ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਭਾਰਤ ਵਿਚ ਹੋਣ ਵਾਲੀਆਂ ਪੰਜ ਸੂਬਿਆਂ ਦੀਆਂ ਚੋਣਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ, ਅਤੇ ਬਹੁਤ ਸਾਰੇ ਦੇਸ਼ਾਂ ਦੀਆਂ ਨਜ਼ਰਾ ਭਾਰਤ ਦੀ ਰਾਜਨੀਤੀ ਉੱਪਰ ਲੱਗੀਆਂ ਹੋਈਆਂ ਹਨ। ਜਿੱਥੇ ਆਏ ਦਿਨ ਹੀ ਸਿਆਸੀ ਹਲਚਲ ਵੇਖੀ ਜਾ ਰਹੀ ਹੈ ਅਤੇ ਪਾਰਟੀਆਂ ਵਿੱਚ ਵੀ ਕਈ ਤਰ੍ਹਾਂ ਦੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿੱਥੇ ਕੁਝ ਲੋਕਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਤੋਂ ਬੇਮੁੱਖ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਆ ਰਹੇ ਹਨ। ਕਰੋਨਾ ਦੇ ਦੌਰ ਵਿੱਚ ਵੀ ਬਹੁਤ ਸਾਰੇ ਦੇਸ਼ਾਂ ਦੀ ਰਾਜਨੀਤੀ ਪ੍ਰਭਾਵਤ ਹੋਈ ਹੈ ਅਤੇ ਹੰਕਾਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੀਤੇ ਗਏ ਫ਼ੈਸਲੇ ਉਸ ਰਾਜਨੀਤੀ ਉੱਪਰ ਦਿਖਾਈ ਦਿੰਦੇ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੇ ਕਾਰਣ ਰਾਜਨੀਤੀ ਵਿਚ ਕਾਫੀ ਹਲਚਲ ਵੇਖੀ ਗਈ ਹੈ।
ਹੁਣ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਬਾਰੇ ਉਨ੍ਹਾਂ ਦੇ ਅਹੁਦੇ ਨੂੰ ਲੈ ਕੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਇੰਗਲੈਂਡ ਦੀ ਰਾਜਨੀਤੀ ਵਿੱਚ ਵੀ ਕਾਫੀ ਹਲਚਲ ਵੇਖੀ ਜਾ ਰਹੀ ਹੈ। ਜਿੱਥੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਉਪਰ ਵੀ ਅਸਤੀਫੇ ਦਾ ਦਬਾਅ ਵਧ ਗਿਆ ਹੈ। ਜਿੱਥੇ ਉਨ੍ਹਾਂ ਦੀ ਜਗ੍ਹਾ ਹੁਣ ਭਾਰਤੀ ਮੂਲ ਦੇ ਵਿੱਤ ਮੰਤਰੀ ਰਿਸ਼ੀ ਸੁਨਾਕ ਲੈ ਸਕਦੇ ਹਨ ਜੋ ਕਿ ਇਸ ਸਮੇਂ ਸਾਰੇ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਅਗਰ ਉਹ ਹੁਣ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲੈਂਦੇ ਹਨ ਤਾਂ, ਉਨ੍ਹਾਂ ਦੇ ਕਾਰਨ ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਨੂੰ 2024 ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਵੀ ਵਧੇਰੇ ਸੀਟਾਂ ਪ੍ਰਾਪਤ ਹੋਣਗੀਆਂ।
ਪ੍ਰਧਾਨ ਮੰਤਰੀ ਜੌਨਸਨ ਵੱਲੋਂ ਜਿੱਥੇ ਕਰੋਨਾ ਦੇ ਦੌਰਾਨ ਸ਼ਰਾਬ ਪਾਰਟੀ ਅਤੇ ਫਿਰ ਉਨ੍ਹਾਂ ਵੱਲੋਂ ਸੰਸਦ ਵਿਚ ਜ਼ਬਰਦਸਤੀ ਮਾਫੀ ਮੰਗਣ ਤੋਂ ਬਾਅਦ ਉਨ੍ਹਾਂ ਉੱਪਰ ਅਸਤੀਫਾ ਦੇਣ ਦਾ ਦਬਾਅ ਵਧ ਗਿਆ ਹੈ। ਸੁਨਾਕ ਵੱਲੋਂ ਕੀਤੇ ਗਏ ਕਾਰਜਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਵੇਖਿਆ ਜਾ ਰਿਹਾ ਹੈ। ਕਿਉਂਕਿ ਕਰੋਨਾ ਦੇ ਦੌਰਾਨ ਉਨ੍ਹਾਂ ਵੱਲੋਂ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਚੋਂ ਕੱਢਿਆ ਗਿਆ ਹੈ, ਅਤੇ ਟੂਰਿਜ਼ਮ ਇੰਡਸਟਰੀ ਨੂੰ 10 ਹਜ਼ਾਰ ਕਰੋੜ ਦਾ ਪੈਕੇਜ ਮੁਹਾਇਆ ਕਰਵਾਇਆ ਹੈ।
ਇਸ ਤੋਂ ਇਲਾਵਾ ਮੁਲਾਜ਼ਮਾਂ ਤੇ ਸਵੈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਹਨ। 2020 ਵਿਚ ਹੋਟਲ ਇੰਡਸਟਰੀ ਨੂੰ ਸਵਾ 15 ਕਰੋੜ ਦੀ ਰਾਹਤ ਦਿੱਤੀ ਹੈ। ਸਾਰੇ ਵਰਗਾਂ ਵੱਲੋਂ ਖੁਸ਼ ਹੋ ਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਵੇਖਿਆ ਜਾ ਰਿਹਾ ਹੈ। ਜਨਤਾ ਦੇ ਕਰਵਾਏ ਸਰਵੇਖਣ ਵਿੱਚ ਵੀ ਜੋਨਸਨ ਦੇ ਅਹੁਦਾ ਛੱਡਣ ਦੀ ਗੱਲ ਸਾਹਮਣੇ ਆਈ ਹੈ।
Home ਤਾਜਾ ਖ਼ਬਰਾਂ ਇੰਗਲੈਂਡ ਦੇ PM ਬੋਰਿਸ ਜਾਨਸਨ ਦੇ ਬਾਰੇ ਚ ਆ ਰਹੀ ਇਹ ਵੱਡੀ ਖਬਰ – ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੈ ਕੇ
Previous Postਮੀਟਿੰਗ ਚ ਜਦੋਂ ਆਮਨੇ ਸਾਹਮਣੇ ਹੋ ਗਏ ਚੰਨੀ ਅਤੇ ਮੋਦੀ ਤਾਂ ਚੰਨੀ ਨੇ ਮਾਰਿਆ ਇਹ ਸ਼ੇਅਰ – ਰੈਲੀ ਵਾਲੀ ਘਟਨਾ ਤੇ
Next Post5ਵੀਂ ਕਲਾਸ ਦੇ ਬੱਚੇ ਨੇ ਖੇਡ ਖੇਡ ਵਿਚ ਇਸ ਤਰਾਂ ਦੇ ਦਿੱਤੀ ਆਪਣੀ ਜਾਨ – ਇਲਾਕੇ ਚ ਪਿਆ ਮਾਤਮ