ਆਈ ਤਾਜ਼ਾ ਵੱਡੀ ਖਬਰ
ਵੱਖੋ ਵੱਖਰੇ ਮਾਧਿਅਮ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਤਕ ਦਾ ਸਫ਼ਰ ਤੈਅ ਕਰਦੇ ਹਨ । ਪਰ ਇਕ ਦੇਸ਼ ਤੋਂ ਦੂਜੇ ਦੇਸ਼ ਤਕ ਜਾਣ ਲਈ ਲੋਕ ਹਵਾਈ ਯਾਤਰਾ ਕਰਦੇ ਹਨ । ਹਵਾਈ ਯਾਤਰਾ ਦੌਰਾਨ ਮਨੁੱਖ ਨੂੰ ਖ਼ਾਸ ਗੱਲਾਂ ਦਾ ਧਿਆਨ ਰੱਖਣਾ ਪੈਂਦਾ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆ ਸਕੇ । ਹਵਾਈ ਯਾਤਰਾ ਕਰਨ ਤੋਂ ਪਹਿਲਾਂ ਏਅਰ ਪੋਰਟ ਤੇ ਕਈ ਪ੍ਰਕਾਰ ਦੀ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ । ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਬਾਅਦ ਵਿੱਚ ਇੱਕ ਵੱਡਾ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ।
ਅਜਿਹਾ ਹੀ ਇਕ ਹਵਾਈ ਹਾਦਸਾ ਵਾਪਰਿਆ ਹੈ, ਜਿਸ ਦੇ ਚਰਚੇ ਤੇਜ਼ੀ ਨਾਲ ਛਿੜੇ ਹੋਏ ਹਨ ਤੇ ਮੌਕੇ ਤੇ ਇਸ ਹਾਦਸੇ ਨੂੰ ਕੰਟਰੋਲ ਕਰਨ ਲਈ ਰੈਸਕਿਊ ਟੀਮਾਂ ਵੀ ਪਹੁੰਚ ਚੁੱਕੀਆਂ ਹਨ । ਦਰਅਸਲ ਭਾਰਤੀ ਫੌਜ ਦਾ ਇਕ ਚੀਤਾ ਹੈਲੀਕਾਪਟਰ ਕ੍ਰੈਸ਼ ਹੋ ਗਿਆ । ਜਿਸ ਤੋਂ ਬਾਅਦ ਇਸ ਸੰਬੰਧੀ ਰੈਸਕਿਊ ਟੀਮਾਂ ਨੂੰ ਜਾਣਕਾਰੀ ਦਿੱਤੀ ਗਈ । ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ । ਇਸ ਘਟਨਾ ਦੌਰਾਨ ਇਕ ਪਾਇਲਟ ਦੀ ਮੌਤ ਸਬੰਧੀ ਜਾਣਕਾਰੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ।
ਉਨ੍ਹਾਂ ਵੱਲੋਂ ਦੱਸਿਆ ਕਹਿ ਕੇ ਇਸ ਦਰਦਨਾਕ ਹਾਦਸੇ ਵਿਚ ਇਕ ਪਾਇਲਟ ਦੀ ਮੌਤ ਹੋ ਚੁੱਕੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਫੌਜ ਦਾ ਇਕ ਚੀਤਾ ਹੈਲੀਕਾਪਟਰ ਅੱਜ ਯਾਨੀ ਕਿ ਬੁੱਧਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਨੇੜੇ ਕ੍ਰੈਸ਼ ਹੋ ਗਿਆ। ਪਰ ਹਾਲੇ ਤੱਕ ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਕਿ ਇਹ ਹਾਦਸਾ ਕਿਸ ਪ੍ਰਕਾਰ ਵਾਪਰਿਆ ਹੈ । ਪਰ ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਕਾਫ਼ੀ ਡਰ ਦਾ ਮਾਹੌਲ ਬਣਿਆ ਹੋਇਆ ਹੈ ।
ਜ਼ਿਕਰਯੋਗ ਹੈ ਕਿ ਜਦੋਂ ਵੀ ਅਜਿਹੀਆਂ ਵਾਰਦਾਤਾਂ ਵਾਪਰਦੀਆਂ ਹਨ ਤੇ ਜਿੱਥੇ ਇਹ ਵਾਰਦਾਤਾਂ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ਉੱਥੇ ਹੀ ਦੂਜੇ ਪਾਸੇ ਅਜਿਹੀਆਂ ਵਾਰਦਾਤਾਂ ਵਾਪਰਨ ਤੋਂ ਬਾਅਦ ਆਮ ਲੋਕਾਂ ਵਿਚ ਕਾਫੀ ਸਹਿਮ ਦਾ ਮਾਹੌਲ ਵੀ ਬਣ ਜਾਂਦਾ ਹੈ । ਫਿਲਹਾਲ ਰੈਸਕਿਊ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ ਹਨ ।
Previous Postਟੈਲੀਵਿਜ਼ਨ ਚ ਅਚਾਨਕ ਹੋਇਆ ਜਬਰਦਸਤ ਧਮਾਕਾ, ਆਵਾਜ ਸੁਣੀ 500 ਮੀਟਰ ਤੱਕ- ਹੋਈ 1 ਦੀ ਮੌਤ
Next Postਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 25 ਲੋਕਾਂ ਦੀ ਹੋਈ ਮੌਤ