ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਮਾਰਚ ਵਿਚ ਜਿਥੇ ਅੰਤਰਰਾਸ਼ਟਰੀ ਉਡਾਨਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉਥੇ ਹੀ ਕੁਝ ਖਾਸ ਸਮਝੌਤਿਆਂ ਦੇ ਤਹਿਤ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਕਈ ਦੇਸ਼ਾਂ ਵੱਲੋਂ ਕ੍ਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਕੁਝ ਦੇਸ਼ਾਂ ਵੱਲੋਂ ਪਾਬੰਦੀਆਂ ਨੂੰ ਅੱਗੇ ਵਧਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ।
ਹੁਣ ਇਨ੍ਹਾਂ ਅੰਤਰਰਾਸ਼ਟਰੀ ਯਾਤਰੀਆਂ ਲਈ ਏਸ ਦੇਸ਼ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਯਾਤਰੀਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਜਿੱਥੇ ਸੰਯੁਕਤ ਅਰਬ ਅਮੀਰਾਤ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਥੇ ਹੀ ਭਾਰਤ ਸਮੇਤ ਹੋਰ ਦੇਸ਼ਾਂ ਦੇ ਯਾਤਰੀ ਯੂ ਏ ਈ ਜਾ ਸਕਦੇ ਹਨ। ਉਸ ਵਾਸਤੇ ਹੁਣ ਏਅਰਲਾਈਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਕਰੋਨਾ ਟੀਕਾਕਰਨ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ।
ਇਹ ਸਹੂਲਤ ਉਹਨਾਂ ਯਾਤਰੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਉਥੇ ਦੇ ਨਾਗਰਿਕ ਹੋਣਗੇ। ਉਹਨਾਂ ਯਾਤਰੀਆਂ ਲਈ ਕਰੋਨਾ ਵੈਕਸੀਨੇਸ਼ਨ ਸਰਟੀਫਿਕੇਟ ਵਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਜੋ ਇਸ ਦੇਸ਼ ਦੇ ਜ਼ਰੀਏ ਹੋਰ ਦੇਸ਼ਾਂ ਵਿੱਚ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮਾਮਲਿਆਂ ਦੇ ਡਾਇਰੈਕਟੋਰੇਟ ਜਨਰਲ ਨੇ ਦੱਸਿਆ ਹੈ ਕੇ ਪਰਵੇਸ਼ ਤੋਂ ਪਹਿਲਾਂ ਮਨਜ਼ੂਰੀ ਲਈ ਅਰਜ਼ੀ ਦੇਣੀ ਲਾਜਮੀ ਹੋਵੇਗੀ।
ਭਾਰਤ ਸਮੇਤ ਕਈ ਹੋਰ ਦੇਸ਼ਾਂ ਤੋਂ ਦੁਬਈ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸੰਯੁਕਤ ਅਰਬ ਅਮੀਰਾਤ ਦੀ ਨਾਗਰਿਕਤਾ ਹੋਵੇਗੀ। ਉੱਥੇ ਹੀ ਦੂਜੇ ਨਾਗਰਿਕਾਂ ਨੂੰ 48 ਘੰਟੇ ਪਹਿਲਾਂ ਹੋਏ ਕਰੋਨਾ ਟੈਸਟ ਦੀ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਓਥੇ ਹੀ ਕਰੋਨਾ ਜਾਂਚ ਪ੍ਰਮਾਣ ਪੱਤਰ ਵੀ ਹੋਣਾ ਚਾਹੀਦਾ ਹੈ। ਸੰਯੁਕਤ ਅਰਬ ਅਮੀਰਾਤ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਰੋਕ ਲਗਾਈ ਹੋਈ ਸੀ।
Previous Postਅਮਰੀਕਾ ਤੋਂ ਪੰਜਾਬ ਲਈ ਆਈ ਇਹ ਮਾੜੀ ਖਬਰ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਕਨੇਡਾ ਚ ਟਰੂਡੋ ਨੇ ਕਰਤਾ ਇਹ ਐਲਾਨ – ਲੋਕਾਂ ਚ ਛਾ ਗਈ ਖੁਸ਼ੀ ਦੀ ਲਹਿਰ ਹੋ ਗਈ ਟਰੂਡੋ ਟਰੂਡੋ