਦੇਵੇਗੀ ਜਾਂ ਨਹੀਂ। ਹੁਣ ਇੱਕ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਕਿਸਾਨ ਧਰਨੇ ਵਿੱਚ ਸ਼ਾਮਲ ਹੋਵੇਗਾ ਉਸ ਨੇਤਾ ਨੂੰ ਚੋਣਾਂ ਵਿੱਚ ਟਿਕਟ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਲਾਨ ਉਤਰ ਪ੍ਰਦੇਸ਼ ਦੇ ਬਾਗਪਤ ਪਹੁੰਚੇ ਰਾਸ਼ਟਰੀ ਲੋਕ ਦਲ ਦੇ ਉਪ ਪ੍ਰਧਾਨ ਜੈਯੰਤ ਚੌਧਰੀ ਨੇ ਕਿਸਾਨ ਧਰਨੇ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਨੇਤਾ ਕਿਸਾਨਾਂ ਵੱਲੋਂ ਕੱਢੀ ਜਾਣ ਵਾਲੀ ਟਰੈਕਟਰ ਰੈਲੀ ਵਿੱਚ 26 ਜਨਵਰੀ ਨੂੰ ਹਾਜ਼ਰ ਹੋਣਗੇ,
ਉਹਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਰ ਐਲ ਡੀ ਵੱਲੋਂ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਅੱਜ ਰੈਲੀ ਵਿੱਚ ਮੰਚ ਤੋਂ ਖੇਤੀ ਕਾਨੂੰਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੰਬੋਧਨ ਕੀਤਾ। ਹੁਣ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਜਿਸਟਰ ਤੇ ਚੋਣਾਂ ਵਿੱਚ ਟਿਕਟ ਲੈਣ ਵਾਲੇ ਨੇਤਾਵਾਂ ਦੇ ਨਾਮ ਲਿਖ ਕੇ ਰੱਖ ਲਏ ਜਾਣਗੇ। ਜੋ ਇਸ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਵੇਗਾ ਉਨ੍ਹਾਂ ਨੂੰ ਚੋਣਾਂ ਲਈ ਟਿਕਟ ਦਿੱਤੇ ਜਾਣਗੇ।
ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਖੇਤੀਬਾੜੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾ-ਧ-ਦੇ ਹੋਏ ਕਿਹਾ ਕਿ ਲੋਕਾਂ ਤੋਂ ਰਾਮ ਮੰਦਰ ਦੀ ਉਸਾਰੀ ਲਈ ਚੰਦਾ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਰਾਮ ਦੇ ਨਾਮ ਤੇ ਵੋਟਾਂ ਲੈਂਦੇ ਹਨ ਅਤੇ ਚੰਦਾ ਇਕੱਠਾ ਕਰਦੇ ਹਨ ਉਨ੍ਹਾਂ ਨੂੰ ਜਨਤਾ ਨੇ ਚੋਣਾਂ ਵਿੱਚ ਵੇਖਣਾ ਹੈ।
Previous Postਅਚਾਨਕ ਹੁਣੇ ਹੁਣੇ ਬਚਿਆ ਦੇ ਸਕੂਲ ਜਾਣ ਬਾਰੇ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
Next Postਮਸ਼ਹੂਰ ਅਦਕਾਰਾ ਕੰਗਨਾ ਰਣੌਤ ਲਈ ਹੁਣ ਆ ਗਈ ਇਹ ਮਾੜੀ ਖਬਰ , ਸਾਰੇ ਪਾਸੇ ਹੋ ਗਈ ਚਰਚਾ