ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ, ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਖੇਤਰਾ ਦੇ ਵਿੱਚ ਦਿੱਤੀ ਗਈ ਦੇਣ ਨੂੰ ਵੀ ਕਦੇ ਨਹੀਂ ਭੁਲਾਇਆ ਜਾ ਸਕਦਾ। ਜਿੱਥੇ ਕਰੋਨਾ ਦੇ ਸਮੇਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਹਸਤੀਆਂ ਵਾਪਰ ਰਹੇ ਸੜਕ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ।

ਇਸ ਦੁਨੀਆਂ ਤੋਂ ਜਾਣ ਵਾਲੀਆਂ ਇਹ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਇਨ੍ਹਾਂ ਦੇ ਵੱਖ-ਵੱਖ ਖੇਤਰਾਂ ਦੇ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੱਲੋਂ ਵੀ ਸੋਗ ਦਾ ਪ੍ਰਗਟਾਵਾ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦਾ ਦਿਹਾਂਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਗਿਆ ਹੈ ਕਿ ਉਹਨਾਂ ਦੀ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਜਿਸ ਨੇ ਕੋਲਕਾਤਾ ਦੇ ਵਿੱਚ ਉਹ ਮੰਗਲਵਾਰ ਨੂੰ ਇਕ ਕਾਲਜ ਸਮਾਰੋਹ ਦੇ ਵਿੱਚ ਸੰਬੋਧਨ ਕਰ ਰਹੇ ਸਨ ਅਤੇ ਇਸ ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਵੱਲੋਂ ਇਕ ਘੰਟੇ ਤੱਕ ਪੇਸ਼ਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਉਹ ਆਪਣੇ ਹੋਟਲ ਚਲੇ ਗਏ ਅਤੇ ਫਿਰ ਉਹਨਾਂ ਨੂੰ ਬੇਚੈਨੀ ਮਹਿਸੂਸ ਹੋਣ ਲੱਗੀ ਅਤੇ ਉਹ ਬੇਹੋਸ਼ ਹੋ ਗਏ।

ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਦਸ ਵਜੇ ਦੇ ਕਰੀਬ ਉਹਨਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਪੋਸਟਮਾਰਟਮ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਉਹਨਾਂ ਦੇ ਮੌਤ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਆਵੇਗੀ। ਡਾਕਟਰ ਵੱਲੋਂ ਆਖਿਆ ਗਿਆ ਸੀ ਤੇ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੋ ਸਕਦੀ ਹੈ।